10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਪੁਨਰ ਸੁਰਜੀਤ ਸ਼ੋ੍ਰਮਣੀ ਅਕਾਲੀ ਦਲ ਵਲੋਂ ਹੋਲਾ ਮਹੱਲਾ ਮੌਕੇ ਕਾਨਫ਼ਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਅਜੀਤ ਡੈਸਕ 02-03-2026
ਪਟਿਆਲਾ, 1 ਮਾਰਚ (ਮਨਦੀਪ ਸਿੰਘ ਖਰੌੜ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇ ਪਵਿੱਤਰ ਦਿਹਾੜੇ 'ਤੇ ਪੁਨਰ ਸੁਰਜੀਤ ਸ਼ੋ੍ਰਮਣੀ ਅਕਾਲੀ ਦਲ ਵਲੋਂ ਕੀਤੀ ਜਾਣ ਵਾਲੀ ਵਿਸ਼ਾਲ 'ਅਕਾਲੀ ਕਾਨਫ਼ਰੰਸ' ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਪਟਿਆਲਾ ਦੀ ਸਮੁੱਚੀ ਲੀਡਰਸ਼ਿਪ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਣਧੀਰ ਸਿੰਘ ਰੱਖੜਾ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਜਰਨੈਲ ਸਿੰਘ ਕਰਤਾਰਪੁਰ, ਕੌਰ ਸਿੰਘ ਡੀ.ਟੀ.ਓ., ਭੁਪਿੰਦਰ ਸਿੰਘ ਸ਼ੇਖੂਪੁਰ, ਐਡ. ਰਵਿੰਦਰ ਸਿੰਘ ਸ਼ਾਹਪੁਰ, ਕਪੂਰ ਚੰਦ ਬਾਂਸਲ, ਕੁਲਵਿੰਦਰ ਸਿੰਘ ਲਵਲੀ, ਜਸਪਾਲ ਸਿੰਘ ਕਲਿਆਣ, ਅਬਰਿੰਦਰ ਸਿੰਘ ਕੰਗ ਅਤੇ ਜਗਦੀਪ ਸਿੰਘ ਗਲਵੱਟੀ ਨੇ ਸ਼ਿਰਕਤ ਕੀਤੀ ਅਤੇ ਆਗਾਮੀ ਕਾਨਫ਼ਰੰਸ ਦੀ ਰੂਪਰੇਖਾ ਉਲੀਕੀ | ਮੀਟਿੰਗ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਸਮੁੱਚੇ ਸਰਕਲ ਪ੍ਰਧਾਨਾਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ ਤਾਂ ਜੋ ਵੱਧ ਤੋਂ ਵੱਧ ਸੰਗਤਾਂ ਅਤੇ ਪਾਰਟੀ ਵਰਕਰਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਕਾਨਫ਼ਰੰਸ ਵਿਚ ਲਿਜਾਇਆ ਜਾ ਸਕੇ | ਇਸ ਮੌਕੇ ਆਗੂਆਂ ਨੇ ਵਰਕਰਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ ਤਾਂ ਜੋ ਪਾਰਟੀ ਦੇ ''ਪੁਨਰ ਸੁਰਜੀਤ'' ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ਅਤੇ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਭਖਦੇ ਮਸਲਿਆਂ 'ਤੇ ਹਮੇਸ਼ਾ ਆਵਾਜ਼ ਬੁਲੰਦ ਕਰਦਾ ਰਹੇਗਾ | ਬੁਲਾਰਿਆਂ ਨੇ ਅੱਗੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹਮੇਸ਼ਾ ਪੰਥਕ ਕਦਰਾਂ-ਕੀਮਤਾਂ ਅਤੇ ਪੰਜਾਬ ਦੇ ਹਿਤਾਂ ਲਈ ਪਹਿਰਾ ਦਿੰਦਾ ਆਇਆ ਹੈ ਅਤੇ ਹੋਲਾ ਮਹੱਲਾ ਦੀ ਇਹ ਕਾਨਫ਼ਰੰਸ ਪਾਰਟੀ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੋਵੇਗੀ | ਇਸ ਮੀਟਿੰਗ ਵਿਚ ਸਰਕਲ ਪ੍ਰਧਾਨ ਨਛੱਤਰ ਸਿੰਘ ਫ਼ੌਜੀ, ਗੁਰਨੈਬ ਸਿੰਘ ਭਾਨਰਾ, ਜਸਬੀਰ ਸਿੰਘ ਨਲੀਨਾ, ਅਮਰਜੀਤ ਸਿੰਘ ਨੋਗਾਵਾਂ, ਅਨਿਲ ਗੁਪਤਾ, ਗੁਰਮੀਤ ਸਿੰਘ ਕੋਟ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ ਉੱਪਲੀ, ਨਿਸ਼ਾਨ ਸਿੰਘ, ਸਾਹਿਬ ਸਿੰਘ, ਅਮਰਜੀਤ ਸਿੰਘ, ਹਰਵਿੰਦਰ ਸਿੰਘ, ਜਸਬੀਰ ਸਿੰਘ, ਗੁਰਦੀਪ ਸਿੰਘ ਝੰਡੀ, ਗੁਰਦੇਵ ਸਿੰਘ, ਪਰਮਜੀਤ ਸਿੰਘ ਅਤੇ ਹੋਰ ਅਹੁਦੇਦਾਰ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਨਾਭਾ ਵਿਖੇ ਮਨਾਇਆ 68ਵਾਂ ਸ੍ਰੀ ਵਿਸ਼ਵਕਰਮਾ ਮੂਰਤੀ ਸਥਾਪਨਾ ਦਿਵਸ ਅਗਲੀ ਖ਼ਬਰ ਸਪੋਰਟਸ ਕੰਪਲੈਕਸ ਦੇ ਗੇਟ ਨੂੰ ਰੱਸੀਆਂ ਨਾਲ ਬੰਨ੍ਹ ਕੇ ਸਾਰਿਆ ਜਾ ਰਿਹੈ ਬੁੱਤਾ, ਪ੍ਰਸ਼ਾਸਨ ਪਿਆ ਹੈ ਸੁੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।