ਰਾਜਪੁਰਾ, 1 ਮਾਰਚ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਉਧਾਰ ਦਿੱਤੇ ਪੈਸੇ ਮੰਗਣ 'ਤੇ ਘਰ ਬੁਲਾ ਕੇ ਸੜਕ 'ਤੇ ਕੁੱਟਮਾਰ ਕਰਨ ਦੇ ਮਾਮਲੇ 'ਚ ਪਤੀ-ਪਤਨੀ ਅਤੇ ਪੁੱਤਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਕਪੂਰ ਸਿੰਘ ਵਾਸੀ ਪਿੰਡ ਹਰਪਾਲਪੁਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੇ ਬਿਕਰਮਜੀਤ ਦਾਸ ਤੋਂ ਪੈਸੇ ਲੈਣੇ ਸਨ ਤਾਂ ਲੰਘੀ ਦਿਨੀਂ ਬਿਕਰਮਜੀਤ ਦਾਸ ਨੇ ਉਸ ਨੂੰ ਫ਼ੋਨ ਕਰਕੇ ਪੈਸੇ ਦੇਣ ਦੇ ਬਹਾਨੇ ਬੁਲਾਇਆ ਅਤੇ ਸੜਕ ਤੇ ਹੀ ਬਿਕਰਮਜੀਤ ਦਾਸ, ਉਸ ਦੀ ਪਤਨੀ ਰਣਜੀਤ ਕੌਰ ਅਤੇ ਪੁੱਤਰ ਮਨਪ੍ਰੀਤ ਬਾਵਾ ਨੇ ਸੜਕ ਤੇ ਹੀ ਉਸ ਦੀ ਕੁੱਟਮਾਰ ਕੀਤੀ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ | ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਪੜਤਾਲ ਕਰਕੇ ਉਕਤ ਪਤੀ-ਪਤਨੀ ਅਤੇ ਉਨ੍ਹਾਂ ਦੇ ਪੁੱਤਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |