ਪਟਿਆਲਾ, 28 ਫ਼ਰਵਰੀ (ਗੁਰਪ੍ਰੀਤ ਸਿੰਘ ਚੱਠਾ)-ਸੀ.ਐੱਮ. ਦੀ ਯੋਗਸ਼ਾਲਾ ਅਧੀਨ ਪਟਿਆਲਾ ਜ਼ਿਲ੍ਹੇ ਦੇ ਵਿਚ ਚੱਲ ਰਹੀਆਂ ਕਲਾਸਾਂ ਦਾ ਨਿਰੀਖਣ ਯੋਗਾ ਸੁਪਰਵਾਈਜ਼ਰ ਰਾਜਿੰਦਰ ਸਿੰਘ ਦੁਆਰਾ ਕੀਤਾ ਗਿਆ | ਉਨ੍ਹਾਂ ਵਲੋਂ ਅਰਸ਼ਪ੍ਰੀਤ ਕੌਰ ਟਰੇਨਰ ਪਟਿਆਲਾ ਵਿਚ ਚੱਲ ਰਹੇ ਯੋਗ ਕਲਾਸ (ਉਪਕਾਰ ਨਗਰ ਹੈਰੀ ਪਾਰਕ ਵਿਚ ਲੱਗ ਰਹੀ ਹੈ) ਯੋਗ ਕਲਾਸਾਂ ਨੂੰ ਸ਼ਹਿਰੀ ਅਤੇ ਪਿੰਡਾਂ ਦੋਹਾਂ ਖੇਤਰਾਂ ਵਿਚ ਭਰਪੂਰ ਹੁੰਗਾਰਾ ਮਿਲ ਰਿਹਾ ਹੈ | ਲੋਕ ਵੱਡੀ ਗਿਣਤੀ ਵਿਚ ਇਨ੍ਹਾਂ ਕਲਾਸਾਂ ਨਾਲ ਜੁੜ ਕੇ ਆਪਣੀ ਸਿਹਤ ਨੂੰ ਬਿਹਤਰ ਬਣਾ ਰਹੇ ਹਨ | ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ 22 ਡਿਪਲੋਮਾ ਵਿਦਿਆਰਥੀ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਯੋਗ ਕਲਾਸਾਂ ਲਗਾ ਰਹੇ ਹਨ | ਇਹ ਟੀਮ ਲੋਕਾਂ ਦੀਆਂ ਸਿਹਤ ਸੰਬੰਧੀ ਸਮੱਸਿਆਵਾਂ ਜਿਵੇਂ ਕਿ ਸ਼ੂਗਰ, ਬਲੱਡ ਪ੍ਰੈਸ਼ਰ, ਗੋਡਿਆਂ ਦਾ ਦਰਦ, ਸਰਵਾਈਕਲ ਅਤੇ ਮੋਟਾਪਾ ਆਦਿ ਨੂੰ ਯੋਗ ਅਭਿਆਸ ਰਾਹੀਂ ਦੂਰ ਕਰਨ ਵਿਚ ਸਹਾਇਕ ਸਾਬਤ ਹੋ ਰਹੀ ਹੈ |