24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਕੈਂਥ ਵਲੋਂ ਪੰਜਾਬ ਵਿਚ 'ਆਪ' ਸਰਕਾਰ ਦੀਆਂ ਨਾਕਾਮੀਆਂ ਅਤੇ ਦੋਹਰੇ ਮਾਪਦੰਡਾਂ ਦੀ ਨਿੰਦਾ

ਪਰਮਜੀਤ ਸਿੰਘ ਕੈਂਥ <br/> 29-03-2026
ਨਾਭਾ, 28 ਮਾਰਚ (ਜਗਨਾਰ ਸਿੰਘ ਦੁਲੱਦੀ)-ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਸੂਬਾ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਵਲੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਕਾਜ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਗਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ, ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੰਮ ਕਰਦਿਆਂ ਦੋਹਰੇ ਮਾਪਦੰਡਾਂ ਅਤੇ ਪ੍ਰੋਪੇਗੈਂਡੇ ਦੀ ਰਾਜਨੀਤੀ ਨੂੰ ਪ੍ਰੋਤਸਾਹਿਤ ਕਰ ਰਹੀ ਹੈ¢ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਸੁਵਿਧਾ ਅਨੁਸਾਰ ਆਪਣੀ ਵਿਚਾਰਧਾਰਾ ਬਦਲਣ ਵਿਚ ਮਾਹਿਰ ਹੈ ਅਤੇ ਇਸੇ ਰਣਨੀਤੀ ਰਾਹੀਂ ਭੋਲੇ-ਭਾਲੇ ਪੰਜਾਬੀਆਂ ਨੂੰ ਗੁੰਮਰਾਹ ਕਰਕੇ ਝੂਠਾ ਨੈਰੇਟਿਵ ਤਿਆਰ ਕੀਤਾ ਜਾ ਰਿਹਾ ਹੈ ਅਤੇ ਗੰਭੀਰ ਮੁੱਦਿਆਂ ਦਾ ਹੱਲ ਕਰਨ ਦੀ ਬਜਾਏ ਨਾਟਕ, ਗਿਮਿਕਸ ਅਤੇ ਭਰਮਕਾਰੀ ਸੁਨੇਹਿਆਂ ਰਾਹੀਂ ਲੋਕਾਂ ਦਾ ਧਿਆਨ ਭਟਕਾਇਆ ਜਾ ਰਿਹਾ ਹੈ¢ ਕੈਂਥ ਨੇ ਕਿਹਾ ਕਿ ਆਪ ਸਰਕਾਰ ਪੰਜਾਬ ਦੀ ਸੰਸਕ੍ਰਿਤੀ, ਧਾਰਮਿਕ ਭਾਵਨਾਵਾਂ, ਵਪਾਰਕ ਮਾਹÏਲ ਅਤੇ ਆਰਥਿਕ ਢਾਂਚੇ ਦੀ ਰੱਖਿਆ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ¢ ਪਿਛਲੇ ਚਾਰ ਸਾਲਾਂ ਵਿਚ ਰਾਜ ਦੀ ਅਰਥਵਿਵਸਥਾ ਅਤੇ ਸਮਾਜਿਕ ਸੰਤੁਲਨ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ¢ ਉਨ੍ਹਾਂ ਕਿਹਾ ਕਿ ਲਗਭਗ 3 ਕਰੋੜ ਪੰਜਾਬੀਆਂ ਨੂੰ ਯੋਜਨਾਬੱਧ ਢੰਗ ਨਾਲ ਗੁੰਮਰਾਹ ਕੀਤਾ ਗਿਆ ਹੈ, ਸੂਬਾ ਸਰਕਾਰ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਬਚਾਉਣ ਵਿੱਚ ਵੱਧ ਰੁੱਝੀ ਹੋਈ ਹੈ, ਜਿਸ ਕਾਰਨ ਪ੍ਰਸ਼ਾਸਨਿਕ ਤੰਤਰ ਵਿਚ ਅਸਥਿਰਤਾ ਅਤੇ ਡਰ ਦਾ ਮਾਹÏਲ ਬਣ ਗਿਆ ਹੈ¢ ਕੈਂਥ ਨੇ ਕਿਹਾ ਕਿ ਪੰਜਾਬ ਅੰਦਰ ਵਾਪਰ ਰਹੀਆਂ ਘਟਨਾਵਾਂ ਆਮ ਆਦਮੀ ਪਾਰਟੀ ਦੇ ਦੋਹਰੇ ਚਿਹਰੇ ਨੂੰ ਬੇਨਕਾਬ ਕਰਦੀਆਂ ਹਨ, ਜੋ ਸੱਤਾ ਬਚਾਉਣ ਲਈ ਕਾਨੂੰਨਾਂ ਨੂੰ ਨਜ਼ਰਅੰਦਾਜ਼ ਕਰਕੇ ਆਪਣੇ ਨੇਤਾਵਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ,ਜੋ ਕਿ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ¢
ਪਿਛਲੀ ਖ਼ਬਰ ਨੰਬਰਦਾਰ ਜਸਵਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਮਹਾਂਵੀਰ ਜੈਅੰਤੀ ਮÏਕੇ ਮੀਟ/ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।