10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀ ਜਨਰਲ ਬਾਡੀ ਦੀ ਅਹਿਮ ਮੀਟਿੰਗ

ਅਜੀਤ ਡੈਸਕ 03-03-2026
ਫ਼ਤਹਿਗੜ੍ਹ ਸਾਹਿਬ, 2 ਮਾਰਚ (ਬਲਜਿੰਦਰ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀ ਜਨਰਲ ਬਾਡੀ ਦੀ ਮੀਟਿੰਗ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਵਿਚ ਹੋਈ | ਜਿਸ ਵਿਚ ਕੌਮੀ ਜਨਰਲ ਸਕੱਤਰ ਊਸ਼ਾ ਰਾਣੀ ਤੇ ਸੁਭਾਸ਼ ਰਾਣੀ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਵਿਚ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਬਲਾਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੇ ਵੀ ਸ਼ਾਮਿਲ ਹੋ ਕੇ ਭਖਦੀਆਂ ਮੰਗਾਂ ਨੂੰ ਲੈ ਕੇ 8 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰਨ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਆਗੂਆਂ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਸਰਕਲ ਵਾਈਜ਼ ਬੱਸਾਂ ਰਾਹੀਂ ਚੰਡੀਗੜ੍ਹ ਨੂੰ ਕੂਚ ਕੀਤਾ ਜਾਵੇਗਾ ਅਤੇ ਜੇਕਰ ਸਰਕਾਰ ਨੇ ਮੰਗਾਂ ਪ੍ਰਤੀ ਹਾਂਪੱਖੀ ਹੁੰਗਾਰਾ ਨਾ ਦਿੱਤਾ ਤਾਂ ਸੰਘਰਸ਼ ਦਾ ਬਿਗਲ ਵਜਾ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਮੰਗਾਂ ਵਿਚ ਗ੍ਰੈਜੁਟੀ ਬਾਰੇ ਸੁਪਰੀਮ ਕੋਰਟ ਦਾ ਹੁਕਮ ਨੂੰ ਲਾਗੂ ਕਰਵਾਉਣਾ, ਆਈ.ਸੀ.ਡੀ.ਐਸ ਦਾ ਨੂੰ ਵਿਭਾਗੀ ਰੂਪ ਵਿਚ ਲਿਆਉਣਾ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰ ਨੂੰ ਗ੍ਰੇਡ ਦਿੱਤਾ ਜਾਵੇ | ਪੋਸ਼ਣ ਟਰੈਕਰ ਲਈ ਮੋਬਾਈਲਾਂ ਦਾ ਪ੍ਰਬੰਧ ਕੀਤਾ ਜਾਵੇ | ਇਸ ਮੀਟਿੰਗ ਵਿਚ ਸਰਜੀਤ ਕੌਰ ਬਸੀ, ਗੁਰਮੀਤ ਕੌਰ ਰੁੜਕੀ, ਦਲਜੀਤ ਕੌਰ ਸਰਹਿੰਦ, ਬਲਵਿੰਦਰ ਕੌਰ ਗੁਣੀਆ ਮਾਜਰਾ, ਗੁਰਬਚਨ ਕੌਰ ਮੰਡੋਫਲ, ਚਰਨਜੀਤ ਕੌਰ, ਨੀਲਮ, ਭਿੰਦਰ ਕੌਰ ਅਮਲੋਹ, ਕੁਲਦੀਪ ਕੌਰ, ਹਰਜੀਤ ਕੌਰ, ਬਲਵਿੰਦਰ ਕੌਰ ਖਮਾਣੋਂ, ਜਸਵਿੰਦਰ ਕੌਰ ਤੇ ਦਲਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰ ਸ਼ਾਮਿਲ ਸਨ |
ਪਿਛਲੀ ਖ਼ਬਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਅਹਿਮ ਮੀਟਿੰਗ ਅਗਲੀ ਖ਼ਬਰ ਹੋਲਾ ਮਹੱਲਾ ਮੌਕੇ ਲਗਾਏ ਜਾਣ ਵਾਲੇ ਲੰਗਰਾਂ ਅਤੇ ਡਾਕਟਰੀ ਜਾਂਚ ਕੈਂਪ ਦੀ ਸ਼ੁਰੂਆਤ- ਬਾਜਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।