ਪਟਿਆਲਾ, 28 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਅਜੀਤਪਾਲ ਸਿੰਘ ਕੋਹਲੀ ਅਤੇ ਕੁੰਦਨ ਗੋਗੀਆ ਦੀ ਅਗਵਾਈ ਹੇਠ ਪਟਿਆਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕਰੀਬ 80 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ¢ ਇਹ ਕੰਮ ਲਾਹÏਰੀ ਗੇਟ ਤੋਂ ਸਫਬਦੀ ਗੇਟ ਤੱਕ ਸ਼ੁਰੂ ਕਰਵਾਏ ਗਏ¢ ਵਿਧਾਇਕ ਨੇ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ-ਹਿਤੈਸ਼ੀ ਅਤੇ ਵਿਕਾਸ ਕੇਂਦਰਿਤ ਸੋਚ ਦੇ ਤਹਿਤ ਅਮਲ ਵਿਚ ਲਿਆਂਦੇ ਗਏ ਹਨ¢ ਕੋਹਲੀ ਨੇ ਕਿਹਾ ਇਨ੍ਹਾਂ ਕਾਰਜਾਂ ਨਾਲ ਨਾ ਸਿਰਫ ਟ੍ਰੈਫਿਕ ਪ੍ਰਬੰਧਨ ਸੁਧਰੇਗਾ, ਸਗੋਂ ਇਲਾਕੇ ਦੀ ਸੂਰਤ ਵੀ ਨਿਖਰੇਗੀ¢ ਇਸ ਮÏਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਇਤਿਹਾਸਕ ਵਿਕਾਸ ਦੀ ਲਹਿਰ ਚੱਲ ਰਹੀ ਹੈ¢ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਹਿੱਸੇ ਵਿਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਰਨਾ ਉਨ੍ਹਾਂ ਦੀ ਪਹਿਲ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ¢ ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਹੋਰ ਨਵੇਂ ਪ੍ਰੋਜੈਕਟਾਂ ਦੀ ਘੋਸ਼ਣਾ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ¢ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਵਲੋਂ ਸਾਰੇ ਵਿਕਾਸ ਕਾਰਜ ਮਿਆਰੀ ਤਰੀਕੇ ਨਾਲ ਅਤੇ ਸਮੇਂ ਸਿਰ ਮੁਕੰਮਲ ਕਰਵਾਏ ਜਾ ਰਹੇ ਹਨ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਰਹਿਨੁਮਾਈ ਹੇਠ ਨਗਰ ਨਿਗਮ ਸ਼ਹਿਰ ਦੀ ਸਫ਼ਾਈ, ਸੜਕਾਂ ਦੀ ਮੁਰੰਮਤ ਅਤੇ ਬੁਨਿਆਦੀ ਢਾਂਚੇ ਦੇ ਮਜ਼ਬੂਤੀਕਰਨ ਲਈ ਵਚਨਬੱਧ ਹੈ¢ ਉਨ੍ਹਾਂ ਕਿਹਾ ਕਿ ਵਿਕਾਸ ਦੇ ਨਾਲ-ਨਾਲ ਹਰੇ-ਭਰੇ ਅਤੇ ਸੁੰਦਰ ਸ਼ਹਿਰ ਦੀ ਦਿ੍ਸ਼ਟੀ ਨੂੰ ਵੀ ਸਾਕਾਰ ਕੀਤਾ ਜਾ ਰਿਹਾ ਹੈ¢ ਵਿਧਾਇਕ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਦਰਸ਼ੀ ਪ੍ਰਸ਼ਾਸਨ ਅਤੇ ਤੇਜ਼ ਗਤੀ ਨਾਲ ਵਿਕਾਸ ਕਾਰਜ ਜਾਰੀ ਰਹਿਣਗੇ¢ ਸ਼ਹਿਰ ਵਾਸੀਆਂ ਨੇ ਵੀ ਇਨ੍ਹਾਂ ਉਪਰਾਲਿਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਨਾਲ ਦਿਨਚਰੀ ਜੀਵਨ ਵਿਚ ਸੁਵਿਧਾਵਾਂ ਵਿੱਚ ਵਾਧਾ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਸੁਧਾਰ ਦੀ ਉਮੀਦ ਹੈ¢ ਇਸ ਮÏਕੇ ਕÏਸਲਰ ਰਾਜੇਸ਼ ਕੁਮਾਰ ਰਾਜੂ ਸਾਹਨੀ, ਕÏਸਲਰ ਨੇਹਾ ਸਿੱਧੂ, ਵੇਦ ਕਪੂਰ, ਸੰਜੀਵ ਕੁਮਾਰ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਇਲਾਕਾ ਵਾਸੀ ਮÏਜੂਦ ਸਨ¢