ਸਨੌਰ, 1 ਮਾਰਚ (ਸੋਖਲ)-ਬਰਨਾਲਾ ਵਿਖੇ ਮਹਾਂ ਰੈਲੀ ਦੌਰਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਦੇ ਸੀਨੀਅਰ ਆਗੂ ਨੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਨੀਤੀਆਂ 'ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਦੇਸ਼ 'ਚ ਲੋਕਤੰਤਰਿਕ ਮੁੱਲਾਂ ਅਤੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਲਈ ਲੋਕਾਂ ਨੂੰ ਇਕਜੁੱਟ ਹੋਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਇਸ ਮੌਕੇ 'ਤੇ ਹਲਕਾ ਸਨੌਰ ਤੋਂ ਵੱਡੀ ਗਿਣਤੀ 'ਚ ਪਹੁੰਚੇ ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਭੱਟੀਆਂ ਨੇ ਕਿਹਾ ਕਿ ਬਰਨਾਲਾ ਦੀ ਇਹ ਮਹਾਂ ਰੈਲੀ ਇਤਿਹਾਸਕ ਸਾਬਤ ਹੋਈ ਹੈ, ਜਿਸ ਨੇ ਲੋਕਾਂ ਦੇ ਭਰੋਸੇ ਅਤੇ ਪਾਰਟੀ ਪ੍ਰਤੀ ਵਧ ਰਹੇ ਸਮਰਥਨ ਨੂੰ ਦਰਸਾਇਆ ਹੈ | ਅੰਤ 'ਚ ਨਿਰਮਲ ਸਿੰਘ ਭੱਟੀਆਂ ਨੇ ਸਾਰੇ ਵਰਕਰਾਂ, ਆਗੂਆਂ ਅਤੇ ਸਮਰਥਕਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਰੈਲੀ ਦੀ ਸਫਲਤਾ ਪਿੱਛੇ ਅਨੇਕਾਂ ਸੇਵਾਦਾਰਾਂ ਦੀ ਦਿਨ-ਰਾਤ ਕੀਤੀ ਮਿਹਨਤ ਸ਼ਾਮਲ ਹੈ |