16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਵਿਜੀਲੈਂਸ ਵਲੋਂ ਸਬ-ਇੰਸਪੈਕਟਰ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ <br/>

ਅਜੀਤ ਡੈਸਕ 01-03-2026
ਪਟਿਆਲਾ, 28 ਫਰਵਰੀ (ਗੁਰਵਿੰਦਰ ਸਿੰਘ ਔਲਖ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭਿ੍ਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਸਾਈਬਰ ਸੈੱਲ ਸੰਗਰੂਰ ਵਿਖੇ ਤਾਇਨਾਤ ਸਬ-ਇੰਸਪੈਕਟਰ ਮੇਵਾ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ | ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਪਿੰਡ ਕੋਠੇ ਮਹਾਂ ਸਿੰਘ ਵਾਲਾ ਜ਼ਿਲ੍ਹਾ ਬਠਿੰਡਾ ਦੇ ਇਕ ਵਸਨੀਕ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਤੇ ਉਸ ਦੀ ਪਤਨੀ ਵਿਰੁੱਧ ਥਾਣਾ ਸਾਈਬਰ ਕ੍ਰਾਈਮ ਸੰਗਰੂਰ ਵਿਖੇ ਇਕ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਵਿਚ ਦੋਸ਼ੀ ਸਬ-ਇੰਸਪੈਕਟਰ ਜਾਂਚ ਅਧਿਕਾਰੀ ਸੀ | ਇਸ ਸੰਬੰਧ ਵਿਚ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸਬ-ਇੰਸਪੈਕਟਰ ਨੇ ਉਸ ਦੀ ਪਤਨੀ ਨੂੰ ਇਸ ਕੇਸ ਵਿਚੋਂ ਬਰੀ ਕਰਵਾਉਣ ਵਿਚ ਮਦਦ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ | ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ, ਪਟਿਆਲਾ ਨਾਲ ਸੰਪਰਕ ਕੀਤਾ |

ਪਿਛਲੀ ਖ਼ਬਰ ਥਾਣਾ ਸਦਰ ਪੁਲਿਸ ਵਲੋਂ ਧੋਖਾਧੜੀ ਦੇ ਦੋਸ਼ਾਂ ਤਹਿਤ ਪਿੰਡ ਤੁਲੇਵਾਲ ਦਾ ਆੜ੍ਹਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।