16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸ਼੍ਰੋਮਣੀ ਅਕਾਲੀ ਦਲ ਦੇ ਆਉਣ ਦੇ ਡਰ ਤੋਂ ਆਮ ਆਦਮੀ ਪਾਰਟੀ ਘਬਰਾਹਟ 'ਚ-ਜਥੇਦਾਰ ਲਾਲਕਾ

ਅਜੀਤ ਡੈਸਕ 01-03-2026
ਨਾਭਾ, 28 ਫਰਵਰੀ (ਜਗਨਾਰ ਸਿੰਘ ਦੁਲੱਦੀ)-ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸੂਬੇ ਦੇ ਲੋਕਾਂ ਦੇ ਮਨ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੀ ਭਾਵਨਾ ਹਰ ਰੋਜ ਵਧਦੀ ਹੀ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੀ ਹੱਦ ਤੋਂ ਵੱਧ ਮਾੜੀ ਕਾਰਜ ਗੁਜਾਰੀ ਕਰਕੇ ਲੋਕਾਂ ਦੇ ਦਿਲਾਂ 'ਚੋਂ ਆਪਣਾ ਵਿਸ਼ਵਾਸ ਆਮ ਆਦਮੀ ਪਾਰਟੀ ਗਵਾ ਚੁੱਕੀ ਹੈ ਜਿਸ ਕਰਕੇ ਪੰਜਾਬ ਦੇ ਲੋਕ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੱਤਾ 'ਚ ਲਿਆਉਣਾ ਚਾਹੁੰਦੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਹਲਕਾ ਨਾਭਾ ਦੇ ਇੰਚਾਰਜ ਜਥੇਦਾਰ ਮੱਖਣ ਸਿੰਘ ਲਾਲਕਾ ਨੇ ਪ੍ਰੈੱਸ ਨੋਟ ਰਾਹੀਂ ਕੀਤਾ | ਜਥੇਦਾਰ ਲਾਲਕਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਇਕ ਫ਼ੇਲ੍ਹ ਮੁੱਖ ਮੰਤਰੀ ਸਾਬਿਤ ਹੋਇਆ ਹੈ | ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੇ ਰਾਜਨੀਤੀ 'ਚ ਆਉਣ ਨਾਲ ਪੰਜਾਬ ਦੀ ਰਾਜਨੀਤੀ 'ਚ ਗਿਰਾਵਟ ਹੱਦ ਤੋਂ ਵੱਧ ਹੋਈ ਹੈ ਕਿਉਂਕਿ ਭਗਵੰਤ ਸਿੰਘ ਮਾਨ ਇਕ ਅਜਿਹਾ ਮੁੱਖ ਮੰਤਰੀ ਹੈ ਜਿਸ ਦੇ ਆਉਣ ਨਾਲ ਪੰਜਾਬ ਦੀ ਰਾਜਨੀਤੀ 'ਚ ਤੂੰ ਤੜੱਕ ਵਾਲੀ ਭਾਸ਼ਾ ਸ਼ੁਰੂ ਹੋਈ ਹੈ ਅਤੇ ਮੁੱਖ ਮੰਤਰੀ ਮਾਨ ਇੰਨਾ ਗਿਰ ਚੁੱਕੇ ਹਨ ਕਿ ਆਪਣੇ ਭਾਸ਼ਣ ਦੌਰਾਨ ਉਹ ਮਹਰੂਮ ਲੋਕਾਂ ਦੀ ਵੀ ਇੱਜ਼ਤ ਨਹੀਂ ਕਰਦਾ | ਉਨ੍ਹਾਂ ਕਿਹਾ ਕਿ ਜਿੰਨਾ ਜੋਰ ਭਗਵੰਤ ਸਿੰਘ ਮਾਨ ਸ਼੍ਰੋਮਣੀ ਅਕਾਲੀ ਦਲ ਨੂੰ ਢਾਹ ਲਾਉਣ ਲਈ ਲਗਾਉਂਦੇ ਹਨ ਉਨ੍ਹਾਂ ਹੀ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਵੱਲ ਝੁਕਦੇ ਜਾ ਰਹੇ ਹਨ ਕਿਉਂਕਿ ਲੋਕ ਮੁੱਖ ਮੰਤਰੀ ਨੂੰ ਸਬਕ ਸਿਖਾਉਣਾ ਚਾਹੁੰਦੇ ਹਨ |
ਪਿਛਲੀ ਖ਼ਬਰ ਰਛਪਾਲ ਸਿੰਘ ਜੌੜਾਮਾਜਰਾ ਦੀ ਅਗਵਾਈ 'ਚ ਕਾਂਗਰਸ ਰੈਲੀ 'ਚ ਪੰਜ ਬੱਸਾਂ ਗਈਆਂ ਅਗਲੀ ਖ਼ਬਰ ਕੇਜਰੀਵਾਲ ਦੇ ਬਰੀ ਹੋਣ ਨਾਲ ਹੋਈ ਸੱਚਾਈ ਦੀ ਜਿੱਤ-ਵਿਧਾਇਕ ਦੇਵ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।