16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਗੁਰੂ ਨਾਨਕ ਇੰਸਟੀਚਿਊਟ ਨੂੰ ਸੰਸਦ ਮੈਂਬਰ ਅਨੁਰਾਗ ਠਾਕੁਰ ਵਲੋਂ ਸਨਮਾਨ

ਅਜੀਤ ਡੈਸਕ 01-03-2026
ਪਟਿਆਲਾ , 28 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਗੁਰੂ ਨਾਨਕ ਇੰਸਟੀਚਿਊਟ ਆਫ ਮੈਡੀਕਲ ਟੈਕਨੌਲੋਜੀ ਦੀ ਸਥਾਪਨਾ ਸਾਲ 1991 'ਚ ਹੋਈ ਅਤੇ ਜੋ ਪਿਛਲੇ 35 ਸਾਲਾਂ ਤੋਂ ਸਿਹਤ ਸਿੱਖਿਆ ਦੇ ਖੇਤਰ 'ਚ ਸੇਵਾਵਾਂ ਦੇ ਰਹੀ ਹੈ, ਨੂੰ ਅਹਿਮ ਸਿਹਤ ਸੇਵਾਵਾਂ ਅਤੇ ਐਲਾਇਡ ਹੈਲਥ ਸਿੱਖਿਆ 'ਚ ਅਗਵਾਈ ਕਰਨ ਲਈ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਹਿਮਾਚਲ ਪ੍ਰਦੇਸ਼ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵਲੋਂ ਹਇਆਤ ਰੈਜ਼ੀਡੈਂਸੀ ਚੰਡੀਗੜ੍ਹ ਵਿਖੇ ਇਕ ਸਮਾਰੋਹ ਦੌਰਾਨ ਦਿੱਤਾ ਗਿਆ | ਇਸ ਮੌਕੇ 'ਤੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ, ਮਾਹਿਰ ਡਾਕਟਰ ਅਤੇ ਕਈ ਮਾਣਯੋਗ ਸ਼ਖ਼ਸੀਅਤਾਂ ਹਾਜ਼ਰ ਸਨ | ਇਹ ਸਨਮਾਨ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਡਾ. ਸੁਭਾਸ਼ ਡਾਵਰ ਨੂੰ ਉਨ੍ਹਾਂ ਦੀ ਦੂਰਦਰਸ਼ੀ ਅਗਵਾਈ ਅਤੇ ਸਿਹਤ ਸਿੱਖਿਆ 'ਚ ਵਿਸ਼ੇਸ਼ ਯੋਗਦਾਨ ਲਈ ਦਿੱਤਾ ਗਿਆ | ਇਸ ਮੌਕੇ 'ਤੇ ਡਾ. ਸੁਭਾਸ਼ ਡਾਵਰ ਨੇ ਕਿਹਾ ਕਿ ਸੰਸਥਾ ਨੌਜਵਾਨਾਂ ਲਈ ਸਿਹਤ ਖੇਤਰ 'ਚ ਨਵੇਂ ਮੌਕੇ ਤਿਆਰ ਕਰ ਰਹੀ ਹੈ | ਖ਼ਾਸ ਤੌਰ 'ਤੇ ਨਾਨ-ਮੈਡੀਕਲ, ਕਾਮਰਸ ਜਾਂ ਆਰਟਸ ਪਿਛੋਕੜ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਿੱਖਿਆ ਦੇ ਕੇ ਸਿਹਤ ਖੇਤਰ 'ਚ ਅੱਗੇ ਵਧਾਇਆ ਜਾ ਰਿਹਾ ਹੈ | ਪਿਛਲੇ 35 ਸਾਲਾਂ ਦੌਰਾਨ ਸੰਸਥਾ ਨੇ ਹਜ਼ਾਰਾਂ ਵਿਦਿਆਰਥੀਆਂ ਨੂੰ ਸਿੱਖਿਅਤ ਕਰਕੇ ਭਾਰਤ ਅਤੇ ਵਿਦੇਸ਼ਾਂ 'ਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ 'ਚ ਮਹੱਤਵਪੂਰਨ ਯੋਗਦਾਨ ਪਾਇਆ ਹੈ |
ਪਿਛਲੀ ਖ਼ਬਰ ਡਾ. ਬੀ.ਐੱਸ. ਸੰਧੂ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ 'ਤੇ ਕੀਤਾ ਨਿਪਟਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।