24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

12ਵਾਂ ਪੰਜ-ਰੋਜ਼ਾ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ ਅਤੇ ਸਾਹਿਤ ਉਤਸਵ 30 ਤੋਂ

ਅਜੀਤ ਡੈਸਕ 29-03-2026
ਪਟਿਆਲਾ, 28 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਪਬਲੀਕੇਸ਼ਨ ਬਿਊਰੋ ਅਤੇ ਪੰਜਾਬੀ ਵਿਭਾਗ ਵਲੋਂ '12ਵਾਂ ਪੰਜ-ਰੋਜ਼ਾ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ ਅਤੇ ਸਾਹਿਤ ਉਤਸਵ-2026' 30 ਮਾਰਚ ਤੋਂ 3 ਅਪ੍ਰੈਲ ਤੱਕ ਕਰਵਾਇਆ ਜਾ ਰਿਹਾ ਹੈ¢ਇਸ ਸਮਾਗਮ ਦਾ ਆਰੰਭ 30 ਮਾਰਚ ਨੂੰ ਸਵੇਰੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਵੱਲੋਂ ਗੁਰਬਾਣੀ ਕੀਰਤਨ ਨਾਲ ਹੋਵੇਗਾ¢ ਇਸ ਸਾਹਿਤ ਉਤਸਵ ਦੇ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਕਰਨਗੇ¢ ਉਦਘਾਟਨੀ ਸਮਾਰੋਹ ਵਿਚ ਪ੍ਰਸਿੱਧ ਲੇਖਕ ਤੇ ਅਨੁਵਾਦਕ ਜੰਗ ਬਹਾਦਰ ਗੋਇਲ ਮੁਖ ਭਾਸ਼ਣ ਦੇਣਗੇ ਜਦੋਂ ਕਿ ਸਾਹਿਤ ਅਕਾਦਮੀ ਐਵਾਰਡੀ ਪ੍ਰੋ. ਵਰਿਆਮ ਸਿੰਘ ਸੰਧੂ ਮੁੱਖ ਮਹਿਮਾਨ ਅਤੇ ਡਾ. ਰਘਬੀਰ ਸਿੰਘ ਸਿਰਜਣਾ ਵਿਸ਼ੇਸ਼ ਮਹਿਮਾਨ ਹੋਣਗੇ¢ਇਸ ਦÏਰਾਨ ਸਰਦਾਰ ਪੰਛੀ, ਓਮ ਪ੍ਰਕਾਸ਼ ਗਾਸੋ, ਕਿਰਪਾਲ ਸਿੰਘ ਪੰਨੂੰ, ਕਾਨਾ ਸਿੰਘ ਅਤੇ ਡਾ. ਕਮਲੇਸ਼ ਉੱਪਲ ਦਾ ਸਨਮਾਨ ਕੀਤਾ ਜਾਵੇਗਾ¢3 ਅਪ੍ਰੈਲ ਨੂੰ ਵਿਦਾਇਗੀ ਸਮਾਰੋਹ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਕਰਨਗੇ¢ ਸਮਾਗਮ ਦੇ ਮੁੱਖ ਮਹਿਮਾਨ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਹੋਣਗੇ¢ ਵਿਦਾਇਗੀ ਭਾਸ਼ਣ ਪਿ੍ੰਸੀ. ਸਰਵਣ ਸਿੰਘ ਵੱਲੋਂ ਦਿੱਤਾ ਜਾਵੇਗਾ¢ ਵਿਸ਼ੇਸ਼ ਮਹਿਮਾਨ ਪ੍ਰਸਿੱਧ ਸਮਾਜ-ਸੇਵੀ ਐੱਸ.ਪੀ.ਐੱਸ. ਓਬਰਾਏ ਅਤੇ ਸੇਵਾ-ਮੁਕਤ ਪ੍ਰੋਫ਼ੈਸਰ ਤੇ ਮੈਂਬਰ ਘੱਟ ਗਿਣਤੀ ਕਮਿਸ਼ਨ ਡਾ. ਬਲਤੇਜ ਸਿੰਘ ਮਾਨ ਹੋਣਗੇ¢ ਇਸ ਦÏਰਾਨ ਤੇਲੂ ਰਾਮ ਕੁਹਾੜਾ, ਬੀ.ਐੱਸ.ਰਤਨ, ਪ੍ਰੋ. ਅੱਛਰੂ ਸਿੰਘ, ਡਾ. ਪ੍ਰਭਸ਼ਰਨ ਕÏਰ ਸਿੱਧੂ ਦਾ ਸਨਮਾਨ ਕੀਤਾ ਜਾਵੇਗਾ¢ ਵਿਦਾਇਗੀ ਸੈਸ਼ਨ ਵਿਚ ਡਾ. ਰਾਜਵੰਤ ਕÏਰ ਪੰਜਾਬੀ ਸਵਾਗਤੀ ਸ਼ਬਦ ਅਤੇ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਡਾ.ਜਸਵਿੰਦਰ ਸਿੰਘ ਬਰਾੜ ਧੰਨਵਾਦੀ ਸ਼ਬਦ ਕਹਿਣਗੇ¢ ਇਸ ਦਿਨ ਸ਼ਾਮ ਨੂੰ ਲੋਕ ਕਲਾਕਾਰ ਦੇਬੀ ਮਖ਼ਸੂਸਪੁਰੀ ਆਪਣੀ ਗਾਇਕੀ ਦੇ ਜÏਹਰ ਦਿਖਾਉਣਗੇ¢ ਸਾਹਿਤ ਉਤਸਵ ਵਿਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਹਰ ਦੁਪਹਿਰ ਸੰਗੀਤਕ ਅਤੇ ਕਾਵਿ-ਗਾਇਨ ਪੇਸ਼ਕਾਰੀਆਂ ਵੀ ਕੀਤੀਆਂ ਜਾਣਗੀਆਂ¢
ਪਿਛਲੀ ਖ਼ਬਰ ਪੰਜਾਬ ਸਰਕਾਰ ਦੇ ਲੋਕ-ਭਲਾਈ ਫੈਸਲਿਆਂ ਨੇ ਬਦਲੀ ਸੂਬੇ ਦੀ ਰਾਜਨੀਤੀ-ਸੰਧੂ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਵਾਗਤ ਲਈ ਤਿਆਰੀਆਂ ਜ਼ੋਰਾਂ 'ਤੇ-ਕੌਂਸਲਰ ਤਰਸੇਮ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।