16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਭਾਜਪਾ ਦੀ ਮੋਗਾ ਰੈਲੀ ਪੰਜਾਬ 'ਚ ਸਿਆਸੀ ਪਰਿਵਰਤਨ ਦਾ ਮੁੱਢ ਬੰਨ੍ਹੇਗੀ-ਹਰਪਾਲਪੁਰ/ਗੰਗਰੌਲੀ <br/>

ਅਜੀਤ ਡੈਸਕ 01-03-2026
ਦੇਵੀਗੜ੍ਹ 28 ਫਰਵਰੀ (ਰਾਜਿੰਦਰ ਸਿੰਘ ਮੌਜੀ)-ਭਾਰਤੀ ਜਨਤਾ ਪਾਰਟੀ ਵਲੋਂ 14 ਮਾਰਚ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਪੰਜਾਬ ਦੀ ਸਿਆਸਤ 'ਚ ਨਵਾਂ ਮੋੜ ਲਿਆਵੇਗੀ | ਇਹ ਰੈਲੀ ਨਾ ਸਿਰਫ ਲੋਕ ਰਾਇ ਤਿਆਰ ਕਰੇਗੀ, ਸਗੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾਉਣ ਲਈ ਰਾਹ ਪੱਧਰਾ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੀ ਲਈ ਨਿਯੁਕਤ ਕੀਤੇ ਹਲਕਾ ਇੰਚਾਰਜ ਅਤੇ ਪੰਜਾਬ ਖਾਦੀ ਤੇ ਗ੍ਰਾਮ ਉਦਯੋਗ ਬੋਰਡ ਦੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ ਅਤੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗੰਗਰੋਲੀ ਨੇ ਸਾਂਝੇ ਤੌਰ 'ਤੇ ਕੀਤਾ | ਉਹ ਅੱਜ ਮੋਗਾ ਰੈਲੀ ਦੀਆਂ ਤਿਆਰੀਆਂ ਦੇ ਸੰਬੰਧ 'ਚ ਹਲਕਾ ਸਨੌਰ ਦੇ ਮੰਡਲ ਦੇਵੀਗੜ੍ਹ ਅਤੇ ਮੰਡਲ ਘੜਾਮ ਵਿਖੇ ਵਰਕਰਾਂ ਦੀਆਂ ਭਰਵੀਆਂ ਬੈਠਕਾਂ ਨੂੰ ਸੰਬੋਧਨ ਕਰ ਰਹੇ ਸਨ | ਬੈਠਕ ਨੂੰ ਸੰਬੋਧਨ ਕਰਦਿਆਂ ਹਰਪਾਲਪੁਰ ਅਤੇ ਗੰਗਰੋਲੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਕਥਨੀ ਅਤੇ ਕਰਨੀ 'ਚ ਕੋਈ ਅੰਤਰ ਨਹੀਂ ਹੈ | ਉਨ੍ਹਾਂ ਕਿਹਾ ਭਾਜਪਾ ਜੋ ਵਾਅਦਾ ਕਰਦੀ ਹੈ, ਉਸ ਨੂੰ ਅਮਲੀ ਜਾਮਾ ਪਹਿਨਾਉਂਦੀ ਹੈ | ਜਿਨ੍ਹਾਂ ਸੂਬਿਆਂ 'ਚ ਭਾਜਪਾ ਦੀਆਂ ਸਰਕਾਰਾਂ ਹਨ, ਉੱਥੋਂ ਦੇ ਲੋਕ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਬੇਹੱਦ ਖ਼ੁਸ਼ ਹਨ | ਇਹੀ ਕਾਰਨ ਹੈ ਕਿ ਉੱਥੋਂ ਦੀ ਜਨਤਾ ਵਾਰ-ਵਾਰ ਭਾਜਪਾ ਨੂੰ ਸੇਵਾ ਦਾ ਮੌਕਾ ਦੇ ਰਹੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਹੁਣ ਪੰਜਾਬ ਦੇ ਲੋਕ ਵੀ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ ਅਤੇ ਭਾਜਪਾ ਵੱਲ ਉਮੀਦ ਭਰੀ ਨਿਗਾਹ ਨਾਲ ਦੇਖ ਰਹੇ ਹਨ | ਸੂਬੇ ਨੂੰ ਮੁੜ ਤਰੱਕੀ ਦੀਆਂ ਬੁਲੰਦੀਆਂ 'ਤੇ ਪਹੁੰਚਾਉਣ ਲਈ ਭਾਜਪਾ ਹੀ ਇਕੋ-ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬੀਆਂ ਦੀਆਂ ਆਸਾਂ-ਉਮੀਦਾਂ 'ਤੇ ਖਰੀ ਉਤਰ ਸਕਦੀ ਹੈ | ਉਨ੍ਹਾਂ ਕਿਹਾ ਕਿ 14 ਮਾਰਚ ਦੀ ਮੋਗਾ ਰੈਲੀ 'ਚ ਹਲਕਾ ਸਨੌਰ ਤੋਂ ਹਜ਼ਾਰਾਂ ਦੀ ਗਿਣਤੀ 'ਚ ਵਰਕਰ ਸ਼ਮੂਲੀਅਤ ਕਰਨਗੇ, ਜਿਸ ਲਈ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਸ ਮੌਕੇ ਵਰਕਰਾਂ ਦੇ ਭਾਰੀ ਇਕੱਠ ਨੂੰ ਦੇਖਦਿਆਂ ਆਗੂਆਂ ਨੇ ਭਰੋਸਾ ਜਤਾਇਆ ਕਿ ਰੈਲੀ ਇਤਿਹਾਸਕ ਹੋਵੇਗੀ | ਇਸ ਮੌਕੇ ਸਤਪਾਲ ਸਿੰਘ ਪੂਨੀਆ, ਯੂਥ ਪ੍ਰਧਾਨ ਜਰਨੈਲ ਸਿੰਘ, ਹਰਮੀਤ ਸਿੰਘ ਠੁਕਰਾਲ, ਮੰਡਲ ਪ੍ਰਧਾਨ ਗੁਰਵਿੰਦਰ ਸਿੰਘ ਤਾਜਲਪੁਰ, ਮੰਡਲ ਪ੍ਰਧਾਨ ਜਸਵਿੰਦਰ ਸਿੰਘ, ਰਾਮੇਸ਼ ਕੁਮਾਰ ਲਾਂਬਾ, ਜਤਿੰਦਰ ਸਿੰਘ ਕੋਹਲੀ, ਧਰਮਪਾਲ ਸ਼ਰਮਾ, ਜੱਸੀ ਗੁਜਰ, ਸੁਰਿੰਦਰ ਸ਼ਰਮਾ, ਵਰਿੰਦਰ ਸਿੰਘ ਮਿਹੋਣ ਅਤੇ ਸਨਦੀਪ ਸਮੇਤ ਵੱਡੀ ਗਿਣਤੀ 'ਚ ਸਥਾਨਕ ਆਗੂ ਅਤੇ ਵਰਕਰ ਹਾਜ਼ਰ ਸਨ | ਅੰਤ 'ਚ ਆਗੂਆਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਪਾਰਟੀ ਦਾ ਸੁਨੇਹਾ ਪਹੁੰਚਾਉਣ ਤਾਂ ਜੋ ਪੰਜਾਬ 'ਚ ਇਕ ਮਜ਼ਬੂਤ ਅਤੇ ਲੋਕ-ਪੱਖੀ ਸਰਕਾਰ ਦੀ ਸਥਾਪਨਾ ਕੀਤੀ ਜਾ ਸਕੇ |

ਪਿਛਲੀ ਖ਼ਬਰ ਕਿਸਾਨ ਤੇਲ ਬੀਜ ਵਾਲੀਆਂ ਫ਼ਸਲਾਂ ਦੀ ਵੱਧ ਤੋਂ ਵੱਧ ਬਿਜਾਈ ਕਰਨ-ਖੇਤੀਬਾੜੀ ਵਿਕਾਸ ਅਫ਼ਸਰ ਅਗਲੀ ਖ਼ਬਰ ਧਰਮ ਯੁੱਧ ਮੋਰਚੇ ਦੇ ਸਮਰਥਨ ਵਿਚ ਸੋਮਵਾਰ ਰਹੇਗਾ ਸਮਾਣਾ ਬੰਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।