ਪਟਿਆਲਾ, 28 ਫਰਵਰੀ (ਗੁਰਵਿੰਦਰ ਸਿੰਘ ਔਲਖ)-ਏਸ਼ੀਅਨ ਗਰੁੱਪ ਆਫ ਕਾਲਜਿਜ਼ ਵਲੋਂ ਕਰਵਾਈ ਕਨਵੋਕੇਸ਼ਨ ਅਤੇ ਐਲੂਮਨੀ ਮੀਟ ਸਮਾਰੋਹ ਵਿਚ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪੁਸ਼ਪਿੰਦਰ ਸਿੰਘ ਗਿੱਲ ਵੀ ਮੌਜੂਦ ਸਨ | ਸਿਹਤ ਮੰਤਰੀ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਅਤੇ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ | ਸਮਾਰੋਹ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਨੌਜਵਾਨ ਹੀ Tਰੰਗਲਾ ਪੰਜਾਬU ਦੇ ਅਸਲ ਬ੍ਰਾਂਡ ਅੰਬੈਸਡਰ ਹਨ | ਉਨ੍ਹਾਂ ਨੇ ਕਿਹਾ ਕਿ ਨੌਜਵਾਨ ਆਪਣੀ ਕਾਬਲੀਅਤ, ਮਿਹਨਤ ਅਤੇ ਲਗਨ ਨਾਲ ਪੰਜਾਬ ਦਾ ਨਾਮ ਦੇਸ਼-ਵਿਦੇਸ਼ ਵਿੱਚ ਰੋਸ਼ਨ ਕਰ ਸਕਦੇ ਹਨ ਅਤੇ ਤਰੱਕੀ ਦੇ ਨਵੇਂ ਮਿਆਰ ਸਥਾਪਿਤ ਕਰ ਸਕਦੇ ਹਨ | ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ | ਸਰਕਾਰ ਵਲੋਂ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਬੁਨਿਆਦੀ ਢਾਂਚੇ ਦੀ ਸੁਧਾਰ, ਆਧੁਨਿਕ ਲੈਬੋਰਟਰੀਆਂ, ਡਿਜੀਟਲ ਸਹੂਲਤਾਂ ਅਤੇ ਕੌਸ਼ਲ ਵਿਕਾਸ ਪ੍ਰੋਗਰਾਮਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਦੱਸਿਆ ਕਿ ਸਿੱਖਿਆ ਖੇਤਰ ਵਿਚ ਕੀਤੀਆਂ ਜਾ ਰਹੀਆਂ ਨਵੀਂ ਪਹਿਲਕਦਮੀਆਂ ਨਾਲ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੌਕੇ ਪ੍ਰਾਪਤ ਹੋਣਗੇ ਅਤੇ ਰੋਜ਼ਗਾਰ ਦੇ ਨਵੇਂ ਦਰਵਾਜ਼ੇ ਖੁੱਲਣਗੇ | ਐਲੂਮਨੀ ਮੀਟ ਦੌਰਾਨ ਸਿਹਤ ਮੰਤਰੀ ਨੇ ਪੁਰਾਣੇ ਵਿਦਿਆਰਥੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਉਪਲਬਧੀਆਂ ਦੀ ਸਰਾਹਨਾ ਕੀਤੀ | ਉਨ੍ਹਾਂ ਨੇ ਕਿਹਾ ਕਿ ਕਾਲਜ ਦੇ ਪੁਰਾਣੇ ਵਿਦਿਆਰਥੀ ਸੰਸਥਾ ਲਈ ਪ੍ਰੇਰਣਾ ਦਾ ਸਰੋਤ ਹਨ ਅਤੇ ਉਨ੍ਹਾਂ ਦੀ ਸਫਲਤਾ ਮੌਜੂਦਾ ਵਿਦਿਆਰਥੀਆਂ ਲਈ ਮਾਰਗਦਰਸ਼ਕ ਸਾਬਤ ਹੁੰਦੀ ਹੈ | ਸਮਾਰੋਹ ਵਿੱਚ ਕਾਲਜ਼ ਦੇ ਚੇਅਰਮੈਨ ਤਰਸੇਮ ਸੈਣੀ ਵੱਲੋਂ ਮੁੱਖ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ | ਕਾਲਜ ਪ੍ਰਬੰਧਕਾਂ ਨੇ ਸੰਸਥਾ ਦੀਆਂ ਉਪਲਬਧੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਪੰਜਾਬ ਆੜਤੀਆ ਐੱਸੋਸੀਏਸ਼ਨ ਦੇ ਸੀਨੀਅਰ ਉਪ ਪ੍ਰਧਾਨ ਸਤਵਿੰਦਰ ਸਿੰਘ, ਹਰਭਿੰਦਰ ਸਿੰਘ, ਸ਼ਿੰਗਾਰ ਸਿੰਘ, ਪਿ੍ੰਸੀਪਲ ਡਾ. ਮੀਨੂ ਸਿੰਘ, ਡਾ. ਕੁਮਕੁਮ ਬਜਾਜ, ਡਾ.