28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਸਮਾਗਮ ਆਰੰਭ

ਅਜੀਤ ਡੈਸਕ 13-04-2026
ਬਹਾਦਰਗੜ੍ਹ, 12 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਖ਼ਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਚਲ ਵਿਖੇ ਸਾਲਾਨਾ ਜੋੜ ਮੇਲੇ ਦੀ ਆਰੰਭਤਾ ਸ੍ਰੀ ਅਖੰਡ ਪਾਠ ਸਾਹਿਬ ਨਾਲ ਕੀਤੀ ਗਈ | ਇਸ ਮੌਕੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਮੁਖਵਾਕ ਲੈਣ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਜਿਸ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਸਮਾਗਮ ਆਰੰਭ ਕੀਤੇ ਗਏ | ਇਸੇ ਤਰ੍ਹਾਂ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ | ਇਸ ਮੌਕੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ, ਮੈਨੇਜਰ ਮਨਜੀਤ ਸਿੰਘ ਕੌਲੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਜਾਣਗੇ | ਇਸ ਸੰਬੰਧ ਵਿਚ ਰੂਪ ਰੇਖਾ ਗੁਰਦੁਆਰਾ ਪ੍ਰਬੰਧਕਾਂ ਵਲੋਂ ਮੁਕੰਮਲ ਕਰ ਲਈ ਗਈ ਹੈ | ਇਸ ਮੌਕੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਦੱਸਿਆ ਕਿ 14 ਅਪ੍ਰੈਲ ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਦੀਵਾਨ ਸਜਾਏ ਜਾਣਗੇ ਅਤੇ ਹਜੂਰੀ ਰਾਗੀ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ | ਹੈੱਡ ਗ੍ਰੰਥੀ ਅਵਤਾਰ ਸਿੰਘ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਹਰ ਸਾਲ ਦੀ ਤਰ੍ਹਾਂ ਸਾਲਾਨਾ ਜੋੜ ਮੇਲ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੋਂ ਬਾਅਦ ਢਾਡੀ ਦਰਬਾਰ ਦਾ ਆਯੋਜਨ ਹੋਵੇਗਾ, ਜਿਸ ਵਿਚ ਪੰਥ ਦੇ ਪ੍ਰਸਿੱਧ ਢਾਡੀ ਕਵੀਸ਼ਰੀ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਨਗੇ | ਇਸ ਦੌਰਾਨ ਮੈਨੇਜਰ ਮਨਜੀਤ ਸਿੰਘ ਕੌਲੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਪੰਜ ਪਿਆਰਿਆਂ ਪਾਸੋਂ ਸੰਗਤਾਂ ਨੂੰ ਅੰਮਿ੍ਤ ਦੀ ਦਾਤ ਵੀ ਦਿੱਤੀ ਜਾਵੇਗੀ | ਖ਼ਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਸੰਬੰਧੀ ਜਾਣਕਾਰੀ ਦਿੰਦਿਆਂ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਜਸਮੇਰ ਸਿੰਘ ਲਾਲੜੂ ਆਦਿ ਨੇ ਅਪੀਲ ਕੀਤੀ ਕਿ ਖ਼ਾਲਸਾ ਸਾਜਨਾ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਪੁੱਜ ਕੇ ਗੁਰੂ ਸਾਹਿਬ ਦੀ ਬਖ਼ਸ਼ਿਸ਼ ਹਾਸਲ ਕਰਨ | ਇਸ ਮੌਕੇ ਬਲਵਿੰਦਰ ਸਿੰਘ ਦੌਣਕਲਾਂ, ਇੰਸਪੈਕਟਰ ਦਿਲਜੀਤ ਸਿੰਘ ਰਿਕਾਰਡ ਕੀਪਰ, ਪਿ੍ਤਪਾਲ ਸਿੰਘ, ਸੁਖਵਿੰਦਰ ਸਿੰਘ, ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲੇ, ਅਕਾਊਾਟੈਂਟ ਗੁਰਮੀਤ ਸਿੰਘ, ਸਰਬਜੀਤ ਸਿੰਘ, ਹਜੂਰ ਸਿੰਘ, ਸ਼੍ਰੋਮਣੀ
ਪਿਛਲੀ ਖ਼ਬਰ ਰਜਿੰਦਰਾ ਜਿੰਮਖਾਨਾ 'ਚ 'ਮੁੱਖ ਮੰਤਰੀ ਸਿਹਤ ਯੋਜਨਾ' ਰਜਿਸਟ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਹਰਚੰਦ ਸਿੰਘ ਬਰਸਟ ਨੇ ਖ਼ਰੀਦ ਕੇਂਦਰ ਵਿਖੇ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।