03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

5, 6 ਨੂੰ ਹੋਣ ਵਾਲੇ ਟੌਹੜਾ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ

ਅਜੀਤ ਡੈਸਕ 04-03-2026
ਭਾਦਸੋਂ, 3 ਮਾਰਚ (ਗੁਰਬਖ਼ਸ਼ ਸਿੰਘ ਵੜੈਚ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ 'ਚ ਪਿੰਡ ਟੌਹੜਾ ਵਿਖੇ 5, 6 ਮਾਰਚ ਨੂੰ ਹੋਣ ਵਾਲੇ 16ਵੇ ਟੌਹੜਾ ਕਬੱਡੀ ਕੱਪ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਇਹ ਟੂਰਨਾਮੈਂਟ ਦੋ ਦਿਨਾਂ ਦਾ ਹੋਵੇਗਾ | ਜਿਸ ਵਿਚ ਦੇਸ਼-ਵਿਦੇਸ਼ ਦੇ ਖਿਡਾਰੀ ਹਿੱਸਾ ਲੈਣਗੇ | ਉਨ੍ਹਾਂ ਦੱਸਿਆ ਕਿ ਕਬੱਡੀ ਕੱਪ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹਨ ਅਤੇ ਅੱਜ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾ ਰਹੇ ਹਨ ਜਿਨ੍ਹਾਂ ਦੇ ਭੋਗ 5 ਮਾਰਚ ਨੂੰ ਪਾਏ ਜਾਣਗੇ | ਟੌਹੜਾ ਨੇ ਦੱਸਿਆ ਕਿ ਭਾਵੇਂ ਕਿ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਵਿੱਛੜੀਆਂ ਕਰੀਬ 22 ਸਾਲ ਹੋ ਗਏ ਹਨ ਪਰ ਉਨ੍ਹਾਂ ਦੀਆਂ ਕੀਤੀਆਂ ਸੇਵਾਵਾਂ ਦੀਆਂ ਯਾਦਾਂ ਅੱਜ ਵੀ ਤਾਜ਼ਾ ਹਨ ਤੇ ਉਹ ਅੱਜ ਵੀ ਲੋਕਾਂ ਦੇ ਦਿਲਾਂ 'ਤੇ ਰਾਜ ਕਰਦੇ ਹਨ, ਜਿਸ ਤਰ੍ਹਾਂ ਸ. ਟੌਹੜਾ ਨੇ ਗੁਰਧਾਮਾਂ ਦੀ ਵਡਮੁੱਲੀ ਸੇਵਾ, ਸੰਸਥਾਵਾਂ ਦਾ ਮਾਨ ਸਨਮਾਨ ਬਹਾਲ ਰੱਖਣ ਲਈ, ਵਿਦਿਆ ਦੇ ਖੇਤਰ 'ਚ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ 'ਚ ਅਹਿਮ ਭੂਮਿਕਾ ਨਿਭਾਈ ਹੈ | ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਉਨ੍ਹਾਂ ਦੀ ਨਿੱਘੀ ਯਾਦ 'ਚ ਦੇਸ਼ ਵਿਦੇਸ਼ 'ਚ ਵੱਸਦੇ ਉਨ੍ਹਾਂ ਦੇ ਸ਼ੁੱਭਚਿੰਤਕਾਂ ਵਲੋਂ ਵੱਡੇ ਪੱਧਰ 'ਤੇ ਕਰਵਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਦੋ ਦਿਨ ਚੱਲਣ ਵਾਲੇ ਇਸ ਟੂਰਨਾਮੈਂਟ 'ਚ ਜਿੱਥੇ ਪਹਿਲੇ ਦਿਨ 32, 37 ਅਤੇ 47 ਕਿੱਲੋ ਦੀਆਂ ਟੀਮਾਂ ਦੇ ਕਬੱਡੀ ਦੇ ਮੈਚ ਹੋਣਗੇ, ਜਿਸ ਵਿਚ ਟਰਾਲੀ ਬੈਕ ਮੁਕਾਬਲੇ ਅਤੇ ਹੋਰ ਪੇਂਡੂ ਵਿਰਾਸਤੀ ਖੇਡਾਂ ਹੋਣਗੀਆਂ | ਇਸੇ ਤਰ੍ਹਾਂ ਦੂਸਰੇ ਦਿਨ ਦੇ ਟੂਰਨਾਮੈਂਟ ਵਿਚ ਇਕ ਪਿੰਡ ਓਪਨ ਦੀਆਂ ਸੱਦਾ ਪ੍ਰਾਪਤ ਕਬੱਡੀ 8 ਅਕੈਡਮੀਆਂ ਦੇ ਮੈਚ ਹੋਣਗੇ ਅਤੇ ਮਾਝਾ, ਮਾਲਵਾ, ਦੁਆਬਾ ਅਤੇ ਹਰਿਆਣਾ ਦੀਆਂ ਟੀਮਾਂ ਦੇ ਵਿਸ਼ੇਸ਼ ਮੈਚ ਹੋਣਗੇ, ਜਿਸ ਵਿਚ ਦੇਸ਼ ਵਿਦੇਸ਼ ਦੇ ਖਿਡਾਰੀ ਹਿੱਸਾ ਲੈ ਰਹੇ ਹਨ | ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਵਿਚ ਪਹਿਲੇ ਨੰਬਰ 'ਤੇ ਆਉਣ ਵਾਲੀ ਟੀਮ ਨੂੰ 2 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ ਅਤੇ ਦੂਸਰੇ ਨੰਬਰ 'ਤੇ ਆਉਣ ਵਾਲੀ ਟੀਮ ਨੂੰ ਡੇਢ ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ | ਇਸੇ ਤਰ੍ਹਾਂ ਬੈੱਸਟ ਰੇਡਰ ਤੇ ਜਾਫੀ ਨੂੰ 31-31 ਹਜ਼ਾਰ ਰੁਪਏ ਦੇ ਇਨਾਮ ਦਿੱਤੇ ਜਾਣਗੇ |
ਇਸ ਮੌਕੇ ਟੌਹੜਾ ਕਬੱਡੀ ਕੱਪ ਦੇ ਪ੍ਰਧਾਨ ਮੈਨੇਜਰ ਅਮਰੀਕ ਸਿੰਘ, ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਭੰਗੂ, ਰਣਧੀਰ ਸਿੰਘ ਢੀਂਡਸਾ, ਪ੍ਰੀਤ ਬੱਤਰਾ ਜਨਰਲ ਸਕੱਤਰ, ਗੁਰਜੀਤ ਸਿੰਘ ਮੀਤ ਪ੍ਰਧਾਨ, ਜਸਪਾਲ ਸਿੰਘ ਕਲਿਆਣ ਸਾਬਕਾ ਚੇਅਰਮੈਨ ਜ਼ਿਲ੍ਹਾ ਪਰਿਸ਼ਦ ਪਟਿਆਲਾ, ਡਾ. ਪ੍ਰਦੀਪ ਕੁੰਦਰਾ, ਲੈਕਚਰਾਰ ਗੁਰਪ੍ਰੀਤ ਸਿੰਘ ਜਿੰਦਲਪੁਰ, ਲੰਬੜਦਾਰ ਮਲਕੀਤ ਸਿੰਘ ਵਜੀਦੜੀ, ਬਹਾਦਰ ਸਿੰਘ ਟੌਹੜਾ, ਹਰਭਜਨ ਸਿੰਘ ਟੌਹੜਾ, ਰਣਧੀਰ ਸਿੰਘ ਰੈਮਲਮਾਜਰੀ, ਮਹਿੰਗਾ ਸਿੰਘ ਭੜੀ, ਲਖਵਿੰਦਰ ਸਿੰਘ ਖੱਟੜਾ, ਸਤਗੁਰ ਸਿੰਘ ਨਿਰਮਾਣਾ, ਜਗਤਾਰ ਸਿੰਘ ਸਿੱਧੂ, ਹਰਿੰਦਰ ਸਿੰਘ ਸਰਪੰਚ ਭੜੀ, ਗੁਰਵਿੰਦਰ ਸਿੰਘ ਵੈਦਵਾਨ, ਗੁਰਧਿਆਨ ਸਿੰਘ ਸਰਪੰਚ ਕਾਲਸਨਾ, ਅਮਰਿੰਦਰ ਸਿੰਘ ਸਰਪੰਚ ਖੋਖ, ਜਥੇਦਾਰ ਹਰਮੇਲ ਸਿੰਘ ਗੋਬਿੰਦਪੁਰਾ, ਜਥੇਦਾਰ ਪਿਆਰਾ ਸਿੰਘ ਮੋਹਲਗੁਆਰਾ, ਨਿਸ਼ਾਨ ਸਿੰਘ ਸਹੋਲੀ, ਹਰਬੰਸ ਸਿੰਘ ਭੂਰਾ ਗਿੱਲ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਅਮਿੱਟ ਯਾਦਾਂ ਛੱਡਦੇ ਸ਼ੀਸ਼ ਮਹਿਲ ਕਰਾਫ਼ਟ ਮੇਲੇ 'ਚ 4 ਲੱਖ ਦੇ ਕਰੀਬ ਲੋਕਾਂ ਮਾਣਿਆ ਅਨੰਦ ਅਗਲੀ ਖ਼ਬਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਲੋੜਵੰਦ ਲੜਕੀਆਂ ਦੇ ਆਨੰਦ ਕਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।