21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪੀ.ਐਮ. ਸ੍ਰੀ ਸਰਕਾਰੀ ਹਾਈ ਸਕੂਲ ਚੋਰਾ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਤੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਪੀ.ਐਮ. ਸ੍ਰੀ ਸਰਕਾਰੀ ਹਾਈ ਸਕੂਲ ਚੋਰਾ ਵਿਖੇ ਵਿਦਿਆਰਥੀਆਂ ਨੂੰ ਇਨਾਮ ਵੰਡਦੇ ਹੋਏ ਹਰਪ੍ਰੀਤ ਸਿੰਘ ਘੁੰਮਣ, ਗੁਰਪ੍ਰੀਤ ਸਿੰਘ ਨਾਲ ਅਧਿਆਪਕ | ਅਜੀਤ ਤਸਵੀਰ <br/> 29-03-2026
ਪਟਿਆਲਾ, 28 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੀ.ਐਮ. ਸ੍ਰੀ ਸਰਕਾਰੀ ਹਾਈ ਸਕੂਲ ਚੋਰਾ ਪਟਿਆਲਾ ਵਿਖੇ ਅੱਜ ਮੈਗਾ ਮਾਪੇ-ਅਧਿਆਪਕ ਮਿਲਣੀ ਅਤੇ ਸਲਾਨਾ ਇਨਾਮ ਵੰਡ ਸਮਾਰੋਹ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀਆਂ ਵਿੱਦਿਅਕ ਪ੍ਰਾਪਤੀਆਂ ਨੂੰ ਸਲਾਹੁਣਾ ਅਤੇ ਸਕੂਲ ਤੇ ਮਾਪਿਆਂ ਵਿਚਕਾਰ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਸੀ | ਸਮਾਗਮ ਵਿਚ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਗੁਰਪ੍ਰੀਤ ਸਿੰਘ ਸਰਪੰਚ ਰਿਸ਼ੀ ਕਾਲੋਨੀ ਤੇ ਬਲਾਕ ਪ੍ਰਧਾਨ ਨੇ ਸਕੂਲ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹਰਪ੍ਰੀਤ ਸਿੰਘ ਘੁੰਮਣ ਨੇ ਕਿਹਾ ਕਿ ਅੱਜ ਦੇ ਦੌਰ 'ਚ ਸਿੱਖਿਆ ਦੇ ਨਾਲ-ਨਾਲ ਅਨੁਸ਼ਾਸਨ ਅਤੇ ਮਿਹਨਤ ਹੀ ਸਫਲਤਾ ਦੀ ਕੁੰਜੀ ਹੈ | ਉਨ੍ਹਾਂ ਨੇ ਮਾਨ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਸੁਧਾਰਾਂ ਦੀ ਸ਼ਲਾਘਾ ਕਰਦਿਆਂ ਅਧਿਆਪਕਾਂ ਦੀ ਮਿਹਨਤ ਨੂੰ ਸਲਾਮ ਕੀਤਾ | ਸਕੂਲ ਦੀ ਹੈੱਡ ਮਿਸਟ੍ਰੈੱਸ ਲੀਨਾ ਛਾਬੜਾ ਨੇ ਸਕੂਲ ਦੀ ਸਲਾਨਾ ਪ੍ਰਗਤੀ ਰਿਪੋਰਟ ਪੜ੍ਹਦਿਆਂ ਵਿਦਿਆਰਥੀਆਂ ਵਲੋਂ ਅਕਾਦਮਿਕ ਅਤੇ ਸਹਿ-ਵਿਦਿਅਕ ਗਤੀਵਿਧੀਆਂ 'ਚ ਮਾਰੀਆਂ ਮੱਲ੍ਹਾਂ ਬਾਰੇ ਵਿਸਤਰਿਤ ਜਾਣਕਾਰੀ ਸਾਂਝੀ ਕੀਤੀ |
ਸਮਾਰੋਹ ਦੌਰਾਨ ਸਿੱਖਿਆ, ਖੇਡਾਂ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਮਾਪੇ-ਅਧਿਆਪਕ ਮਿਲਣੀ ਦੌਰਾਨ ਮਾਪਿਆਂ ਨੇ ਬੱਚਿਆਂ ਦੀ ਪੜ੍ਹਾਈ ਸੰਬੰਧੀ ਅਧਿਆਪਕਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਸਕੂਲ ਦੇ ਵਧੀਆ ਵਿੱਦਿਅਕ ਮਾਹੌਲ 'ਤੇ ਤਸੱਲੀ ਪ੍ਰਗਟਾਈ | ਇਸ ਮੌਕੇ ਅਸ਼ਵਨੀ ਦਿਆਲ, ਅਸਵਨੀਂਦਰ ਸਿੰਘ, ਸੁਦੇਸ਼ ਠਾਕੁਰ, ਗਗਨ ਸਿੰਘ, ਇੰਦਰਜੀਤ ਸਿੰਘ, ਇਕਬਾਲ ਸਿੰਘ, ਮੰਦੀਪ ਸਿੰਘ, ਮਾਲਿੰਦਰ ਸਿੰਘ ਚੀਮਾ, ਹਰਦੀਪ ਸਿੰਘ, ਗੁਰਵਿੰਦਰ ਸਿੰਘ ਸਰਪੰਚ, ਦਰਸ਼ਨ ਸਿੰਘ ਪੰਚ ਅਤੇ ਕੁਲਦੀਪ ਸਿੰਘ ਆਦਿ ਮੌਜੂਦ
ਪਿਛਲੀ ਖ਼ਬਰ ਪਿੰਡ ਦੁਲੱਦੀ 'ਚ ਵਿਧਾਇਕ ਦੇਵ ਮਾਨ ਨੇ ਕੀਤਾ ਆਮ ਆਦਮੀ ਕਲੀਨਿਕ ਦਾ ਉਦਘਾਟਨ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲਾਂ ਨੇ ਨਤੀਜੇ ਐਲਾਨੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।