ਘਨੌਰ, 28 ਫਰਵਰੀ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਦੇ ਪਿੰਡ ਜੰਡਮਗੋਲੀ ਵਿਖੇ ਭਾਰਤੀ ਜਨਤਾ ਪਾਰਟੀ ਦੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ | ਜਿਸ ਵਿੱਚ ਭਾਜਪਾ ਦੇ ਹਲਕਾ ਇੰਚਾਰਜ ਘਨੌਰ ਵਿਕਾਸ ਸ਼ਰਮਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ 'ਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਵਿਚ ਹੋਣ ਵਾਲੀ ਰੈਲੀ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਸਾਰੇ ਵਰਕਰਾਂ ਨੇ ਵਿਸ਼ਵਾਸ ਦਵਾਇਆ ਕਿ ਉਹ ਵੱਡੀ ਗਿਣਤੀ ਵਿਚ ਮੋਗਾ ਰੈਲੀ ਵਿਚ ਸ਼ਿਰਕਤ ਕਰਨਗੇ ਅਤੇ ਰੈਲੀ ਨੂੰ ਕਾਮਯਾਬ ਬਣਾਉਣ ਲਈ ਦਿਨ-ਰਾਤ ਮਿਹਨਤ ਕਰਨਗੇ | ਇਸ ਮੌਕੇ 'ਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸੈਂਕੜੇ ਵਰਕਰਾਂ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਪਾਰਟੀ 'ਚ ਸ਼ਾਮਿਲ ਹੋਣ ਵਾਲੇ ਆਗੂ ਨਛੱਤਰ ਸਿੰਘ, ਧਰਮਰਾਜ ਸਿੰਘ, ਸਰਬਜੋਤ ਸਿੰਘ ਸਰਵਾਰਾ, ਕਰਨਵੀਰ ਸਿੰਘ ਸਰਵਾਰਾ, ਅੰਗਰੇਜ਼ ਸਿੰਘ, ਮਲਕੀਤ ਸਿੰਘ, ਹਰਪ੍ਰੀਤ ਸਿੰਘ, ਛੱਜੂ ਰਾਮ, ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸ਼ਾਮਲ ਹੋਏ ਵਰਕਰਾਂ ਦਾ ਵਿਕਾਸ ਸ਼ਰਮਾ ਵਲੋਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਦਾ ਪਟਕਾ ਪਹਿਨਾ ਕੇ ਸਨਮਾਨਿਤ ਕੀਤਾ ਗਿਆ | ਵਿਕਾਸ ਸ਼ਰਮਾ ਨੇ ਕਿਹਾ ਕਿ ਨਵੇਂ ਸਾਥੀਆਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਹੱਕਾਂ ਦੀ ਪੈਰੇਦਾਰੀ ਡਟ ਕੇ ਕੀਤੀ ਜਾਵੇਗੀ | ਉਨ੍ਹਾਂ ਨੇ ਉਮੀਦ ਜਤਾਈ ਕਿ ਨਵੇਂ ਵਰਕਰਾਂ ਦੇ ਜੁੜਨ ਨਾਲ ਹਲਕਾ ਘਨੌਰ ਵਿਚ ਭਾਰਤੀ ਜਨਤਾ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਵੱਡੀ ਕਾਮਯਾਬੀ ਮਿਲੇਗੀ | ਅੰਤ ਵਿਚ ਸਾਰੇ ਵਰਕਰਾਂ ਦਾ ਧੰਨਵਾਦ ਕੀਤਾ ਗਿਆ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ ਗਿਆ, ਇਸ ਮੌਕੇ ਮੰਡਲ ਪ੍ਰਧਾਨ ਘਨੌਰ ਕਮਲਜੀਤ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਹਰਜਿੰਦਰ ਸਿੰਘ, ਗੋਲਡੀ ਸ਼ਰਮਾ, ਰਜਨੀਸ਼ ਕੁਮਾਰ ਮੰਡਲ ਪ੍ਰਧਾਨ ਹਰਪਾਲਪੁਰ, ਬਲਕਾਰ ਸਿੰਘ ਲੋਹਸਿੰਬਲੀ ਭਾਜਪਾ ਆਗੂ, ਪ੍ਰਦੀਪ ਕੁਮਾਰ, ਸਚਿਨ ਉਲਾਣਾ, ਕਿਰਨਜੀਤ ਸਿੰਘ, ਕਿ੍ਸ਼ਨ ਰਾਣਾ, ਆਦਿ ਭਾਜਪਾ ਵਰਕਰ ਮੌਜੂਦ ਸਨ |