11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਰੋਜ਼ਾਨਾ ਹੋ ਰਹੀਆਂ ਹੱਤਿਆਵਾਂ ਨੇ ਸੂਬੇ ਨੂੰ ਦਹਿਸ਼ਤ ਦੇ ਸਾਏ ਹੇਠ ਲਿਆਂਦਾ -ਕਿ੍ਸ਼ਨ ਸਿੰਘ ਸਨੌਰ

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਕਿ੍ਸ਼ਨ ਸਿੰਘ ਸਨੌਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਅਜੀਤ ਤਸਵੀਰ <br/> 02-03-2026
ਦੇਵੀਗੜ੍ਹ, 1 ਮਾਰਚ (ਰਾਜਿੰਦਰ ਸਿੰਘ ਮੌਜੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਅਕਾਲੀ ਦਲ ਦੇ ਬੁਲਾਰੇ ਕਿ੍ਸ਼ਨ ਸਿੰਘ ਸਨੌਰ ਨੇ ਪੰਜਾਬ ਵਿਚ ਲਗਾਤਾਰ ਵਿਗੜ ਰਹੀ ਕਾਨੂੰਨ ਵਿਵਸਥਾ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਭਗਵੰਤ ਮਾਨ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ | ਸਨੌਰ ਨੇ ਕਿਹਾ ਕਿ ਪੰਜਾਬ ਵਿਚ ਇਸ ਵੇਲੇ 'ਜੰਗਲ ਰਾਜ' ਵਰਗੇ ਹਾਲਾਤ ਬਣ ਚੁੱਕੇ ਹਨ, ਜਿੱਥੇ ਦਿਨ-ਦਿਹਾੜੇ ਕਤਲੋਗ਼ਾਰਤ ਹੋ ਰਹੀ ਹੈ ਅਤੇ ਲੋਕ ਆਪਣੇ ਘਰਾਂ 'ਚ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ | ਸਨੌਰ ਨੇ ਕਿਹਾ ਕਿ ਜਦੋਂ ਤੋਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਅਪਰਾਧਿਕ ਅਨਸਰਾਂ ਦੇ ਹੌਸਲੇ ਸੱਤਵੇਂ ਅਸਮਾਨ 'ਤੇ ਹਨ | ਉਨ੍ਹਾਂ ਕਿਹਾ ਕਿ ਸੂਬੇ ਦੀਆਂ ਜੇਲ੍ਹਾਂ 'ਚੋਂ ਚੱਲ ਰਹੇ ਅਪਰਾਧਿਕ ਨੈੱਟਵਰਕ ਨੂੰ ਤੁਰੰਤ ਨੱਥ ਪਾਈ ਜਾਵੇ | ਪੀੜਤ ਪਰਿਵਾਰਾਂ ਨੂੰ ਇਨਸਾਫ਼ ਅਤੇ ਸੁਰੱਖਿਆ ਯਕੀਨੀ ਬਣਾਈ ਜਾਵੇ | ਸਨੌਰ ਨੇ ਅਖੀਰ 'ਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਅਮਨ-ਸ਼ਾਂਤੀ ਲਈ ਹਮੇਸ਼ਾ ਵਚਨਬੱਧ ਰਿਹਾ ਹੈ |
ਪਿਛਲੀ ਖ਼ਬਰ ਕਬੱਡੀ ਖਿਡਾਰੀ ਲੱਖਾ ਢੋਟ ਵਲੋਂ ਭਾਈ ਦਲਜੀਤ ਸਿੰਘ ਰਿੰਪਲ ਪੰਜਰਥ ਦੇ ਪਰਿਵਾਰ ਦਾ ਸਨਮਾਨ ਅਗਲੀ ਖ਼ਬਰ ਅਦਾਲਤ ਨੇ ਫ਼ਰਜ਼ੀ ਸ਼ਰਾਬ ਘੁਟਾਲੇ 'ਚ ਕੇਜਰੀਵਾਲ ਤੇ ਸਿਸੋਦੀਆ ਨੂੰ ਬਰੀ ਕਰਕੇ ਸੱਚ ਲੋਕਾਂ ਸਾਹਮਣੇ ਲਿਆਂਦਾ-ਜੱਸੀ ਸੋਹੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।