12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਘੜਾਮਾਂ ਕਲਾ 'ਚ ਹੋਈ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੀ ਮੀਟਿੰਗ

ਨੇੜਲੇ ਪਿੰਡ ਘੜਾਮਾਂ ਕਲਾਂ ਵਿਖੇ ਕਿਸਾਨ ਆਗੂ ਮਨਜੀਤ ਸਿੰਘ ਘੁਮਾਣਾ ਕਿਸਾਨੀ ਮੁਸ਼ਕਲਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ | ਤਸਵੀਰ : ਰਣਜੀਤ ਸਿੰਘ <br/> 02-03-2026
ਰਾਜਪੁਰਾ, 1 ਮਾਰਚ (ਰਣਜੀਤ ਸਿੰਘ)-ਨੇੜਲੇ ਪਿੰਡ ਘੜਾਮਾਂ ਕਲਾਂ ਵਿਖੇ ਭਾਰਤੀ ਮਜ਼ਦੂਰ ਕਿਸਾਨ ਯੂਨੀਅਨ ਯੂਨੀਅਨ ਦੀ ਮੀਟਿੰਗ ਗੁਰਦੀਪ ਸਿੰਘ ਬਿੱਲੂ ਦੀ ਅਗਵਾਈ 'ਚ ਹੋਈ | ਇਸ 'ਚ ਕਿਸਾਨੀ ਮਸਲਿਆਂ ਅਤੇ ਉਨ੍ਹਾਂ ਦੇ ਹੱਲ ਲਈ ਆਗੂਆਂ ਨੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ | ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਅਮਰੀਕਾ ਸਰਕਾਰ ਨਾਲ ਜੋ ਸਮਝੌਤਾ ਕੀਤਾ ਹੈ ਉਸ ਨਾਲ ਕਿਸਾਨ ਮਜ਼ਦੂਰ, ਛੋਟਾ ਵਪਾਰੀ ਅਤੇ ਦੁਕਾਨਦਾਰ ਬੁਰੀ ਤਰ੍ਹਾਂ ਨਾਲ ਬਰਬਾਦ ਹੋ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਇਹ ਸਮਝੌਤਾ ਕਿਸਾਨਾਂ ਦੇ ਹਿਤ 'ਚ ਨਹੀਂ ਹੈ | ਇਸ ਨਾਲ ਕਿਸਾਨਾਂ ਦਾ ਡੇਅਰੀ ਕਾਰੋਬਾਰ ਵਰਗੇ ਸਹਾਇਕ ਧੰਦੇ ਵੀ ਚੋਪਟ ਹੋ ਜਾਣਗੇ | ਇਸ ਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਮਸਲਿਆਂ ਦੇ ਹੱਲ ਕਰਨ ਦਾ ਲਾਰਾ ਲਾ ਕੇ ਆਪਣੇ ਬਿਆਨਾਂ ਤੋਂ ਮੁਕਰ ਗਈ ਹੈ | ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਐਮ.ਐੱਸ.ਪੀ. ਮੁੱਲ ਨਹੀਂ ਦੇ ਰਹੀ | ਕਿਸਾਨੀ ਧੰਦਾ ਦਿਨੋਂ-ਦਿਨ ਬਰਬਾਦ ਹੋ ਰਿਹਾ ਹੈ, ਕਿਸਾਨਾਂ ਦੇ ਸਿਰ 'ਤੇ ਕਰਜ਼ੇ ਦੀ ਪੰਡ ਹੋਰ ਵੀ ਭਾਰੀ ਹੁੰਦੀ ਜਾ ਰਹੀ ਹੈ | ਇਸ ਮੌਕੇ 'ਤੇ ਕਿਸਾਨ ਆਗੂ ਘੁਮਾਣਾ ਨੇ ਕਿਸਾਨਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ | ਹੋਰਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨੀ ਮੰਗਾਂ ਵੱਲ ਬਣਦਾ ਧਿਆਨ ਨਾ ਦਿੱਤਾ ਤਾਂ ਇਸ ਦੇ ਗੰਭੀਰ ਸਿੱਟੇ ਨਿਕਲਣਗੇ | ਇਸ ਮੌਕੇ 'ਤੇ ਹੋਰਨਾਂ ਸਮੇਤ ਲੱਖਾ ਸਿੰਘ, ਜਗਪਾਲ ਸਿੰਘ, ਗੁਰਮੀਤ ਸਿੰਘ ਅਕਬਰਪੁਰ, ਗੁਰਦੀਪ ਸਿੰਘ ਬਿੱਲੂ, ਪਰਮਦੀਪ ਸਿੰਘ, ਬਲਿਹਾਰ ਸਿੰਘ ਸੂਰਜਗੜ, ਨਿਰਮਲ ਸਿੰਘ, ਹਰਬੰਸ ਸਿੰਘ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਹਰ ਲੋੜਵੰਦ ਦੀ ਸੇਵਾ ਕਰਨਾ ਤੇ ਖਾਣ-ਪੀਣ ਦਾ ਸਾਮਾਨ ਦੇਣਾ ਸਾਡਾ ਫ਼ਰਜ਼ ਹੈ-ਪ੍ਰਧਾਨ ਹੰਸ ਅਗਲੀ ਖ਼ਬਰ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦਾ ਨਾਮ ਬਦਲਕੇ ਉਚ ਕੋਟੀ ਵਿਦਵਾਨ ਦਾ ਨਾਮ ਚੁਣਿਆ ਜਾਵੇ - ਪ੍ਰੋ. ਬਡੂੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।