ਪਟਿਆਲਾ, 28 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਦੀ ਪਿ੍ੰਸੀਪਲ ਪ੍ਰੋਫੈਸਰ ਡਾ. ਵਨੀਤਾ ਰਾਣੀ ਦੀ ਅਗਵਾਈ ਅਤੇ ਐਨ.ਐੱਸ.ਐੱਸ. ਕੋਆਰਡੀਨੇਟਰ ਸਹਾਇਕ ਪ੍ਰੋਫੈਸਰ ਜਗਦੇਵ ਸਿੰਘ ਅਤੇ ਸਹਾਇਕ ਪ੍ਰੋ. ਮੂਰਤੀ ਕੌਰ ਦੀ ਦੇਖ-ਰੇਖ ਹੇਠ ਸੱਤ ਦਿਨਾਂ ਐਨ.ਐੱਸ.ਐੱਸ. ਕੈਂਪ ਦਾ ਸੱਤਵਾਂ ਦਿਨ ਸਮਾਪਤੀ ਅਤੇ ਇਨਾਮ ਵੰਡ ਸਮਾਰੋਹ ਨੂੰ ਸਮਰਪਿਤ ਰਿਹਾ | ਇਸ ਸਮਾਪਤੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਡਾ. ਜੋਗਿੰਦਰ ਸਿੰਘ ਰਾਣਾ ਸਾਬਕਾ ਪਿ੍ੰਸੀਪਲ ਅਤੇ ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਅਤੇ ਪ੍ਰੋ. ਵੀਰਦੇਵ ਸਿੰਘ ਸੇਵਾਮੁਕਤ ਨੇ ਸ਼ਿਰਕਤ ਕੀਤੀ | ਪਿ੍ੰਸੀਪਲ ਪ੍ਰੋ. ਡਾ. ਵਨੀਤਾ ਰਾਣੀ ਵਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਕੈਂਪ ਦੇ ਸਫਲਤਾ ਪੂਰਵਕ ਸਮਾਪਤੀ ਤੇ ਸਮੂਹ ਵਲੰਟੀਅਰਜ਼ ਅਤੇ ਐਨ.ਐੱਸ.ਐੱਸ ਪ੍ਰੋਗਰਾਮ ਅਫ਼ਸਰਾਂ ਨੂੰ ਵਧਾਈ ਦਿੱਤੀ | ਡਾ. ਜੋਗਿੰਦਰ ਸਿੰਘ ਰਾਣਾ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਐਨ.ਐੱਸ.ਐੱਸ. ਦੇ ਕੈਂਪ ਵਿਚ ਭਾਗ ਲੈਣ ਨਾਲ ਹੱਥੀਂ ਕੰਮ ਕਰਨ ਅਤੇ ਲੀਡਰਸ਼ਿਪ ਦੇ ਗੁਣ ਪੈਦਾ ਹੁੰਦੇ ਹਨ | ਉਨ੍ਹਾਂ ਨੇ ਕਿਹਾ ਕਿ ਸਾਨੂੰ ਹਰ ਕੰਮ ਦੀ ਸ਼ੁਰੂਆਤ ਆਪਣੇ ਘਰ-ਪਰਿਵਾਰ ਤੋਂ ਕਰਨੀ ਚਾਹੀਦੀ ਹੈ ਕਿਉਂਕਿ ਘਰ-ਪਰਿਵਾਰ ਤੋਂ ਹੀ ਸਮਾਜ ਬਣਦਾ ਹੈ | ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਹੋ ਜਿਹਾ ਇਨਸਾਨ ਕਰਮ ਕਰਦਾ ਹੈ, ਉਸ ਨੰੂ ਓਹੋ ਜਿਹਾ ਹੀ ਫਲ ਮਿਲਦਾ ਹੈ, ਇਸ ਲਈ ਸਾਨੂੰ ਹਮੇਸ਼ਾ ਚੰਗੇ ਕਰਮ ਕਰਨੇ ਚਾਹੀਦੇ ਹਨ | ਐਸੋ. ਪ੍ਰੋ. ਵੀਰਦੇਵ ਸਿੰਘ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਐਨ.ਐੱਸ.ਐੱਸ. ਵਰਗੇ ਪ੍ਰੋਗਰਾਮ ਸਾਨੂੰ ਭਵਿੱਖ ਵਿਚ ਰੋਜ਼ਗਾਰ ਪ੍ਰਾਪਤ ਕਰਨ ਵਿਚ ਮਦਦਗਾਰ ਸਾਬਤ ਹੁੰਦੇ ਹਨ | ਉਨ੍ਹਾਂ ਨੇ ਨਿਸ਼ਕਾਮ ਸੇਵਾ ਕਰਨ ਲਈ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਇਸ ਮੌਕੇ ਇਨਾਮ ਵੰਡ ਸਮਾਰੋਹ ਵੀ ਕੀਤਾ ਗਿਆ, ਜਿਸ ਵਿਚ ਵਲੰਟੀਅਰਾਂ ਨੂੰ ਸਨਮਾਨਿਤ ਕੀਤਾ ਗਿਆ | ਸੱਤ ਦਿਨਾਂ ਐਨ.ਐੱਸ.ਐੱਸ. ਕੈਂਪ ਦੀ ਸਮੁੱਚੀ ਰਿਪੋਰਟ ਪ੍ਰੋ. ਜਗਦੇਵ ਸਿੰਘ ਦੁਆਰਾ ਪੇਸ਼ ਕੀਤੀ ਗਈ | ਅੰਤ ਵਿਚ ਰੁਪਿੰਦਰ ਸਿੰਘ ਲਾਇਬੇ੍ਰਰੀਅਨ ਵਲੋਂ ਆਏ ਹੋਏ ਮਹਿਮਾਨਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ | ਮੰਚ ਦਾ ਸੰਚਾਲਨ ਪ੍ਰੋਗਰਾਮ ਅਫ਼ਸਰ ਪ੍ਰੋ. ਮੂਰਤੀ ਕੌਰ ਵਲੋਂ ਕੀਤਾ ਗਿਆ |