29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸੰਤ ਆਸ਼ਰਮ ਧਬਲਾਨ ਵਿਖੇ ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 12-04-2026
ਜੌੜੇਪੁਲ ਜਰਗ, 11 ਅਪ੍ਰੈਲ (ਪਾਲਾ ਰਾਜੇਵਾਲੀਆ)-ਗੁਰਦੁਆਰਾ ਸੰਤ ਆਸ਼ਰਮ ਧਬਲਾਨ ਵਿਖੇ ਦਸਮੀ ਦਾ ਦਿਹਾੜਾ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ (ਭੋਰਾ ਸਾਹਿਬ) ਰਾੜਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸੰਤ ਆਸ਼ਰਮ ਧਬਲਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਰੌਸ਼ਨ ਸਿੰਘ ਦੀ ਦੇਖ ਰੇਖ ਹੇਠਾਂ ਸ਼ਰਧਾ ਤੇ ਸਤਿਕਾਰ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਵੱਖ ਵੱਖ, ਸੰਤ ਮਹਾਂਪੁਰਸ਼ਾਂ, ਕਥਾ ਵਾਚਕਾਂ, ਰਾਗੀ ਢਾਡੀਆਂ ਅਤੇ ਪੰਥਕ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ 'ਚ ਸ਼ਿਰਕਤ ਕੀਤੀ | ਅਣਗਿਣਤ ਸੰਗਤਾਂ ਨੇ ਹਾਜ਼ਰੀ ਭਰੀ | ਇਸ ਮੌਕੇ ਬਿਮਾਰੀਆਂ ਦੇ ਮਾਹਿਰ ਹੋਮਿਓਪੈਥਿਕ ਡਾਕਟਰਾਂ ਦੀ ਟੀਮ ਨੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਰਾੜਾ ਸਾਹਿਬ ਦੇ ਸੈਕਟਰੀ ਭਾਈ ਰਣਧੀਰ ਸਿੰਘ ਢੀਂਡਸਾ ਅਤੇ ਡਾ. ਦਰਸ਼ਨ ਸਿੰਘ ਘੁੰਮਣ ਪਟਿਆਲਾ ਨੇ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਈ | ਸੰਤ ਬਾਬਾ ਰੌਸ਼ਨ ਸਿੰਘ ਧਬਲਾਨ ਵਾਲਿਆਂ ਨੇ ਦੱਸਿਆ ਕਿ 14 ਅਪ੍ਰੈਲ ਨੂੰ ਖ਼ਾਲਸਾ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਤੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਇਸ ਮੌਕੇ ਪੰਥ ਪ੍ਰਸਿੱਧ ਵਿਦਵਾਨ ਅਤੇ ਸੰਤ ਮਹਾਂਪੁਰਸ਼ਾਂ ਵਲੋਂ ਸਿੱਖ ਇਤਿਹਾਸ ਬਾਰੇ ਚਾਨਣਾ ਪਾਇਆ ਜਾਵੇਗਾ | ਇਸ ਮੌਕੇ ਸੰਤ ਬਾਬਾ ਗੁਰਮੁਖ ਸਿੰਘ ਆਲੋਵਾਲ, ਬਾਬਾ ਵਿਸਾਖਾ ਸਿੰਘ, ਉਘੇ ਕਥਾ ਵਾਚਕ ਗਿਆਨੀ ਬਾਬਾ ਰਾਜਿੰਦਰਪਾਲ ਸਿੰਘ ਨਾਭਾ, ਬਾਬਾ ਰਣਜੀਤ ਸਿੰਘ ਢੀਂਗੀ ਵਾਲੇ, ਬਾਬਾ ਜੱਸਾ ਸਿੰਘ ਅਤੇ ਆਜ਼ਾਦ ਸੇਵਾ ਦਲ ਪਟਿਆਲਾ ਦੇ ਸੇਵਾਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਨਾਭਾ 'ਚ ਪਏ ਬੇ-ਮੌਸਮੇ ਮੀਂਹ ਤੇ ਗੜੇਮਾਰੀ ਨੇ ਕਿਸਾਨਾਂ ਦੀ ਵਧਾਈ ਚਿੰਤਾ ਅਗਲੀ ਖ਼ਬਰ ਵਿਸ਼ਵਕਰਮਾ ਚੈਰੀਟੇਬਲ ਐਜੂਕੇਸ਼ਨ ਅਤੇ ਵੈੱਲਫੇਅਰ ਟਰੱਸਟ ਨੇ ਸਟੇਸ਼ਨਰੀ ਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।