28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

25 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਅਜੀਤ ਡੈਸਕ 12-04-2026
ਪਟਿਆਲਾ, 11 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਥਾਣਾ ਸਦਰ ਦੀ ਪੁਲਿਸ ਵਲੋਂ 25 ਪੇਟੀਆਂ ਸ਼ਰਾਬ ਦੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸਤਨਾਮ ਸਿੰਘ ਪਿੰਡ ਕੁਲੇਮਾਜਰਾ ਵਿਖੇ ਗਸ਼ਤ 'ਤੇ ਸਨ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਮਨਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਆਪਣੀ ਕਾਰ ਉੱਤੇ ਸਵਾਰ ਹੋ ਕੇ ਪਟਿਆਲਾ ਚੀਕਾ ਰੋਡ ਉੱਤੇ ਜਾ ਰਹੇ ਹਨ | ਜਦੋਂ ਪੁਲਿਸ ਵਲੋਂ ਇਨ੍ਹਾਂ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਕੀਤੀ ਗਈ ਤਾਂ ਉਨ੍ਹਾਂ ਪਾਸੋਂ 25 ਪੇਟੀਆਂ ਸ਼ਰਾਬ ਰਸੀਲਾ ਸੰਤਰਾ ਹਰਿਆਣਾ ਮਾਰਕਾ ਦੀਆਂ ਬਰਾਮਦ ਹੋਈਆਂ | ਜਿਸ ਤੇ ਪੁਲਿਸ ਨੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਜਾਇੰਟਸ ਭਵਨ ਵਿਖੇ ਤੀਜੇ ਬੈਡਮਿੰਟਨ ਟੂਰਨਾਮੈਂਟ ਦੀ ਸ਼ੁਰੂਆਤ ਅਗਲੀ ਖ਼ਬਰ ਰਵਿੰਦਰ ਸਿੰਘ ਵਿੰਦਾ ਗਰੋਵਰ ਜ਼ਿਲ੍ਹਾ ਪ੍ਰਧਾਨ ਪਟਿਆਲਾ ਸ਼ਹਿਰੀ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।