03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਲੋੜਵੰਦ ਲੜਕੀਆਂ ਦੇ ਆਨੰਦ ਕਾਰਜ

ਅਜੀਤ ਡੈਸਕ 04-03-2026
ਨਾਭਾ, 3 ਮਾਰਚ (ਜਗਨਾਰ ਸਿੰਘ ਦੁਲੱਦੀ)-ਨੇੜਲੇ ਪਿੰਡ ਕਕਰਾਲਾ ਸਥਿਤ ਗੁਰਦੁਆਰਾ ਸਾਹਿਬ ਪਰਮਸਰ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ 'ਚ ਲੋੜਵੰਦ ਪਰਿਵਾਰ ਦੀਆਂ ਚਾਰ ਲੜਕੀਆਂ ਦੇ ਸ਼ੁਭ ਆਨੰਦ ਕਾਰਜ ਕਰਵਾਏ ਗਏ | ਮੁੱਖ ਪ੍ਰਬੰਧਕ ਭਾਈ ਜਗਜੀਤ ਸਿੰਘ ਕਕਰਾਲਾ ਵਲੋਂ ਕੀਤੇ ਗਏ ਮਹਾਨ ਉੱਦਮ ਸਦਕਾ ਸੰਗਤਾਂ ਦੇ ਸਹਿਯੋਗ ਨਾਲ ਇਸ ਮਹਾਨ ਗੁਰਮਤਿ ਸਮਾਗਮ 'ਚ ਕਥਾ ਕੀਰਤਨ ਅਤੇ ਗੁਰਮਤਿ ਦੀਆਂ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸੰਤ ਅਮਰੀਕ ਸਿੰਘ ਪੰਜ ਭੈਣੀਆਂ, ਸੰਤ ਬਾਬਾ ਨਰਿੰਦਰ ਸਿੰਘ ਅਲੌਹਰਾਂ, ਬਾਬਾ ਰਾਜਨਦੀਪ ਸਿੰਘ ਅਨੰਦਪੁਰ ਸਾਹਿਬ, ਸੰਤ ਬਾਬਾ ਅਜੀਤ ਸਿੰਘ ਸੁਲਤਾਨਪੁਰ ਲੋਧੀ, ਬਾਬਾ ਹਰਬੰਸ ਸਿੰਘ ਜੈਨਪੁਰ, ਬਾਬਾ ਮੁਖ਼ਤਿਆਰ ਸਿੰਘ ਮੁਖੀ ਯੂ.ਐਸ.ਏ., ਬੀਬੀ ਸੁਮਨਦੀਪ ਕੌਰ ਕੁੱਪ ਰਹੀੜਾ ਢਾਡੀ ਜਥਾ, ਬਾਬਾ ਗੁਰਪ੍ਰੀਤ ਸਿੰਘ ਮੋਲਗੜ, ਬਾਬਾ ਹੀਰਾ ਸਿੰਘ ਖੁਰਾਲਗੜ੍ਹ, ਬਾਬਾ ਸਰਬਜੋਤ ਸਿੰਘ ਡਾਂਗੋ ਅਤੇ ਕਥਾਵਾਚਕ ਗਿਆਨੀ ਰਾਜਿੰਦਰਪਾਲ ਸਿੰਘ ਨਾਭਾ ਅਤੇ ਹੋਰ ਮਹਾਂਪੁਰਖਾਂ ਤੇ ਪ੍ਰਚਾਰਕਾਂ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਨੌਜਵਾਨ ਬੱਚੇ ਬੱਚਿਆਂ ਨੂੰ ਗੁਰੂ ਦੇ ਲੜ ਲੱਗ ਕੇ ਆਪਣਾ ਜਨਮ ਜੀਵਨ ਸਫਲਾ ਕਰਨਾ ਚਾਹੀਦਾ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਇਕ ਸੁਚੱਜਾ ਜੀਵਨ ਜਿਊਣਾ ਚਾਹੀਦਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤ ਬਾਬਾ ਦਾਰਾ ਸਿੰਘ ਮੂਲਾਬੱਧਾ, ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਮੱਖਣ ਸਿੰਘ ਲਾਲਕਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਪਰਮਜੀਤ ਸਿੰਘ ਕੈਂਥ ਭਾਜਪਾ ਆਗੂ, ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ, ਬ੍ਰਹਮਕੁਮਾਰੀ ਕੁਮਾਰੀ ਭੈਣ ਬੀਨਾ ਦੇਵੀ, ਐਡਵੋਕੇਟ ਬਬਲੂ ਖੋਰਾ, ਰਵਿੰਦਰ ਰਵੀ ਕੈਨੇਡਾ, ਚਰਨਪ੍ਰੀਤ ਸਿੰਘ ਪ੍ਰਚਾਰਕ ਮਾਹੋਰਾਣਾ ਆਦਿ ਨੇ ਵਿਸ਼ੇਸ਼ ਸ਼ਿਰਕਤ ਕੀਤੀ |
ਪਿਛਲੀ ਖ਼ਬਰ 5, 6 ਨੂੰ ਹੋਣ ਵਾਲੇ ਟੌਹੜਾ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਰੌਲਿਆਂ ਅਤੇ ਮਾੜੇ ਪ੍ਰਬੰਧਾਂ ਦੀ ਭੇਟ ਚੜਿ੍ਹਆ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ਦਾ ਆਖਰੀ ਦਿਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।