28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਭਾਈ ਰਾਮ ਕਿਸ਼ਨ ਗੁਰਮਤਿ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 12-04-2026
ਪਟਿਆਲਾ, 11 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਭਾਈ ਰਾਮ ਕਿਸ਼ਨ ਗੁਰਮਤਿ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਰਬਨ ਸਟੇਟ ਫ਼ੇਜ਼1 ਪਟਿਆਲਾ ਦਾ ਨਤੀਜਾ ਸੌ ਫ਼ੀਸਦੀ ਰਿਹਾ | ਜਮਾਤ ਪੰਜਵੀਂ ਵਿਚੋਂ ਮਨਰਾਜ ਸਿੰਘ 97.8 ਫ਼ੀਸਦੀ ਨੰਬਰ ਲੈ ਕੇ ਪਹਿਲੇ ਸਥਾਨ 'ਤੇ ਰਿਹਾ | ਗੁਰਸਾਹਿਬ ਸਿੰਘ 95.6 ਫ਼ੀਸਦੀ ਨੰਬਰ ਲੈ ਕੇ ਦੂਜੇ ਅਤੇ ਹਰਮਨਪ੍ਰੀਤ ਸਿੰਘ 95 ਫ਼ੀਸਦੀ ਨੰਬਰ ਲੈ ਕੇ ਤੀਜੇ ਸਥਾਨ 'ਤੇ ਰਿਹਾ | ਇਸੇ ਤਰ੍ਹਾਂ ਜਮਾਤ ਅੱਠਵੀਂ ਵਿਚੋਂ ਸੋਨਾਕਸੀ 92 ਫ਼ੀਸਦੀ ਨੰਬਰ ਲੈ ਕੇ ਪਹਿਲੇ, ਹਰਸ਼ਵਰਧਨ ਸਿੰਘ 87 ਫ਼ੀਸਦੀ ਨੰਬਰ ਲੈ ਕੇ ਦੂਜੇ ਅਤੇ ਨਵਨੀਤ ਸਿੰਘ 86 ਫ਼ੀਸਦੀ ਨੰਬਰ ਲੈ ਕੇ ਤੀਜੇ ਸਥਾਨ 'ਤੇ ਰਹੇ | ਇੱਥੇ ਇਹ ਵਰਨਣਯੋਗ ਹੈ ਕਿ ਸਾਰੇ ਬੱਚਿਆਂ ਨੇ ਹੀ ਆਪਣੀਆਂ ਜਮਾਤਾਂ ਪਹਿਲੇ ਦਰਜੇ ਵਿਚ ਪਾਸ ਕੀਤੀਆਂ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਹਿੰਮਤ ਕੌਰ ਪ੍ਰਧਾਨ ਮਹੰਤ ਚਮਕੌਰ ਸਿੰਘ ਸੇਵਾ ਪੰਥੀ ਅਤੇ ਡਾਇਰੈਕਟਰ ਰਮਣੀਕ ਘੁੰਮਣ ਨੇ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦਾ ਮਕਸਦ ਵਿਦਿਆਰਥੀਆਂ ਦੇ ਭਵਿੱਖ ਨੂੰ ਨਿਖਾਰਨਾ ਹੈ | ਉਨ੍ਹਾਂ ਸਟਾਫ਼ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਾਡੇ ਸਟਾਫ਼ ਦੀ ਲਗਨ ਮਿਹਨਤ ਸਦਕਾ ਹੀ ਇਹ ਸੰਭਵ ਹੋ ਸਕਿਆ ਹੈ | ਸਕੂਲ ਦੇ ਪ੍ਰਧਾਨ ਮਹੰਤ ਚਮਕੌਰ ਸਿੰਘ ਸੇਵਾ ਪੰਥੀ ਨੇ ਕਿਹਾ ਕਿ ਸਾਡੇ ਸਕੂਲ ਦੇ ਵਿਦਿਆਰਥੀ ਉੱਚੇ ਅਹੁਦਿਆਂ 'ਤੇ ਕਾਬਜ਼ ਹਨ | ਉਨ੍ਹਾਂ ਦਾ ਸੁਪਨਾ ਹੈ ਕਿ ਇਹ ਵਿਦਿਆਰਥੀ ਵੀ ਆਉਣ ਵਾਲੇ ਸਮੇਂ ਵਿਚ ਦੇਸ ਸਮਾਜ ਵਿਚ ਆਪਣੇ ਸਕੂਲ ਦਾ, ਮਾਪਿਆਂ ਦਾ ਅਤੇ ਅਧਿਆਪਕਾਂ ਦਾ ਨਾਮ ਉੱਚਾ ਕਰਨ ਅਤੇ ਆਪਣੇ ਮਾਪਿਆਂ ਦੇ ਸੁਪਨੇ ਸਾਕਾਰ ਕਰਨ | ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹ ਸਕੂਲ ਸੰਤਾਂ ਮਹਾਂਪੁਰਸ਼ਾਂ ਵਲੋਂ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ, ਸਮਾਜ ਸੇਵਾ ਦੇ ਉਦੇਸ਼ ਨਾਲ 1988 ਵਿਚ ਸ਼ੁਰੂ ਕੀਤਾ ਗਿਆ | ਉਸੇ ਭਾਵਨਾ ਨੂੰ ਕਾਇਮ ਰੱਖਦੇ ਹੋਏ ਇਹ ਸਕੂਲ ਲੋਕ ਸੇਵਾ ਨੂੰ ਸਮਰਪਿਤ ਹੈ ਅਤੇ ਇਸ ਸਕੂਲ ਦੀ ਕੋਈ ਵੀ ਦਾਖਲਾ ਫ਼ੀਸ ਨਹੀਂ ਹੈ ਅਤੇ ਬੱਚਿਆਂ ਤੋਂ ਪ੍ਰਤੀ ਮਹੀਨੇ ਨਾ ਮਾਤਰ ਫ਼ੀਸ ਹੀ ਲਈ ਜਾਂਦੀ ਹੈ |
ਪਿਛਲੀ ਖ਼ਬਰ ਅਨਾਜ ਮੰਡੀ ਬਨੂੜ ਦੀ ਆੜ੍ਹਤੀ ਐਸੋਸੀਏਸ਼ਨ ਵਲੋਂ ਪਨਗਰੇਨ ਦੇ ਇੰਸਪੈਕਟਰ 'ਤੇ ਪੈਸੇ ਮੰਗਣ ਦੇ ਦੋਸ਼ ਅਗਲੀ ਖ਼ਬਰ ਉੱਤਰੀ ਰੇਲਵੇ ਮਜ਼ਦੂਰ ਯੂਨੀਅਨ ਵਲੋਂ ਗੇਟ ਮੀਟਿੰਗਾਂ-ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।