28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਬੇਮੌਸਮੀ ਬਾਰਿਸ਼ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਦਾ ਸਰਕਾਰ ਮੁਆਵਜ਼ਾ ਦੇਵੇ-ਹਰਪਾਲਪੁਰ <br/>

ਅਜੀਤ ਡੈਸਕ 12-04-2026
ਪਟਿਆਲਾ, 11 ਅਪ੍ਰੈਲ (ਅ.ਸ. ਆਹਲੂਵਾਲੀਆ)-ਪਿਛਲੇ ਕਈ ਦਿਨਾਂ ਤੋਂ ਮੌਸਮ ਖ਼ਰਾਬ ਚੱਲ ਰਿਹਾ ਹੈ ਬੇਮੌਸਮੀ ਬਾਰਸ਼ ਨੇ ਕਿਸਾਨਾਂ ਦੇ ਸਾਹ ਸੂਤੇ ਪਏ ਹਨ | ਕਿਸਾਨਾਂ ਦੀ ਪੱਕੀ ਹੋਈ ਸੋਨੇ ਰੰਗੀ ਕਣਕ ਦੀ ਫ਼ਸਲ ਖੁੱਲੇ੍ਹ ਅਸਮਾਨ ਹੇਠ ਕੁਦਰਤੀ ਰਹਿਮੋ-ਕਰਮ ਹੇਠ ਹੈ | ਪਿਛਲੇ ਕੁੱਝ ਦਿਨਾਂ ਤੋਂ ਗੜੇਮਾਰੀ ਤੇ ਹਨੇਰੀ ਨੇ ਵੱਖ-ਵੱਖ ਇਲਾਕਿਆਂ ਵਿਚ ਕਿਸਾਨਾਂ ਦਾ ਭਾਰੀ ਨੁਕਸਾਨ ਕੀਤਾ ਹੈ ਜਿਸ ਦਾ ਪੰਜਾਬ ਸਰਕਾਰ ਨੂੰ ਸਪੈਸ਼ਲ ਗਿਰਦਾਵਰੀ ਕਰਵਾ ਕੇ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ ਦੇਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਤੇ ਹਲਕਾ ਘਨੌਰ ਤੋਂ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ |

ਪਿਛਲੀ ਖ਼ਬਰ ਪੀ.ਐਮ. ਕਿਸਾਨ ਨਿਧੀ ਯੋਜਨਾ ਲਈ ਕਿਸਾਨਾਂ ਨੂੰ ਫਾਰਮਰ ਰਜਿਸਟਰੀ ਕਰਵਾਉਣਾ ਲਾਜ਼ਮੀ : ਮੁੱਖ ਖੇਤੀਬਾੜੀ ਅਫਸਰ ਅਗਲੀ ਖ਼ਬਰ ਅਨਾਜ ਮੰਡੀ ਬਨੂੜ ਦੀ ਆੜ੍ਹਤੀ ਐਸੋਸੀਏਸ਼ਨ ਵਲੋਂ ਪਨਗਰੇਨ ਦੇ ਇੰਸਪੈਕਟਰ 'ਤੇ ਪੈਸੇ ਮੰਗਣ ਦੇ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।