16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕਿਸਾਨ ਤੇਲ ਬੀਜ ਵਾਲੀਆਂ ਫ਼ਸਲਾਂ ਦੀ ਵੱਧ ਤੋਂ ਵੱਧ ਬਿਜਾਈ ਕਰਨ-ਖੇਤੀਬਾੜੀ ਵਿਕਾਸ ਅਫ਼ਸਰ

ਅਜੀਤ ਡੈਸਕ 01-03-2026
ਸਮਾਣਾ, 28 ਫਰਵਰੀ (ਪ੍ਰੀਤਮ ਸਿੰਘ ਨਾਗੀ)-ਬਲਾਕ ਖੇਤੀਬਾੜੀ ਅਫ਼ਸਰ ਸਤੀਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਰਜਮੁਖੀ ਦੀ ਬਿਜਾਈ ਕਰਨ ਵਾਲੇ ਕਿਸਾਨ ਗੁਰਦੀਪ ਸਿੰਘ ਪਿੰਡ ਬੰਮਣਾ ਵਿਖੇ ਖੇਤੀਬਾੜੀ ਦਫ਼ਤਰ ਸਮਾਣਾ ਦੀ ਟੀਮ ਵਲੋਂ ਦੌਰਾ ਕੀਤਾ ਗਿਆ | ਜਿਸ 'ਚ ਵਿਜੇ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ, ਸ਼ਿਵ ਕੁਮਾਰ ਏ.ਐੱਸ.ਆਈ., ਓਮ ਪ੍ਰਕਾਸ਼ ਏ.ਐੱਸ.ਆਈ, ਲਖਵਿੰਦਰ ਸਿੰਘ ਬੇਲਦਾਰ ਹਾਜ਼ਰ ਸਨ | ਇਸ ਮੌਕੇ ਪਲਾਟਰ ਰਾਹੀ ਸੂਰਜਮੁਖੀ ਦੀ ਬਿਜਾਈ ਕਰਵਾਈ ਗਈ ਅਤੇ ਉਨ੍ਹਾਂ ਵਲੋਂ ਹਾਜ਼ਰ ਕਿਸਾਨਾਂ ਨੂੰ ਬੇਨਤੀ ਕੀਤੀ ਗਈ ਕਿ ਉਹ ਵੱਧ ਤੋ ਵੱਧ ਤੇਲ ਬੀਜ ਵਾਲੀਆ ਫ਼ਸਲਾਂ ਦੀ ਬਿਜਾਈ ਕਰਨ ਅਤੇ ਨਾਲ ਇਹ ਵੀ ਦੱਸਿਆ ਗਿਆ ਕਿ ਕਣਕ ਦੀ ਫ਼ਸਲ 'ਚ ਦਾਣਾ ਬਣਨ ਸਮੇਂ ਪਾਣੀ ਦੀ ਕਮੀ ਨਾ ਹੋਣ ਦਿਉ, ਜੇਕਰ ਦਾਣੇ ਭਰਨ ਸਮੇਂ ਤਾਪਮਾਨ ਵੱਧ ਰਹਿੰਦਾ ਹੈ ਤਾਂ ਫ਼ਸਲ ਸਮੇਂ ਪਹਿਲਾ ਪੱਕ ਜਾਦੀ ਹੈ ਅਤੇ ਦਾਣਿਆਂ ਦਾ ਭਾਰ ਘੱਟ ਜਾਦਾ ਹੈ | ਕਣਕ ਨੂੰ ਹਲਕੀ ਸਿੰਚਾਈ ਕਰਨੀ ਚਾਹੀਦੀ ਹੈ ਸਿੰਚਾਈ ਕਰਨ ਸਮੇਂ ਕਣਕ ਨੂੰ ਡਿਗਣ ਤੋਂ ਬਚਾਉਣ ਲਈ ਹਵਾ ਦੀ ਗਤੀ ਨੂੰ ਧਿਆਨ ਵਿੱਚ ਰੱਖਣਾ ਜ਼ਰੂਰੀ ਹੈ | ਕਿਸਾਨ ਬਦਲਦੇ ਮੌਸਮੀ ਰੁਝਾਨਾਂ ਤੇ ਲਗਾਤਾਰ ਨਿਗਰਾਨੀ ਰੱਖਣ ਅਤੇ ਸੰਬੰਧਿਤ ਖੇਤੀਬਾੜੀ ਵਿਭਾਗ ਵਲੋਂ ਜਾਰੀ ਕੀਤੀਆ ਮੌਸਮ ਆਧਾਰਿਤ ਖੇਤੀ ਸਲਾਹਾ ਦੀ ਪਾਲਣਾ ਕਰਨ ਇਸ ਸੰਬੰਧੀ ਜੇਕਰ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾ ਉਹ ਖੇਤੀਬਾੜੀ ਵਿਭਾਗ ਬਲਾਕ ਸਮਾਣਾ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਸੰਪਰਕ ਕਰਨ |
ਪਿਛਲੀ ਖ਼ਬਰ ਬੀ.ਕੇ.ਯੂ. ਸ਼ਾਦੀਪੁਰ ਦੀ ਹੋਈ ਬੈਠਕ ਅਗਲੀ ਖ਼ਬਰ ਭਾਜਪਾ ਦੀ ਮੋਗਾ ਰੈਲੀ ਪੰਜਾਬ 'ਚ ਸਿਆਸੀ ਪਰਿਵਰਤਨ ਦਾ ਮੁੱਢ ਬੰਨ੍ਹੇਗੀ-ਹਰਪਾਲਪੁਰ/ਗੰਗਰੌਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।