16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਅਬਰਾਵਾਂ ਦੇ ਸਰਪੰਚ ਦੀ ਪਿੱਠ 'ਤੇ ਆਏ ਪਿੰਡ ਦੇ ਸੈਂਕੜੇ ਵਸਨੀਕ

ਅਜੀਤ ਡੈਸਕ 01-03-2026
ਬਨੂੜ, 28 ਫਰਵਰੀ (ਭੁਪਿੰਦਰ ਸਿੰਘ)-ਵਿਜੀਲੈਂਸ ਵਲੋਂ ਪਿੰਡ ਦੇਵੀਨਗਰ (ਅਬਰਾਵਾਂ) ਦੇ ਸਰਪੰਚ ਗੁਰਚਰਨ ਸਿੰਘ ਨੂੰ ਪਿੰਡ ਦੇ ਇਕ ਵਿਅਕਤੀ ਦਾ ਪੁਲਿਸ ਕੋਲੋਂ ਟਰੈਕਟਰ ਛੁਡਾਉਣ ਲਈ 50 ਹਜ਼ਾਰ ਰੁਪਏ ਦਿਵਾਉਣ ਲਈ ਕਹੇ ਜਾਣ ਦੇ ਦੋਸ਼ਾਂ ਤਹਿਤ ਗਿ੍ਫ਼ਤਾਰ ਕੀਤਾ ਗਿਆ ਹੈ | ਪਿੰਡ ਅਬਰਾਵਾਂ 'ਚ ਸਰਪੰਚ ਦੀ ਗਿ੍ਫ਼ਤਾਰੀ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪਿੰਡ ਦੇਵੀਨਗਰ (ਅਬਰਾਵਾਂ) ਵਿਖੇ ਪਿੰਡ ਵਾਸੀਆਂ ਨੇ ਵੱਡੀ ਇਕੱਤਰਤਾ ਕੀਤੀ | ਇਸ ਮੌਕੇ ਵੱਡੀ ਗਿਣਤੀ 'ਚ ਔਰਤਾਂ ਵੀ ਮੌਜੂਦ ਸਨ | ਪਿੰਡ ਵਾਸੀਆਂ ਨੇ ਹੱਥ ਖੜ੍ਹੇ ਕਰਕੇ ਸਰਪੰਚ ਵਿਰੁੱਧ ਲਗਾਏ ਦੋਸ਼ਾਂ ਨੂੰ ਰੱਦ ਕਰਦਿਆਂ ਇਸ ਨੂੰ ਸਾਜ਼ਿਸ਼ ਦੱਸਿਆ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਾਰੇ ਮਾਮਲੇ 'ਚ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਸਰਪੰਚ ਖ਼ਿਲਾਫ਼ ਦਰਜ ਕੇਸ ਰੱਦ ਕਰਕੇ ਇਨਸਾਫ਼ ਦੀ ਗੁਹਾਰ ਲਗਾਈ | ਇਸ ਮੌਕੇ ਨੰਬਰਦਾਰ ਰਾਜਿੰਦਰ ਸਿੰਘ, ਨੰਬਰਦਾਰ ਜਸਵਿੰਦਰ ਸਿੰਘ, ਸਾਧੂ ਸਿੰਘ, ਲਖਵੀਰ ਸਿੰਘ, ਮਨਜੀਤ ਸਿੰਘ, ਅਜਮੇਰ ਸਿੰਘ (ਚਾਰੋ ਸਾਬਕਾ ਸਰਪੰਚ), ਬਿਕਰਮਜੀਤ ਸਿੰਘ, ਸੁਰਜੀਤ ਸਿੰਘ, ਜਗਤਾਰ ਸਿੰਘ, ਜਸਵੀਰ ਸਿੰਘ, ਅਮਰਜੀਤ ਕੌਰ, ਹਰਜਿੰਦਰ ਕੌਰ, ਸਤਨਾਮ ਕੌਰ, ਜਸਵੀਰ ਕੌਰ, ਸੁਖਵਿੰਦਰ ਕੌਰ (ਸਾਰੇ ਪੰਚ), ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ, ਮੀਤ ਪ੍ਰਧਾਨ ਕਾਕਾ ਸਿੰਘ, ਕਰਨੈਲ ਸਿੰਘ ਠੇਕੇਦਾਰ, ਧਰਮ ਸਿੰਘ, ਸੁਰਮੁੱਖ ਸਿੰਘ, ਹਰਨੇਕ ਸਿੰਘ, ਨਾਜ਼ਰ ਸਿੰਘ, ਸੂਬੇਦਾਰ ਜੋਧ ਸਿੰਘ, ਗੁਰਪ੍ਰੀਤ ਸਿੰਘ ਜੋਨੀ ਆਦਿ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਪੰਚ ਗੁਰਚਰਨ ਸਿੰਘ ਨੂੰ ਝੂਠੇ ਦੋਸ਼ਾਂ ਤਹਿਤ ਯੋਜਨਾਬੱਧ ਢੰਗ ਨਾਲ ਫਸਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਸਵਾ ਸਾਲ ਪੁਰਾਣੇ ਮਾਮਲੇ 'ਚ ਬਿਨਾਂ ਕਿਸੇ ਪੜਤਾਲ ਤੋਂ ਸਰਪੰਚ ਖ਼ਿਲਾਫ਼ ਪਰਚਾ ਦਰਜ ਕਰਨਾ ਅਤੇ ਗਿ੍ਫ਼ਤਾਰ ਕਰਨਾ ਬੇਇਨਸਾਫ਼ੀ ਹੈ | ਉਨ੍ਹਾਂ ਕਿਹਾ ਕਿ ਸਰਪੰਚ ਚੁਣਿਆ ਹੋਇਆ ਨੁਮਾਇੰਦਾ ਹੈ ਅਤੇ ਵਿਜੀਲੈਂਸ ਨੂੰ ਪਹਿਲਾਂ ਸਾਰੇ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਸੀ | ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਸਰਪੰਚ ਦਲਾਲ ਹੁੰਦਾ ਤਾਂ ਉਹ ਖ਼ੁਦ ਸੰਬੰਧਿਤ ਪਰਿਵਾਰ ਦੇ ਘਰ ਜਾਂਦਾ, ਖ਼ੁਦ ਉਨ੍ਹਾਂ ਨਾਲ ਸੰਪਰਕ ਕਰਦਾ | ਉਨ੍ਹਾਂ ਕਿਹਾ ਕਿ ਸਰਪੰਚ ਦਾ ਪੈਸੇ ਦੇ ਲੈਣ-ਦੇਣ ਨਾਲ ਕੋਈ ਵੀ ਸੰਬੰਧ ਨਹੀਂ ਹੈ | ਪਿੰਡ ਵਾਸੀਆਂ ਨੇ ਕਿਹਾ ਕਿ ਸਾਰਾ ਪਿੰਡ ਅਤੇ ਇਲਾਕਾ ਜਾਣਦਾ ਹੈ ਕਿ ਸਰਪੰਚ ਗੁਰਚਰਨ ਸਿੰਘ ਕਿੰਨੇ ਚੰਗੇ ਵਿਅਕਤੀ ਹਨ | ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਾਈ ਜਾਵੇ ਤਾਂ ਕਿ ਸਾਰੀ ਸਚਾਈ ਸਾਹਮਣੇ ਆ ਸਕੇ | ਉਨ੍ਹਾਂ ਚਿਤਾਵਨੀ ਵੀ ਦਿੱਤੀ ਕਿ ਜੇਕਰ ਸਰਪੰਚ ਖ਼ਿਲਾਫ਼ ਦਰਜ ਹੋਇਆ ਝੂਠਾ ਕੇਸ ਰੱਦ ਨਾ ਕੀਤਾ ਗਿਆ ਤਾਂ ਪਿੰਡ ਵਾਸੀ ਸੰਘਰਸ਼ ਤੋਂ ਗੁਰੇਜ਼ ਨਹੀਂ ਕਰਨਗੇ |
ਪਿਛਲੀ ਖ਼ਬਰ ਸਕੂਲ ਪੱਧਰ ਦੇ ਸੱਭਿਆਚਾਰਕ ਮੁਕਾਬਲੇ ਦੌਰਾਨ ਭੰਗੜੇ 'ਚ ਪਟਿਆਲਾ ਤੇ ਗਿੱਧੇ 'ਚ ਸਨੌਰ ਨੇ ਬਾਜ਼ੀ ਮਾਰੀ ਅਗਲੀ ਖ਼ਬਰ ਗਊਆਂ ਦੀ ਹਰ ਤਰ੍ਹਾਂ ਦੀ ਬਿਮਾਰੀ ਤੇ ਆਪ੍ਰੇਸ਼ਨ ਲਈ ਬਿ੍ਜ (ਵਰਿੰਦਾਵਨ) ਵਿਖੇ ਬਣਾਇਆ ਜਾ ਰਿਹਾ ਹੈ ਅੱਠ ਮੰਜ਼ਿਲਾ ਵਿਸ਼ਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।