11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਟੀ.ਈ.ਟੀ. ਪਾਸ ਕਰਨ ਦੀ ਜਬਰੀ ਸ਼ਰਤ ਖ਼ਿਲਾਫ਼ ਅਧਿਆਪਕਾਂ ਨੇ ਪੁਤਲਾ ਫੂਕਿਆ

ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਅਧਿਆਪਕ | ਤਸਵੀਰ : ਜਗਦੀਸ਼ ਸਿੰਘ ਕੰਬੋਜ <br/> 03-03-2026
ਪਾਤੜਾਂ, 2 ਮਾਰਚ (ਜਗਦੀਸ਼ ਸਿੰਘ ਕੰਬੋਜ)-ਅਧਿਆਪਕਾਂ ਦੇ ਸੇਵਾ ਵਿਚ ਬਣੇ ਰਹਿਣ ਅਤੇ ਤਰੱਕੀਆਂ 'ਤੇ ਟੀ.ਈ.ਟੀ. ਦੀ ਸ਼ਰਤ ਲਗਾਉਣ ਖਿਲਾਫ ਪਾਤੜਾਂ ਇਲਾਕੇ ਦੇ ਅਧਿਆਪਕਾਂ ਵਲੋਂ ਭਗਤ ਸਿੰਘ ਚੌਕ ਵਿਖੇ ਰੋਸ ਪ੍ਰਦਰਸ਼ਨ ਕਰਕੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ ਗਿਆ ਅਤੇ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਪੰਜਾਬ ਵਿਧਾਨ ਸਭਾ ਵਿਚ ਬਿੱਲ/ਮਤਾ ਪਾਸ ਕਰਨ ਅਤੇ ਸੁਪਰੀਮ ਕੋਰਟ ਦੇ ਗੈਰ ਵਾਜਬ ਫ਼ੈਸਲੇ ਵਿਰੁੱਧ ਰਿਵਿਊ ਪਟੀਸ਼ਨ ਦਾਇਰ ਕਰਦੇ ਹੋਏ ਪੈਂਡਿੰਗ ਤਰੱਕੀਆਂ ਮੁਕੰਮਲ ਕੀਤੇ ਜਾਣ ਦੀ ਮੰਗ ਕੀਤੀ ਗਈ | ਇਸ ਮੌਕੇ ਅਧਿਆਪਕ ਆਗੂਆਂ ਜਸਵਿੰਦਰ ਸਮਾਣਾ, ਰਾਜੀਵ ਕੁਮਾਰ ਅਤੇ ਸ਼ੰਕਰ ਸਿੰਘ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਐਨ ਸੀ ਟੀ ਈ ਦੇ ਨੋਟੀਫ਼ਿਕੇਸ਼ਨ ਦੀ ਅਣਦੇਖੀ ਕਰਦਿਆਂ 01.09.2025 ਦੇ ਫ਼ੈਸਲੇ ਕਾਰਨ ਸਭ ਅਧਿਆਪਕਾਂ 'ਤੇ ਬੇਲੋੜੀ ਟੈੱਟ ਦੀ ਸ਼ਰਤ ਥੋਪ ਦਿੱਤੀ ਗਈ ਹੈ | ਇਸ ਮੌਕੇ ਅਧਿਆਪਕ ਆਗੂਆਂ ਅਤਿੰਦਰ ਪਾਲ ਸਿੰਘ,ਬਲਜਿੰਦਰ ਘੱਗਾ,ਬਲਵਿੰਦਰ ਸਿੰਘ, ਅਤੇ ਗੁਰਪ੍ਰੀਤ ਸਿੰਘ ਨੇ ਬੋਲਦਿਆਂ ਕਿਹਾ ਕਿ ਟੀਈਟੀ ਦੀ ਸ਼ਰਤ ਦੇ ਧੱਕੇ ਵਿਰੁੱਧ ਅਧਿਆਪਕ ਜਥੇਬੰਦੀਆਂ ਵਲੋਂ 22 ਫਰਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਉਪਰੰਤ 27 ਫਰਵਰੀ ਨੂੰ ਸਿੱਖਿਆ ਮੰਤਰੀ ਪੰਜਾਬ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ ਪਰ ਮਹੱਤਵਪੂਰਨ ਮੀਟਿੰਗ ਨੂੰ ਸਿੱਖਿਆ ਮੰਤਰੀ ਨੇ ਗੰਭੀਰਤਾ ਨਾ ਦਿਖਾਉਦਿਆਂ ਇਕ ਦਿਨ ਪਹਿਲਾਂ ਮੁਲਤਵੀ ਕਰਕੇ ਅੱਗੇ ਪਾ ਦਿੱਤਾ ਹੈ | ਜਿਸ ਕਾਰਨ ਪੰਜਾਬ ਦੇ ਸਮੁੱਚੇ ਜਿਲਿ੍ਹਆਂ ਵਿਚ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਅੱਗੇ ਰੋਸ
ਪਿਛਲੀ ਖ਼ਬਰ ਸ. ਰਜਿੰਦਰ ਸਿੰਘ ਚਹਿਲ ਕਾਲਜ ਕਲਿਆਣ ਵਿਖੇ ਐਥਲੈਟਿਕ ਮੀਟ ਕਰਵਾਈ ਅਗਲੀ ਖ਼ਬਰ ਟਾਵਰ ਮੋਰਚਾ ਕਮੇਟੀ ਵਲੋਂ ਕੀਤਾ ਸਮਾਣਾ ਬੰਦ ਰਿਹਾ ਮੁਕੰਮਲ ਸਫਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।