28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪੰਜਾਬ ਦੇ ਭਲੇ ਲਈ ਹਰ ਸੰਭਵ ਯਤਨ ਕੀਤੇ ਜਾਣਗੇ-ਕੁਲਵਿੰਦਰ ਲਵਲੀ

ਅਜੀਤ ਡੈਸਕ 12-04-2026
ਪਟਿਆਲਾ, 11 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਕੁਲਵਿੰਦਰ ਸਿੰਘ ਲਵਲੀ ਨੂੰ ਪਾਰਟੀ ਦਾ ਜਨਰਲ ਸਕੱਤਰ ਅਤੇ ਮੁੱਖ ਬੁਲਾਰਾ ਨਿਯੁਕਤ ਕਰਨ 'ਤੇ ਸਮਰਥਕਾਂ ਅਤੇ ਵਰਕਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ | ਇਸ ਮੌਕੇ ਕੁਲਵਿੰਦਰ ਸਿੰਘ ਲਵਲੀ ਨੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਪਾਰਟੀ ਨਾਲ ਜੋੜਿਆ ਜਾਵੇਗਾ | ਉਨ੍ਹਾਂ ਕਿਹਾ ਕਿ ਅਕਾਲੀ ਦਲ ਪੁਨਰ ਸੁਰਜੀਤ ਪੰਜਾਬ ਦੇ ਹੱਕਾਂ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਹਰੇਕ ਵਰਗ ਦੀ ਆਵਾਜ਼ ਨੂੰ ਉਭਾਰਨ ਲਈ ਕੰਮ ਕਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿਚ ਬੇਰੁਜ਼ਗਾਰੀ, ਨਸ਼ਾ ਅਤੇ ਕਿਸਾਨੀ ਸੰਕਟ ਵਰਗੀਆਂ ਸਮੱਸਿਆਵਾਂ ਦਾ ਹੱਲ ਲੱਭਣ ਲਈ ਪਾਰਟੀ ਵਲੋਂ ਠੋਸ ਕਦਮ ਚੁੱਕੇ ਜਾਣਗੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਤੋਂ ਅੱਕ ਚੁੱਕੇ ਹਨ ਅਤੇ ਸਿੱਖ ਕੌਮ ਦੇ ਮਸਲਿਆਂ ਸੰਬੰਧੀ ਵੀ 'ਆਪ' ਪਾਰਟੀ ਦਾ ਨਾਂਹਪੱਖੀ ਰਵੱਈਆ ਉਜਾਗਰ ਹੋ ਚੁੱਕਾ ਹੈ | ਲਵਲੀ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਲੋਕਾਂ ਵਿਚ ਆਪਣਾ ਆਧਾਰ ਮਜ਼ਬੂਤ ਨਹੀਂ ਕਰ ਸਕੇ ਅਤੇ ਇਸ ਕਰਕੇ ਲੋਕਾਂ ਨੂੰ ਉਨ੍ਹਾਂ ਦੀ ਅਗਵਾਈ ਕਬੂਲ ਨਹੀਂ ਹੈ | ਇਸ ਮੌਕੇ ਹੋਰ ਆਗੂਆਂ ਨੇ ਵੀ ਲਵਲੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪਾਰਟੀ ਦੀ ਨੀਤੀ ਅਤੇ ਸਿਧਾਂਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ | ਇਸ ਮੌਕੇ ਤਜਿੰਦਰਪਾਲ ਸਿੰਘ ਗਗਨ, ਜਸਮੀਤ ਸਿੰਘ, ਅਮਰਜੀਤ ਸਿੰਘ ਲੱਬਾ, ਗੁਰਪ੍ਰੀਤ ਸਿੰਘ, ਦਲਵਿੰਦਰ ਸਿੰਘ, ਟੋਨੀ ਉਬਰਾਏ, ਵਿਕੀ ਮਹਿਰਾ, ਅਮਰਜੀਤ ਸਿੰਘ ਚੌਹਾਨ, ਦੀਪਕ ਮਹਿਰਾਲ ਅਤੇ ਗੁਰਚਰਨ ਸਿੰਘ ਲੱਡੂ ਸਮੇਤ ਕਈ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ 'ਆਪ' ਦੇ ਰਾਜ 'ਚ ਕੋਈ ਵੀ ਸੁਰੱਖਿਅਤ ਨਹੀਂ-ਲਾਲਕਾ ਅਗਲੀ ਖ਼ਬਰ ਜਾਇੰਟਸ ਭਵਨ ਵਿਖੇ ਤੀਜੇ ਬੈਡਮਿੰਟਨ ਟੂਰਨਾਮੈਂਟ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।