12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਭਾਜਪਾ ਦੀ ਮੋਗਾ ਰੈਲੀ ਇਤਿਹਾਸਿਕ ਹੋਵੇਗੀ-ਬਰਿੰਦਰ ਬਿੱਟੂ

ਅਜੀਤ ਡੈਸਕ 02-03-2026
ਨਾਭਾ, 1 ਮਾਰਚ (ਜਗਨਾਰ ਸਿੰਘ ਦੁਲੱਦੀ)-ਭਾਜਪਾ ਵਲੋਂ 14 ਮਾਰਚ ਨੂੰ ਹੋਣ ਵਾਲੀ ਮੋਗਾ ਰੈਲੀ ਇਤਿਹਾਸਿਕ ਹੋਵੇਗੀ, ਕਿਉਂ ਜੋ ਪੰਜਾਬ ਦੇ ਲੋਕਾਂ ਵਿੱਚ ਇਸ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਇ੍ਹਨਾਂ ਵਿਚਾਰਾਂ ਦਾ ਪ੍ਰਗਟਾਵਾ ਨਾਭਾ ਹਲਕੇ ਦੇ ਭਾਜਪਾ ਆਗੂ ਬਰਿੰਦਰ ਬਿੱਟੂ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਭਾਜਪਾ ਦੀ ਪੂਰੀ ਦੀ ਪੂਰੀ ਪੰਜਾਬ ਟੀਮ ਇਸ ਰੈਲੀ ਨੂੰ ਕਾਮਯਾਬ ਕਰਨ 'ਚ ਲੱਗੀ ਹੋਈ ਹੈ ਜਿਸ ਕਰਕੇ ਪੰਜਾਬ ਦੇ ਲੋਕ ਵੀ ਮੋਗਾ 'ਚ ਹੋਣ ਵਾਲੀ ਭਾਜਪਾ ਦੀ ਰੈਲੀ ਨੂੰ ਲੈ ਕੇ ਉਤਸ਼ਾਹਿਤ ਨਜ਼ਰ ਆ ਰਹੇ ਹਨ | ਬਰਿੰਦਰ ਬਿੱਟੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੂੰ ਪਰਖ ਕੇ ਦੇਖ ਲਿਆ ਹੈ ਦੇ ਬਾਵਜੂਦ ਕਿਸੇ ਵੀ ਪਾਰਟੀ ਨੇ ਪੰਜਾਬ ਦੇ ਭਲੇ ਦੀ ਗੱਲ ਨਹੀਂ ਕੀਤੀ ਜਿਸ ਕਰਕੇ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ਵਾਸੀ ਭਾਜਪਾ ਦੀ ਸਰਕਾਰ ਬਣਾਉਣ ਲਈ ਹੁਣੇ ਤੋਂ ਉਤਾਵਲੇ ਹਨ, ਕਿਉਂ ਜੋ ਅੱਜ ਸਾਡਾ ਭਾਰਤ ਦੇਸ ਪੂਰੀ ਦੁਨੀਆਂ 'ਚ ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਸਦਕਾ ਬੁਲੰਦੀਆਂ 'ਤੇ ਹੈ | ਉਨ੍ਹਾਂ ਕਿਹਾ ਕਿ ਜਿੰਨਾ ਸੂਬਿਆਂ ਅੰਦਰ ਭਾਜਪਾ ਦੀ ਸਰਕਾਰ ਹੈ ਉੱਥੋਂ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ, ਜਿਸ ਕਰਕੇ ਹੁਣ ਪੰਜਾਬ ਵਾਸੀ ਵੀ ਡਬਲ ਇੰਜਨ ਦੀ ਸਰਕਾਰ ਬਣਾਉਣ ਲਈ ਤਤਪਰ
ਪਿਛਲੀ ਖ਼ਬਰ ਅੱਜ ਦੇ ਬੰਦ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਬਿਜਲੀ ਸਪਲਾਈ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।