ਭਾਦਸੋਂ, 28 ਫਰਵਰੀ (ਪ੍ਰਦੀਪ ਦੰਦਰਾਲਾ)-ਫ਼ਕੀਰੋ ਕੇ ਬਖਸ਼ਿਸ-ਏ-ਤਖਤ ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਬਾਬਾ ਗੁਰਚਰਨ ਸਿੰਘ ਮੌਜੂਦਾ ਗੱਦੀਨਸ਼ੀਨ ਦੀ ਅਗਵਾਈ 'ਚ ਵਾਤਾਵਰਣ ਦੀ ਸ਼ੁੱਧਤਾ ਲਈ ਪਾਰਕਿੰਗ ਵਾਲੀ ਜਗ੍ਹਾ 'ਤੇ ਬੂਟੇ ਲਗਾਏ ਗਏ | ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਨੂੰ ਸੁਰੱਖਿਅਤ ਰੱਖਣ ਲਈ ਬੂਟੇ ਬਹੁਤ ਜ਼ਰੂਰੀ ਹੈ | ਇਸ ਮੌਕੇ ਲਖਵੀਰ ਸਿੰਘ ਲੌਟ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਬਲਵੀਰ ਸਿੰਘ ਕੰਗ ਸਰਪੰਚ, ਸੁਖਦੀਪ ਸਿੰਘ ਟੋਡਰਮਾਜਰਾ ਮੁਹਾਲੀ, ਗਿਆਨੀ ਭਜਨ ਸਿੰਘ, ਜਗਦੀਸ ਸਿੰਘ ਐੱਸ.ਡੀ.ਓ., ਮਨਜੀਤ ਸਿੰਘ, ਗੁਰਚਰਨ ਸਿੰਘ ਸਿਊਣਾ ਤੋਂ ਇਲਾਵਾ ਹੋਰ ਹਾਜ਼ਰ ਸਨ |