16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਵਿਧਾਇਕ ਦੇਵ ਮਾਨ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ 'ਤੇ ਕੀਤਾ ਨਿਪਟਾਰਾ

ਅਜੀਤ ਡੈਸਕ 01-03-2026
ਨਾਭਾ, 28 ਫਰਵਰੀ (ਕਰਮਜੀਤ ਸਿੰਘ)-ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਦਫ਼ਤਰ ਵਿਖੇ ਲੋਕਾ ਨਾਲ ਮਿਲਣੀ ਦੌਰਾਨ ਉਨ੍ਹਾਂ ਦੀਆ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ 'ਤੇ ਨਿਪਟਾਰਾ ਕਰਦਿਆ ਸਮੱਸਿਆਵਾਂ ਦਾ ਹੱਲ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਨਿਰਦੇਸ਼ ਦਿੱਤੇ | ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਨਾਭਾ ਹਲਕੇ ਨੂੰ ਵਿਕਾਸ ਪੱਖੋਂ ਕੋਈ ਕਮੀ ਨਹੀਂ ਆਉਣ ਦੇਵਾਂਗੇ ਅਤੇ ਨਾਭਾ ਸ਼ਹਿਰ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਹੁਣ 'ਆਪ' ਸਰਕਾਰ ਲੋਕਾਂ ਦੇ ਦੁਆਰ ਮੁਹਿੰਮ ਤਹਿਤ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਧੱਕੇ ਨਹੀ ਖਾਣੇ ਪੈਂਦੇ ਜਦੋਂ ਕਿ ਸਾਰੇ ਕੰਮ ਘਰ ਬੈਠੇ ਹੀ ਹੋਣ ਲੱਗ ਗਏ ਹਨ | ਸਰਕਾਰੀ ਵਿਭਾਗਾਂ 'ਚ ਨੌਜਵਾਨਾ ਨੂੰ ਮੈਰਿਟ ਦੇ ਆਧਾਰ 'ਤੇ ਨੌਕਰੀਆਂ ਦਿੱਤੀਆਂ ਜਾ ਰਹੀਆ ਹਨ ਅਤੇ ਪੰਜਾਬ ਦੇ ਹਰ ਘਰ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮਾਫ਼ ਹੋਣ ਕਰਕੇ ਬਿਜਲੀ ਬਿਲ ਜ਼ੀਰੋ ਆ ਰਹੇ ਹਨ | ਵਿਧਾਇਕ ਦੇਵ ਮਾਨ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਘਰ ਭਰਨ ਤੋਂ ਬਿਨਾ ਹੋਰ ਕੁਝ ਨਹੀ ਕੀਤਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਸੋਚ ਨਾਲ ਪੰਜਾਬ ਤਰੱਕੀ ਦੇ ਰਾਹਾਂ 'ਤੇ ਅੱਗੇ ਵਧ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਦੇ ਚਿਹਰਿਆਂ 'ਤੇ ਖ਼ੁਸ਼ਹਾਲੀ ਤੇ ਆਰਥਿਕ ਪੱਖੋਂ ਤਰੱਕੀ ਹੋਵੇਗੀ | ਦੇਵ ਮਾਨ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਹੋਣ ਨਾਲ ਸੂਬੇ ਦੇ ਲੋਕਾਂ ਦਾ ਇਲਾਜ ਮੁਫ਼ਤ ਹੋ ਰਿਹਾ ਹੈ ਜੋ ਇਕ ਵਰਦਾਨ ਸਾਬਤ ਹੋ ਰਿਹਾ ਹੈ | ਇਸ ਮੌਕੇ ਤੇਜਿੰਦਰ ਖਹਿਰਾ, ਕਪਿਲ ਮਾਨ, ਉੱਦਮ ਦੀਪ ਸਿੰਘ, ਧਰਮਿੰਦਰ ਸਿੰਘ ਸੁੱਖੇਵਾਲ, ਜਸਵੀਰ ਸਿੰਘ ਛਿੰਦਾ, ਭੁਪਿੰਦਰ ਸਿੰਘ ਕੱਲਰਮਾਜਰੀ, ਸੁਖਦੀਪ ਸਿੰਘ ਖਹਿਰਾ, ਸੁਖਵਿੰਦਰ ਸਿੰਘ ਦੁਲੱਦੀ, ਕਰਮਾ ਸ਼ਿਵਗੜ, ਰਵੀ ਕਰਤਾਰ ਕਾਲੋਨੀ, ਜਸਵਿੰਦਰ ਸਿੰਘ ਅੱਚਲ ਸਰਪੰਚ, ਦਵਿੰਦਰ ਸਿੰਘ ਕੁਲਾਰਾਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਇੰਸਟੀਚਿਊਟ ਨੂੰ ਸੰਸਦ ਮੈਂਬਰ ਅਨੁਰਾਗ ਠਾਕੁਰ ਵਲੋਂ ਸਨਮਾਨ ਅਗਲੀ ਖ਼ਬਰ ਰਛਪਾਲ ਸਿੰਘ ਜੌੜਾਮਾਜਰਾ ਦੀ ਅਗਵਾਈ 'ਚ ਕਾਂਗਰਸ ਰੈਲੀ 'ਚ ਪੰਜ ਬੱਸਾਂ ਗਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।