16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਡਾ. ਬੀ.ਐੱਸ. ਸੰਧੂ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ

ਅਜੀਤ ਡੈਸਕ 01-03-2026
ਦੇਵੀਗੜ੍ਹ, 28 ਫਰਵਰੀ (ਰਾਜਿੰਦਰ ਸਿੰਘ ਮੌਜੀ)-ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਜੁਲਾਹਖੇੜੀ ਵਿਖੇ ਸਕੂਲ ਦੀ ਖ਼ੁਸ਼ਹਾਲੀ ਅਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਨੂੰ ਮੁੱਖ ਰੱਖਦਿਆਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਇਸ ਧਾਰਮਿਕ ਸਮਾਗਮ 'ਚ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਹੀ ਰਸਭਿੰਨਾ ਕੀਰਤਨ ਕੀਤਾ ਗਿਆ | ਬੱਚਿਆਂ ਨੇ ਆਪਣੀ ਸੁਰੀਲੀ ਆਵਾਜ਼ ਅਤੇ ਇਲਾਹੀ ਬਾਣੀ ਦੇ ਸ਼ਬਦਾਂ ਨਾਲ ਸਮੁੱਚੀ ਸੰਗਤ ਨੂੰ ਨਿਹਾਲ ਕਰ ਦਿੱਤਾ | ਸਮਾਗਮ ਦੇ ਅੰਤ 'ਚ ਵਿਦਿਆਰਥੀਆਂ ਦੀ ਉੱਨਤੀ ਸਕੂਲ ਅਤੇ ਸਰਬੱਤ ਦੇ ਭਲੇ ਅਰਦਾਸ ਕੀਤੀ ਗਈ | ਇਸ ਮੌਕੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਨੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਬੱਚਿਆਂ ਨੂੰ ਅਧਿਆਤਮਿਕਤਾ ਅਤੇ ਆਪਣੀ ਸੰਸਕਿ੍ਤੀ ਨਾਲ ਜੋੜਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸੰਸਥਾ ਦਾ ਉਦੇਸ਼ ਬੱਚਿਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ | ਸਕੂਲ ਦੀ ਪਿ੍ੰਸੀਪਲ ਤਰਨਦੀਪ ਕੌਰ ਅਰੋੜਾ ਨੇ ਕੀਰਤਨ ਕਰਨ ਵਾਲੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਮਿਹਨਤ ਅਤੇ ਅਨੁਸ਼ਾਸਨ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ ਅਗਲੀ ਖ਼ਬਰ ਗੁਰੂ ਨਾਨਕ ਇੰਸਟੀਚਿਊਟ ਨੂੰ ਸੰਸਦ ਮੈਂਬਰ ਅਨੁਰਾਗ ਠਾਕੁਰ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।