28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਇਕ ਕਿੱਲੋ ਅਫੀਮ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 12-04-2026
ਪਾਤੜਾਂ, 11 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਇਕ ਵਿਅਕਤੀ ਨੂੰ ਇਕ ਕਿਲੋ ਅਫੀਮ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਅਤੇ ਇਸ ਦੇ ਖਿਲਾਫ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ¢ ਥਾਣਾ ਪਾਤੜਾਂ ਦੇ ਮੁਖੀ ਹਰਪ੍ਰੀਤ ਸਿੰਘ ਦੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ 'ਤੇ ਇੰਦਰਪਾਲ ਚÏਹਾਨ ਡੀ.ਐਸ.ਪੀ. ਪਾਤੜਾਂ ਦੀ ਅਗਵਾਈ ਵਿਚ ਨਸ਼ਾ ਤਸਕਰਾਂ ਖਿਲਾਫ ਮੁਹਿੰਮ ਜਾਰੀ ਹੈ | ਇਸੇ ਤਹਿਤ ਇਕ ਵੱਡੀ ਸਫਲਤਾ ਉਸ ਵੇਲੇ ਮਿਲੀ ਜਦੋਂ ਗਸ਼ਤ ਦÏਰਾਨ ਸਹਾਇਕ ਥਾਣੇਦਾਰ ਬਲਕਾਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸੰਬੰਧ ਵਿਚ ਪਿੰਡ ਦੁਤਾਲ ਮੌਜੂਦ ਸੀ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ ਇੱਕ ਕਿਲੋ ਅਫੀਮ ਬ੍ਰਾਮਦ ਹੋਈ ਜਿਸ ਨੂੰ ਗਿ੍ਫਤਾਰ ਕਰਕੇ ਇਸ ਦੇ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਵਿਅਕਤੀ ਦੀ ਪਹਿਚਾਣ ਦਲੀਪ ਸਿੰਘ ਵਾਸੀ ਵਾਰਡ ਨੰਬਰ 13 ਬੁਡਨਪੁਰ ਭਾਨਪੁਰਾ ਜ਼ਿਲ੍ਹਾ ਮੰਦਸੋਰ ਮੱਧ ਪ੍ਰਦੇਸ਼ ਵਜੋਂ ਹੋਈ ਹੈ ਇਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਜਿਸ ਦÏਰਾਨ ਇਸ ਤੋਂ ਹੋਰ ਪੁੱਛ ਪੜਤਾਲ ਕੀਤੀ ਜਾਵੇਗੀ |
ਪਿਛਲੀ ਖ਼ਬਰ ਰਵਿੰਦਰ ਸਿੰਘ ਵਿੰਦਾ ਗਰੋਵਰ ਜ਼ਿਲ੍ਹਾ ਪ੍ਰਧਾਨ ਪਟਿਆਲਾ ਸ਼ਹਿਰੀ ਬਣੇ ਅਗਲੀ ਖ਼ਬਰ 'ਨਾਰੀ ਸ਼ਕਤੀ ਵੰਦਨ ਅਧਿਨਿਯਮ' ਕਰੋੜਾਂ ਧੀਆਂ ਦੇ ਸੁਪਨਿਆਂ ਲਈ ਨਵੀਂ ਉਡਾਣ: ਜੈ ਇੰਦਰ ਕÏਰ, ਪ੍ਰਨੀਤ ਕÏਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।