13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਬਿਨਾਂ ਨੰਬਰ ਮੋਟਰਸਾਈਕਲ ਸਮੇਤ ਦੋ ਨੌਜਵਾਨ ਕਾਬੂ

ਅਜੀਤ ਡੈਸਕ 02-03-2026
ਨਾਭਾ, 1 ਮਾਰਚ (ਜਗਨਾਰ ਸਿੰਘ ਦੁਲੱਦੀ)-ਕੋਤਵਾਲੀ ਪੁਲਿਸ ਨਾਭਾ ਵਲੋਂ ਕਥਿਤ ਰੂਪ ਵਿਚ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੋਤਵਾਲੀ ਮੁਖੀ ਇੰਸਪੈਕਟਰ ਸੌਰਵ ਸਭਰਵਾਲ ਨੇ ਦੱਸਿਆ ਕਿ ਕੋਤਵਾਲੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਦੋ ਨੌਜਵਾਨ ਮੌਜੂਦਾ ਸਮੇਂ ਬਿਨਾਂ ਨੰਬਰੀ ਮੋਟਰਸਾਈਕਲ ਉਪਰ ਘੁੰਮ ਰਹੇ ਹਨ, ਤਾਂ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਕਾਰਵਾਈ ਕਰਦਿਆਂ ਨਾਭਾ ਕੋਤਵਾਲੀ ਪੁਲਿਸ ਨੂੰ ਮਾਮਲੇ ਨਾਲ ਜੁੜਿਆ ਰੁੱਕਾ ਭੇਜਣ ਬਾਦ ਸਥਾਨਕ ਗਰਿੱਡ ਚੌਂਕ ਵਿਖੇ ਨਾਕਾਬੰਦੀ ਕੀਤੀ ਗਈ ਜਿਸ ਦੌਰਾਨ ਕਥਿਤ ਰੂਪ ਵਿਚ ਰੋਹਟੀ ਪੁਲ ਵਲੋਂ ਨਾਭਾ ਵੱਲ ਨੂੰ ਉਕਤ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਹੋ ਕੇ ਆ ਰਹੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਅਧਾਰ 'ਤੇ ਜਦੋਂ ਰੋਕਿਆ ਗਿਆ ਤਾਂ ਦੋਨੋਂ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਅਤੇ ਮੋਟਰਸਾਈਕਲ ਦੀ ਮਾਲਕੀ ਸੰਬੰਧੀ ਕੋਈ ਦਸਤਾਵੇਜ਼ ਨਾ ਵਿਖਾ ਸਕੇ | ਕੋਤਵਾਲੀ ਮੁਖੀ ਨੇ ਦੱਸਿਆ ਕਿ ਕਥਿਤ ਰੂਪ ਵਿਚ ਚੋਰੀਸ਼ੁਦਾ ਸਪਲੈਂਡਰ ਮੋਟਰਸਾਈਕਲ ਨੂੰ ਕਬਜ਼ੇ ਵਿਚ ਲੈ ਕੇ ਦੋਵੇਂ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਉਨ੍ਹਾਂ ਦੱਸਿਆ ਕਿ ਉਕਤ ਦੋਵੇਂ ਨੌਜਵਾਨਾਂ ਦੀ ਪਹਿਚਾਣ ਸਤਨਾਮ ਅਤੇ ਦਿਲਪ੍ਰੀਤ ਵਜੋਂ ਹੋਈ ਹੈ | ਕੋਤਵਾਲੀ ਮੁਖੀ ਨੇ ਦੱਸਿਆ ਕਿ ਉਕਤ ਦੋਵੇਂ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਮਾਣਯੋਗ ਅਦਾਲਤ ਵਿਖੇ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ | ਕੋਤਵਾਲੀ ਮੁਖੀ ਇੰਸਪੈਕਟਰ ਸੌਰਵ ਸਭਰਵਾਲ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕੋਤਵਾਲੀ ਪੁਲਿਸ ਵਲੋਂ ਕਿਸੇ ਵੀ ਕੀਮਤ 'ਤੇ ਨਹੀਂ ਬਖਸ਼ਿਆ ਜਾਵੇਗਾ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਬੂਥ ਪੱਧਰ ਤੋਂ ਪੂਰੀ ਤਰ੍ਹਾਂ ਮਜ਼ਬੂਤ-ਜੱਸੀ ਸੋਹੀਆਂ ਵਾਲਾ ਅਗਲੀ ਖ਼ਬਰ ਸਖੀ ਸ਼ਕਤੀ ਕਰਾਫ਼ਟ ਮੇਲਾ 'ਚ ਸਕੂਲਾਂ ਤੇ ਕਾਲਜਾਂ ਦੇ ਹੋਏ ਪ੍ਰਤਿਭਾ ਖੋਜ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।