17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸਰਕਾਰੀ ਵਿਕਾਸ ਪ੍ਰੋਜੈਕਟਾਂ 'ਚ ਦੇਰੀ ਜਾਂ ਲਾਪਰਵਾਹੀ 'ਤੇ ਸਖ਼ਤ ਕਾਰਵਾਈ ਦੀ ਚਿਤਾਵਨੀ-ਸਿਹਤ ਮੰਤਰੀ

ਅਜੀਤ ਡੈਸਕ 01-03-2026
ਪਟਿਆਲਾ, 28 ਫ਼ਰਵਰੀ (ਮਨਦੀਪ ਸਿੰਘ ਖਰੌੜ)-ਪਟਿਆਲਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਦਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਅਚਾਨਕ ਦÏਰਾ ਕੀਤਾ ਗਿਆ¢ ਇਸ ਦÏਰਾਨ ਉਹ ਪਟਿਆਲਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਲਚਕਾਣੀ ਪਹੁੰਚੇ, ਜਿੱਥੇ ਉਨ੍ਹਾਂ ਨੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ¢ ਦÏਰੇ ਦÏਰਾਨ ਜਿੱਥੇ ਵੀ ਕਮੀਆਂ ਜਾਂ ਲਾਪਰਵਾਹੀ ਸਾਹਮਣੇ ਆਈ, ਉੱਥੇ ਸਿਹਤ ਮੰਤਰੀ ਨੇ ਮÏਕੇ 'ਤੇ ਹੀ ਸੰਬੰਧਤ ਅਧਿਕਾਰੀਆਂ ਨੂੰ ਫੋਨ ਕਰਕੇ ਤੁਰੰਤ ਬੁਲਾਇਆ¢ ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿਚ ਕੋਈ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਜਾਰੀ ਕੀਤੇ ਕਾਰਡਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਯੋਗ ਲਾਭਪਾਤਰੀਆਂ ਤੱਕ ਯੋਜਨਾ ਦਾ ਪੂਰਾ ਲਾਭ ਪਹੁੰਚਾਇਆ ਜਾਵੇ¢ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਫਾਇਦਾ ਹਰ ਘਰ ਤੱਕ ਪਹੁੰਚਣਾ ਚਾਹੀਦਾ ਹੈ¢ ਸਿਹਤ ਮੰਤਰੀ ਨੇ ਅੱਜ ਪਟਿਆਲਾ ਸ਼ਹਿਰ ਦੇ ਏਕਤਾ ਵਿਹਾਰ ਅਤੇ ਸਨੀ ਐਨਕਲੇਵ ਇਲਾਕਿਆਂ ਵਿਚ ਕਰੀਬ 6 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ¢ ਇਸ ਮÏਕੇ ਉਨ੍ਹਾਂ ਦੇ ਨਾਲ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਕੋਹਲੀ ਅਤੇ ਸਥਾਨਕ ਪਾਰਟੀ ਆਗੂ ਵੀ ਮÏਜੂਦ ਸਨ¢ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਵਿਚ ਸੜਕਾਂ ਦੀ ਮੁਰੰਮਤ, ਨਵੀਆਂ ਗਲੀਆਂ ਦੀ ਤਿਆਰੀ, ਸੀਵਰੇਜ ਪ੍ਰਣਾਲੀ ਦੀ ਸੁਧਾਰ, ਪੀਣ ਵਾਲੇ ਪਾਣੀ ਦੀ ਸਹੂਲਤ ਮਜ਼ਬੂਤ ਕਰਨਾ ਅਤੇ ਸਟਰੀਟ ਲਾਈਟਾਂ ਦੀ ਵਿਵਸਥਾ ਸ਼ਾਮਲ ਹੈ¢ ਸਿਹਤ ਮੰਤਰੀ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ¢ ਉਨ੍ਹਾਂ ਕਿਹਾ ਕਿ ਪਟਿਆਲਾ ਨੂੰ ਵਿਕਾਸ ਪੱਖੋਂ ਨੰਬਰ ਵਨ ਸ਼ਹਿਰ ਬਣਾਉਣ ਲਈ ਸਰਕਾਰ ਵਚਨਬੱਧ ਹੈ ਅਤੇ ਹਰ ਵਾਰਡ ਵਿਚ ਲੋੜ ਅਨੁਸਾਰ ਕੰਮ ਕਰਵਾਏ ਜਾ ਰਹੇ ਹਨ¢ ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਕਈ ਕਦਮ ਚੁੱਕੇ ਗਏ ਹਨ¢ ਸਿਹਤ ਮੰਤਰੀ ਨੇ ਕਿਹਾ ਕਿ ਪਟਿਆਲਾ ਵਿਚ ਜਗ੍ਹਾ-ਜਗ੍ਹਾ ਮੁਹੱਲਾ ਕਲੀਨਿਕ ਖੋਲੇ ਗਏ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਇਲਾਜ, ਟੈਸਟ ਅਤੇ ਦਵਾਈਆਂ ਦੀ ਸਹੂਲਤ ਮਿਲ ਰਹੀ ਹੈ¢ ਇਸ ਤੋਂ ਇਲਾਵਾ ਪਟਿਆਲਵੀਆਂ ਲਈ ਰਾਜਿੰਦਰਾ ਹਸਪਤਾਲ ਅਤੇ ਮਾਤਾ ਕÏਸ਼ਲਿਆ ਹਸਪਤਾਲ ਵਰਗੀਆਂ ਵੱਡੀਆਂ ਸਿਹਤ ਸੰਸਥਾਵਾਂ ਵੀ ਸੇਵਾਵਾਂ ਦੇ ਰਹੀਆਂ ਹਨ¢ ਉਨ੍ਹਾਂ ਦੱਸਿਆ ਕਿ ਇਨ੍ਹਾਂ ਹਸਪਤਾਲਾਂ ਵਿਚ ਢਾਂਚਾਗਤ ਸੁਧਾਰ ਅਤੇ ਸਾਜੋ-ਸਮਾਨ ਦੀ ਉਪਲੱਬਧਤਾ ਵਧਾਉਣ ਲਈ ਵੀ ਯਤਨ ਜਾਰੀ ਹਨ¢ ਡਾ. ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਸਰਕਾਰ ਵਲੋਂ ਅÏਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜਾਰ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਵਾਅਦਾ ਜਲਦੀ ਹੀ ਪੂਰਾ ਕੀਤਾ ਜਾ ਰਿਹਾ ਹੈ¢ ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਨਿਭਾਉਣ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਦੀ ਰਫ਼ਤਾਰ ਆਉਣ ਵਾਲੇ ਸਮੇਂ ਵਿਚ ਹੋਰ ਤੇਜ਼ ਕੀਤੀ ਜਾਵੇਗੀ¢ਇਸ ਮÏਕੇ ਐਮ.ਸੀ. ਰੁਪਾਲੀ ਗਰਗ, ਪਰਦੀਪ ਗਰਗ ਤੋਂ ਇਲਾਵਾ ਇਲਾਕਾ ਵਾਸੀ ਮÏਜੂਦ ਸਨ¢
ਪਿਛਲੀ ਖ਼ਬਰ ਲੋਕ ਸੰਘਰਸ਼ ਕਮੇਟੀ ਨੇ ਸ਼ਹੀਦ ਜਰਨੈਲ ਸਿੰਘ ਜੈਲੀ ਦੀ 15ਵੀਂ ਬਰਸੀ ਮਨਾਈ ਅਗਲੀ ਖ਼ਬਰ ਸਿੱਖਿਆ ਮੰਤਰਾਲੇ ਨੇ ਪੰਜਾਬੀ 'ਵਰਸਿਟੀ ਦੇ ਡਾ. ਰਾਜਬੰਸ ਸਿੰਘ ਗਿੱਲ ਤੇ ਡਾ. ਰਣਜੀਤ ਕੌਰ ਨੂੰ ਦਿੱਤਾ ਖੋਜ ਪ੍ਰੋਜੈਕਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।