17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਲੋਕ ਸੰਘਰਸ਼ ਕਮੇਟੀ ਨੇ ਸ਼ਹੀਦ ਜਰਨੈਲ ਸਿੰਘ ਜੈਲੀ ਦੀ 15ਵੀਂ ਬਰਸੀ ਮਨਾਈ

ਅਜੀਤ ਡੈਸਕ 01-03-2026
ਪਟਿਆਲਾ, 28 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾਈ ਆਗੂ ਸ਼ਹੀਦ ਜਰਨੈਲ ਸਿੰਘ ਜੈਲੀ ਦੀ 15ਵੀਂ ਬਰਸੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਇੰਸ ਆਡੀਟੋਰੀਅਮ ਵਿੱਚ ਮਨਾਈ ਗਈ¢ ਸ਼ਹੀਦ ਜਰਨੈਲ ਸਿੰਘ ਜੈਲੀ ਦੇ ਪਿਤਾ ਗੁਲਾਬ ਸਿੰਘ, ਮਾਤਾ ਸ੍ਰੀਮਤੀ ਰਣਜੀਤ ਕੌਰ, ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦਵਿੰਦਰ ਸਿੰਘ ਪੂਨੀਆ, ਅਮਨਦੀਪ ਦਿਓਲ, ਧੀਰਜ ਫਾਜਲਿਕਾ, ਧਰਮਵੀਰ ਹਰੀਗੜ੍ਹ, ਗੁਰਜੀਤ ਘੱਗਾ, ਸ਼੍ਰੀਨਾਥ, ਗੁਰਚਰਨ ਸਿੰਘ ਟÏਹੜਾ, ਦਵਿੰਦਰ ਛਬੀਲਪੁਰ 'ਤੇ ਅਧਾਰਿਤ ਪ੍ਰਧਾਨਗੀ ਮੰਡਲ ਦੀ ਅਗਵਾਈ ਵਿੱਚ ਇਸ ਕਾਨਫਰੰਸ ਵਿੱਚ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ, ਨÏਜਵਾਨਾਂ, ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ¢ ਇਸ ਮÏਕੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਰਮਿੰਦਰ ਪਟਿਆਲਾ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਅਮਨਦੀਪ ਖਿਓਵਾਲੀ ਨੇ ਆਖਿਆ ਕਿ ਰਾਸ਼ਟਰੀ ਸਿੱਖਿਆ ਨੀਤੀ 2020 ਰਾਹੀਂ ਸਿੱਖਿਆ ਦਾ ਵਪਾਰੀਕਰਨ ਅਤੇ ਭਗਵਾਂਕਰਨ ਕੀਤਾ ਜਾ ਰਿਹਾ ਹੈ¢ ਇਸੇ ਤਰ੍ਹਾਂ ਬਿਜਲੀ ਸੋਧ ਬਿੱਲ 2025 ਅਤੇ ਬੀਜ਼ ਬਿੱਲ 2025 ਰਾਹੀਂ ਖੇਤੀਬਾੜੀ ਤੇ ਬਿਜਲੀ ਖੇਤਰ ਨੂੰ ਕਾਰਪੋਰੇਟਾਂ ਦੇ ਹਵਾਲੇ ਕਰਨ ਦੀ ਸਾਜ਼ਿਸ਼ ਹੈ¢ਇਹ ਸਾਬਿਤ ਕਰਦਾ ਹੈ ਕਿ ਮੋਦੀ ਸਰਕਾਰ ਆਪਣਾ ਫਾਸ਼ੀ ਏਜੰਡਾ ਲਾਗੂ ਕਰ ਰਹੀ ਹੈ¢ ਅਜਿਹੇ ਸਮੇਂ ਸ਼ਹੀਦ ਜਰਨੈਲ ਸਿੰਘ ਜੈਲੀ ਵਰਗੇ ਸਾਥੀਆਂ ਤੋਂ ਪ੍ਰੇਰਨਾ ਲੈਂਦਿਆਂ ਸਾਨੂੰ ਵਿਸ਼ਾਲ ਜਨਤਕ ਸੰਘਰਸ਼ ਉਸਾਰਨ ਵੱਲ ਅੱਗੇ ਵੱਧਣਾ ਚਾਹੀਦਾ ਹੈ¢ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਧਰਮਵੀਰ ਹਰੀਗੜ੍ਹ ਅਤੇ ਇਫਟੂ ਦੇ ਆਗੂ ਸ਼੍ਰੀਨਾਥ ਨੇ ਕਿਹਾ ਕਿ ਚਾਰ ਲੇਬਰ ਕੋਡ ਲਾਗੂ ਕਰਕੇ ਮਜ਼ਦੂਰਾਂ ਦੇ ਯੂਨੀਅਨ ਬਣਾਉਣ ਦੇ ਅਧਿਕਾਰ ਖਤਮ ਕਰਨਾ ਅਤੇ 12 ਘੰਟੇ ਦਿਹਾੜੀ ਕਰਨ ਵਰਗੀਆਂ ਮਾਰੂ ਸ਼ਰਤਾਂ ਦੀ ਥੋਪਣਾ, 'ਵਿਕਸਤ ਭਾਰਤ-ਜੀ ਰਾਮ ਜੀ' ਸਕੀਮ ਰਾਹੀਂ ਮਨਰੇਗਾ ਤਹਿਤ ਮਿਲਦੇ ਮਾਮੂਲੀ ਰੁਜ਼ਗਾਰ ਨੂੰ ਵੀ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕਰਨ ਖਿਲਾਫ਼ ਵਿਸ਼ਾਲ ਏਕਾ ਉਸਾਰ ਕੇ ਸੰਘਰਸ਼ ਲਾਮਬੰਦ ਕਰਨਾ ਸ਼ਹੀਦ ਜਰਨੈਲ ਸਿੰਘ ਜੈਲੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ¢ ਇਸ ਮÏਕੇ ਪੰਜਾਬ ਸਟੂਡੈਂਟਸ ਯੂਨੀਅਨ ਆਗੂ ਗਰਦਾਸ ਸਿੰਘ, ਗੁਰਧਿਆਨ ਹਰੀਗੜ੍ਹ ਅਤੇ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਨੇ ਵੀ ਸੰਬੋਧਨ ਕੀਤਾ¢
ਪਿਛਲੀ ਖ਼ਬਰ ਪਟਿਆਲਾ ਤੇ ਬਲਾਕ ਵਿਚ ਸੀ.ਐੱਮ. ਦੀ ਯੋਗਸ਼ਾਲਾ ਨੂੰ ਮਿਲ ਰਿਹਾ ਭਰਪੂਰ ਹੁੰਗਾਰਾ ਅਗਲੀ ਖ਼ਬਰ ਹਲਕਾ ਘਨੌਰ ਦੇ ਪਿੰਡ ਜੰਡਮਗੋਲੀ ਤੋਂ ਸੈਂਕੜੇ ਵਰਕਰ ਭਾਜਪਾ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।