ਪਟਿਆਲਾ, 1 ਮਾਰਚ (ਮਨਦੀਪ ਸਿੰਘ ਖਰੌੜ)-ਇਥੋਂ ਦੀ ਰਹਿਣ ਵਾਲੀ ਇਕ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਸੰਬੰਧ ਬਣਾਉਣ ਅਤੇ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਖਿੱਚ ਕੇ ਬਾਅਦ 'ਚ ਬਲੈਕਮੇਲ ਕਰਨ ਦੇ ਮਾਮਲੇ 'ਚ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਇਕ ਲੜਕੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਮੁਲਜ਼ਮ ਦੀ ਪਹਿਚਾਣ ਦਰਵੇਸ਼ ਕੁਮਾਰ ਵਾਸੀ ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ | ਇਸ ਸੰਬੰਧੀ ਪੀੜਤਾਂ ਨੇ ਪੁਲਿਸ ਨੂੰ ਦਸਿਆ ਕਿ ਉਹ ਪਟਿਆਲਾ ਕੋਈ ਕੋਰਸ ਕਰਨ ਆਈ ਸੀ ਜਿਸ ਦੀ ਜਾਣ-ਪਹਿਚਾਣ ਉਕਤ ਲੜਕੇ ਨਾਲ ਹੋ ਗਈ | ਬਾਅਦ 'ਚ ਨੌਜਵਾਨ ਨੇ ਉਸ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਇਕ ਕੋਠੀ 'ਚ ਉਸ ਨਾਲ ਸੰਬੰਧ ਬਣਾਏ ਅਤੇ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਵੀ ਖਿੱਚ ਲਈਆਂ | ਬਾਅਦ 'ਚ ਮੁਲਜ਼ਮ ਉਸ ਨੂੰ ਬਲੈਕਮੇਲ ਵੀ ਕਰਦਾ ਰਿਹਾ | ਜਿਸ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |