17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵਲੋਂ ਧਰਮਸ਼ਾਲਾ ਅਤੇ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ

ਅਜੀਤ ਡੈਸਕ 01-03-2026
ਸਮਾਣਾ, 28 ਫਰਵਰੀ (ਪ੍ਰੀਤਮ ਸਿੰਘ ਨਾਗੀ)-ਪਿੰਡ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੰਦਿਆਂ ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵਲੋਂ ਪਿੰਡ ਖੇੜੀ ਬਰਨਾ ਵਿਖੇ ਨਵੀਂ ਬਣੀ ਜਨਰਲ ਧਰਮਸ਼ਾਲਾ ਅਤੇ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ | ਇਹ ਸਾਰੇ ਵਿਕਾਸ ਕਾਰਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਪੂਰੇ ਕੀਤੇ ਗਏ ਹਨ | ਇਸ ਮੌਕੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ | ਸਰਕਾਰ ਵਲੋਂ ਛੱਪੜਾਂ ਦੀ ਸੁਧਾਰ ਯੋਜਨਾ, ਨਵੀਂ ਸੀਵਰੇਜ ਲਾਈਨ ਪਾਉਣ ਅਤੇ ਪਿੰਡ ਦੀਆਂ ਸੜਕਾਂ ਦੇ ਨਿਰਮਾਣ ਵਰਗੇ ਮਹੱਤਵਪੂਰਨ ਕੰਮ ਮੁਕੰਮਲ ਕਰਵਾਏ ਗਏ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਪਿੰਡ ਵਿਚ ਸਫ਼ਾਈ ਪ੍ਰਣਾਲੀ ਸੁਧਰੇਗੀ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ | ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਨੂੰ ਮਾਡਲ ਪਿੰਡ ਬਣਾਉਣਾ ਹੈ, ਤਾਂ ਜੋ ਸ਼ਹਿਰਾਂ ਵਾਂਗ ਬੁਨਿਆਦੀ ਸਹੂਲਤਾਂ ਪਿੰਡਾਂ ਵਿਚ ਵੀ ਉਪਲਬਧ ਹੋਣ | ਉਨ੍ਹਾਂ ਨੇ ਨੌਜਵਾਨਾਂ ਅਤੇ ਸਿਆਣਿਆਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਪਿੰਡ ਦੀ ਤਰੱਕੀ ਲਈ ਕੰਮ ਕਰਨ | ਜਦੋਂ ਸਾਰਾ ਪਿੰਡ ਇਕੱਠੇ ਹੋ ਕੇ ਯਤਨ ਕਰਦਾ ਹੈ ਤਾਂ ਵਿਕਾਸ ਦੀ ਗਤੀ ਹੋਰ ਤੇਜ਼ ਹੋ ਜਾਂਦੀ ਹੈ | ਪਿੰਡ ਵਾਸੀਆਂ ਨੇ ਸਰਕਾਰ ਦੇ ਇਨ੍ਹਾਂ ਲੋਕ-ਹਿਤੈਸੀ ਕਦਮਾਂ ਦੀ ਭਰਪੂਰ ਸਰਾਹਨਾ ਕੀਤੀ ਅਤੇ ਕਿਹਾ ਕਿ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਹੱਲ ਹੁਣ ਸੰਭਵ ਹੋਇਆ ਹੈ | ਉਨ੍ਹਾਂ ਨੇ ਮੁੱਖ ਮੰਤਰੀ ਅਤੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕੰਮ ਪਿੰਡ ਦੀ ਤਸਵੀਰ ਬਦਲਣ ਵਿਚ ਮਦਦਗਾਰ ਸਾਬਤ ਹੋਣਗੇ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਲਕਾਰ ਸਿੰਘ ਗੱਜੂਮਾਜਰਾ, ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ, ਸਰਪੰਚ ਲਖਵਿੰਦਰ ਸਿੰਘ, ਜ਼ਿਲ੍ਹਾ ਪਰਿਸ਼ਦ ਮੈਂਬਰ ਜਸਵੀਰ ਸਿੰਘ, ਪਵਿੱਤਰ ਸਿੰਘ ਡਕਾਲਾ, ਮਨਿੰਦਰ ਸਿੰਘ ਡਕਾਲਾ ਬਲਾਕ ਪ੍ਰਧਾਨ ਬਲਕਾਰ ਸਿੰਘ ਰਾਜਗੜ੍ਹ, ਦਰਬਾਰਾ ਸਿੰਘ ਤੁੱਲੇਵਾਲ, ਦਰਬਾਰ ਸਿੰਘ ਡਰੋਲੀ, ਗੁਰਸੇਵਕ ਸਿੰਘ ਚੂਹੜਪੁਰ ਜੱਟਾਂ, ਪੰਚਾਇਤ ਵਿਭਾਗ ਦੇ ਅਫ਼ਸਰ ਸਮੂਹ ਪਿੰਡ ਨਿਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬੀ 'ਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਇਤਿਹਾਸਕ ਪੱਖ ਤੋਂ ਕੀਤੇ ਅਧਿਐਨ ਬਾਰੇ ਵਿਚਾਰ ਚਰਚਾ ਅਗਲੀ ਖ਼ਬਰ ਪਟਿਆਲਾ ਤੇ ਬਲਾਕ ਵਿਚ ਸੀ.ਐੱਮ. ਦੀ ਯੋਗਸ਼ਾਲਾ ਨੂੰ ਮਿਲ ਰਿਹਾ ਭਰਪੂਰ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।