ਫ਼ਤਹਿਗੜ੍ਹ ਸਾਹਿਬ, 28 ਫਰਵਰੀ (ਮਨਪ੍ਰੀਤ ਸਿੰਘ)-ਭਾਈ ਬਹਿਲੋ ਮੁਫ਼ਤ ਹੋਮੋਪੈਥਿਕ ਡਿਸਪੈਂਸਰੀ ਪਿੰਡ ਮਲਕੋ ਮਾਜਰਾ ਵਿਖੇ ਅੱਖਾਂ ਦਾ 22ਵਾਂ ਸਾਲਾਨਾ ਚੈੱਕਅਪ ਤੇ ਆਪ੍ਰੇਸ਼ਨ ਕੈਂਪ 1 ਮਾਰਚ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਮਾਸਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਇਹ ਕੈਂਪ ਡਿਸਪੈਂਸਰੀ ਦੇ ਮੁੱਖ ਸੇਵਾਦਾਰ ਮਾਸਟਰ ਜਰਨੈਲ ਸਿੰਘ ਸਿੱਧੂ ਕੈਨੇਡਾ, ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾਵੇਗਾ | ਜਿਸ ਵਿਚ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ, ਐਨਕਾਂ ਤੇ ਅੱਖਾਂ ਦਾ ਆਪ੍ਰੇਸ਼ਨ ਕਰ ਕੇ ਲੈਨਜ਼ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਕੈਂਪ 'ਚ ਸ਼ੰਕਰਾ ਅੱਖਾਂ ਦੇ ਹਸਪਤਾਲ ਦੀ ਟੀਮ ਚੈੱਕਅਪ ਕਰ ਕੇ ਦਵਾਈਆਂ ਦੇਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਿਹਰ ਸਿੰਘ, ਰਣਜੋਧ ਸਿੰਘ, ਜੰਗ ਸਿੰਘ, ਹਨੀ, ਬਲਵੀਰ ਸਿੰਘ ਆਦਿ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |