22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਕਾਂਗਰਸ ਵਲੋਂ ਐੱਸ.ਸੀ. ਭਾਈਚਾਰੇ ਨਾਲ ਅਹਿਮ ਲਾਮਬੰਦੀ ਬੈਠਕ

ਰਾਜਪੁਰਾ ਵਿਖੇ ਐੱਸ.ਸੀ. ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ | ਤਸਵੀਰ : ਗੁਰਵਿੰਦਰ ਪਾਲ ਸਿੰਘ <br/> 29-03-2026
ਰਾਜਪੁਰਾ, 28 ਮਾਰਚ (ਜੀ.ਪੀ. ਸਿੰਘ)-ਅੱਜ ਦੁਪਹਿਰ ਬਾਅਦ ਕਾਂਗਰਸ ਪਾਰਟੀ ਨਾਲ ਸੰਬੰਧਿਤ ਐੱਸ.ਸੀ. ਭਾਈਚਾਰੇ ਦੀ ਇਕ ਬੈਠਕ ਐੱਸ.ਸੀ. ਵਿੰਗ ਦੇ ਆਗੂ ਅਤੇ ਸਾਬਕਾ ਬਲਾਕ ਸੰਮਤੀ ਰਾਜਪੁਰਾ ਦੇ ਸਾਬਕਾ ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ ਦੀ ਅਗਵਾਈ 'ਚ ਹੋਈ | ਜਿਸ ਵਿਚ ਵੱਡੀ ਗਿਣਤੀ 'ਚ ਭਾਈਚਾਰੇ ਦੇ ਲੋਕਾਂ ਨੇ ਹਿੱਸਾ ਲਿਆ | ਇਸ ਬੈਠਕ 'ਚ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ |
ਇਸ ਦੌਰਾਨ ਪਹਿਲਾਂ ਹਰਦਿਆਲ ਸਿੰਘ ਕੰਬੋਜ ਨੇ ਐੱਸ.ਸੀ. ਭਾਈਚਾਰੇ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਸੁਣੀਆਂ ਤੇ ਉਨ੍ਹਾਂ ਦਾ ਹੱਲ ਕਰਨ ਲਈ ਭਰੋਸਾ ਦਿੱਤਾ | ਉਨ੍ਹਾਂ ਇਸ ਮੌਕੇ ਆਪਣੇ ਸੰਬੋਧਨ 'ਚ ਕਿਹਾ ਕਿ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਐੱਸ.ਸੀ. ਭਾਈਚਾਰੇ ਦੇ ਲੋਕਾਂ ਦੀ ਅਹਿਮ ਹੋਵੇਗੀ | ਉਨ੍ਹਾਂ ਭਾਈਚਾਰੇ ਦੇ ਲੋਕਾਂ ਨੂੰ ਇਕੱਠੇ ਲਾਮਬੰਦੀ ਕਰਕੇ ਪਿੰਡਾਂ-ਸ਼ਹਿਰਾਂ ਵਿਚ ਬੂਥ ਪੱਧਰ 'ਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਲੰਘੀ ਕਾਂਗਰਸ ਸਮੇਂ ਵੱਡੇ ਪੱਧਰ 'ਤੇ ਹੋਏ ਵਿਕਾਸ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਕੇ ਕੰਮ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਇਸ ਸਮੇਂ ਹਲਕੇ ਦੇ ਲੋਕਾਂ 'ਚ ਕਾਂਗਰਸ ਦੀ ਲਹਿਰ ਚੱਲ ਰਹੀ ਹੈ ਤੇ ਰੋਜ਼ਾਨਾ ਸਵੈ ਇੱਛਾ ਨਾਲ ਕਾਂਗਰਸ 'ਚ ਸ਼ਾਮਲ ਹੋ ਰਹੇ ਹਨ |
ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਬਲਦੇਵ ਸਿੰਘ ਗੱਦੋਮਾਜਰਾ, ਜੇਜੀ ਪਿਲਖਣੀ, ਸੋਹਣ ਸਿੰਘ ਉੜਦਨ, ਉੱਧਮ ਸਿੰਘ ਝਾਂਸਲੀ, ਹਰਨੇਕ ਸਿੰਘ ਅਲੂਣਾ, ਲਖਵੀਰ ਸਿੰਘ ਨੰਡਿਆਲੀ, ਬਲਬੀਰ ਸਿੰਘ ਕਲੌਲੀ, ਮੋਹਨ ਲਾਲ ਫਤਹਿਗੜ੍ਹੀ ਨੰਬਰਦਾਰ, ਗੁਰਨਾਮ ਸਿੰਘ, ਰਵਿੰਦਰ ਸਿੰਘ ਰਾਮਨਗਰ, ਗੁਰਜੀਤ ਸਿੰਘ ਅਬਰਾਵਾਂ, ਕੁਲਦੀਪ ਸਿੰਘ ਸੁਰਲ ਕਲਾਂ, ਗੁਰਪ੍ਰੀਤ ਸਿੰਘ ਜੰਡੋਲੀ, ਸੁਰਿੰਦਰ ਸਿੰਘ ਰੌਮੀ, ਮਲਕੀਤ ਸਿੰਘ ਉੱਪਲਹੇੜੀ, ਲਖਮੀਰ ਸਿੰਘ ਲੱਖਾ ਸੌਂਟੀ, ਜਗਵਿੰਦਰ ਸਿੰਘ ਜੱਗਾ ਕੋਟਲਾ ਸਮੇਤ ਵੱਡੀ ਗਿਣਤੀ 'ਚ ਭਾਈਚਾਰੇ ਦੇ ਲੋਕ ਹਾਜ਼ਰ ਸਨ |
ਪਿਛਲੀ ਖ਼ਬਰ ਧਰਮਸੋਤ ਨੇ ਸਾਬਕਾ ਖਜ਼ਾਨਾ ਮੰਤਰੀ ਲਾਲ ਸਿੰਘ ਦੇ ਅਕਾਲ ਚਲਾਣੇ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸਾਲਾਨਾ ਪ੍ਰੋਗਰਾਮ 'ਚ ਨਵੋਦਿਆ ਵਿਦਿਆਲਿਆ ਲਈ ਚੁਣੇ ਬੱਚਿਆਂ ਨੂੰ ਸਨਮਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।