24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਮਹਾਂਵੀਰ ਜੈਅੰਤੀ ਮÏਕੇ ਮੀਟ/ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਅਜੀਤ ਡੈਸਕ 29-03-2026
ਪਟਿਆਲਾ, 28 ਮਾਰਚ (ਧਰਮਿੰਦਰ ਸਿੰਘ ਸਿੱਧੂ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀਮਤੀ ਸਿਮਰਪ੍ਰੀਤ ਕÏਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਹਾਵੀਰ ਜੈਅੰਤੀ ਦੇ ਦਿਹਾੜੇ ਮÏਕੇ 31 ਮਾਰਚ 2026 ਨੂੰ ਪਟਿਆਲਾ ਜ਼ਿਲ੍ਹੇ 'ਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਮਾਸਾਹਾਰੀ ਹੋਟਲ/ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ¢ ਹੁਕਮਾਂ 'ਚ ਕਿਹਾ ਗਿਆ ਹੈ ਕਿ 31 ਮਾਰਚ 2026 ਨੂੰ ਮਹਾਂਵੀਰ ਜਯੰਤੀ ਦਾ ਦਿਹਾੜਾ ਮਨਾਇਆ ਜਾ ਰਿਹਾ ਹੈ¢ ਇਸ ਦਿਨ ਨੂੰ ਅਹਿੰਸਾ ਦਿਵਸ ਵਜੋਂ ਮਨਾਇਆ ਜਾਣਾ ਹੈ¢ਇਸ ਦਿਨ ਕਿਸੇ ਵੀ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅਸ਼ੁਭ ਹੈ ਅਤੇ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵਲੋਂ ਇਸ ਦਾ ਨਜਾਇਜ਼ ਫਾਇਦਾ ਉਠਾਇਆ ਜਾ ਸਕਦਾ ਹੈ¢ ਇਸ ਲਈ 27 ਮਾਰਚ 2026 ਨੂੰ ਜਾਰੀ ਹੁਕਮਾਂ ਅਨੁਸਾਰ 31 ਮਾਰਚ 2026 ਨੂੰ ਪਟਿਆਲਾ ਜ਼ਿਲ੍ਹੇ ਵਿਚ ਮੀਟ/ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਨਾਨ ਵੈਜੀਟੇਰੀਅਨ ਹੋਟਲ/ਢਾਬੇ, ਅਹਾਤੇ ਬੰਦ ਰਹਿਣਗੇ¢
ਪਿਛਲੀ ਖ਼ਬਰ ਕੈਂਥ ਵਲੋਂ ਪੰਜਾਬ ਵਿਚ 'ਆਪ' ਸਰਕਾਰ ਦੀਆਂ ਨਾਕਾਮੀਆਂ ਅਤੇ ਦੋਹਰੇ ਮਾਪਦੰਡਾਂ ਦੀ ਨਿੰਦਾ ਅਗਲੀ ਖ਼ਬਰ ਹਲਕਾ ਰੂਪਨਗਰ ਅੰਦਰ ਸੰਪਰਕ ਅਤੇ ਮੁੱਖ ਸੜਕਾਂ ਨੂੰ ਨਵਿਆਉਣ ਦਾ ਕੰਮ ਜਾਰੀ-ਵਿਧਾਇਕ ਚੱਢਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।