28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਰਜਿੰਦਰਾ ਜਿੰਮਖਾਨਾ 'ਚ 'ਮੁੱਖ ਮੰਤਰੀ ਸਿਹਤ ਯੋਜਨਾ' ਰਜਿਸਟ੍ਰੇਸ਼ਨ ਕੈਂਪ ਲਗਾਇਆ

ਅਜੀਤ ਡੈਸਕ 13-04-2026
ਪਟਿਆਲਾ, 12 ਅਪ੍ਰੈਲ (ਮਨਦੀਪ ਸਿੰਘ ਖਰੌੜ)-11 ਅਤੇ 12 ਅਪ੍ਰੈਲ ਨੂੰ ਪਟਿਆਲਾ ਦੇ ਰਾਜਿੰਦਰ ਜਿੰਮਖਾਨਾ ਐਂਡ ਮਹਿੰਦਰਾ ਕਲੱਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਲਗਾਏ ਗਏ ਦੋ ਦਿਨਾਂ ਕੈਂਪ ਵਿਚ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਕਲੱਬ ਸਟਾਫ਼ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਭਗਵੰਤ ਮਾਨ ਸਰਕਾਰ 'ਮੁੱਖ ਮੰਤਰੀ ਸਿਹਤ ਯੋਜਨਾ' ਰਾਹੀਂ ਸਿਹਤ ਸੇਵਾਵਾਂ ਦੀ ਪਹੁੰਚ ਦਾ ਵਿਸਥਾਰ ਕਰ ਰਹੀ ਹੈ | ਇਹ ਪਹਿਲ ਸਰਕਾਰ ਦੀ ਇਸ ਵਚਨਬੱਧਤਾ ਨੂੰ ਦਰਸਾਉਂਦੀ ਹੈ ਕਿ ਕਿਸੇ ਵੀ ਮੈਡੀਕਲ ਐਮਰਜੈਂਸੀ ਤੋਂ ਪਹਿਲਾਂ, ਹਰ ਵਰਗ ਦਾ ਵਿਅਕਤੀ ਸੁਰੱਖਿਅਤ ਹੋਵੇ, ਅਤੇ ਉਸ ਦਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਲਾਜ਼ਮੀ ਬਣਿਆ ਹੋਵੇ | ਦੋਹੇਂ ਦਿਨੀਂ ਸਵੇਰੇ 9 ਵਜੇ ਸ਼ੁਰੂ ਹੋਏ ਇਸ ਕੈਂਪ ਵਿਚ ਕਲੱਬ ਮੈਂਬਰਾਂ ਦੀ ਉਤਸ਼ਾਹਭਰੀ ਭਾਗੀਦਾਰੀ ਵੇਖਣ ਨੂੰ ਮਿਲੀ | ਸੁਵਿਧਾਜਨਕ ਅਤੇ ਵਿਸਤਿ੍ਤ ਸਿਹਤ ਕਵਰੇਜ ਦੀ ਮਹੱਤਤਾ ਨੂੰ ਸਮਝਦਿਆਂ, ਕਈ ਮੈਂਬਰਾਂ ਨੇ ਆਪਣੇ ਪਰਿਵਾਰਾਂ ਸਮੇਤ ਰਜਿਸਟ੍ਰੇਸ਼ਨ ਕਰਵਾਈ | ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵਲੋਂ ਆਰ.ਜੀ.ਐਮ.ਸੀ. ਮੈਂਬਰਾਂ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਮੌਕੇ ਵਿਸੇਸ ਤੌਰ 'ਤੇ ਪੁੱਜੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, ''ਸਿਹਤ ਕਾਰਡ ਹਰ ਕਿਸੇ ਲਈ ਜ਼ਰੂਰੀ ਹੈ, ਜਿਵੇਂ ਕਿ ਮੁੱਖ ਮੰਤਰੀ ਭਗਵੰਤ ਮਾਨ ਕਹਿੰਦੇ ਹਨ ਕਿ ਸਿਹਤ ਸਭ ਤੋਂ ਪਹਿਲਾਂ ਹੈ', ਕਿਉਂਕਿ ਬਿਮਾਰੀ ਵੀ.ਆਈ.ਪੀ ਅਤੇ ਆਮ ਵਿਅਕਤੀ ਵਿਚ ਕੋਈ ਫ਼ਰਕ ਨਹੀਂ ਕਰਦੀ | ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਇਹ ਸਿਹਤ ਕਾਰਡ ਪ੍ਰਤੀ ਪਰਿਵਾਰ ਪ੍ਰਤੀ ਵਰ੍ਹੇ 10 ਲੱਖ ਰੁਪਏ ਤੱਕ ਦਾ ਨਕਦ-ਰਹਿਤ ਸਿਹਤ ਇਲਾਜ ਕਵਰ ਪ੍ਰਦਾਨ ਕਰਦਾ ਹੈ, ਜੋ ਮੈਡੀਕਲ ਐਮਰਜੈਂਸੀ ਦੌਰਾਨ ਵਿੱਤੀ ਸੁਰੱਖਿਆ ਦਿੰਦਾ ਹੈ | ਪੰਜਾਬ ਭਰ ਵਿਚ ਹੁਣ ਤੱਕ 35 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ, ਜਦਕਿ ਲਗਭਗ 50,000 ਲੋਕ ਹਰ ਰੋਜ ਵੱਖ-ਵੱਖ ਜ਼ਿਲਿ੍ਹਆਂ ਵਿਚ ਆਪਣੀ ਰਜਿਸਟ੍ਰੇਸ਼ਨ ਕਰਵਾ ਰਹੇ ਹਨ | ਉਨ੍ਹਾਂ ਅੱਗੇ ਕਿਹਾ, ''ਸਾਡਾ ਮਕਸਦ ਪੰਜਾਬ ਵਾਸੀਆਂ ਦੀ ਸੌ ਫ਼ੀਸਦੀ ਸਿਹਤ ਕਾਰਡ ਕਵਰੇਜ ਹੈ | ਹੁਣ ਤੱਕ ਰਜਿਸਟ੍ਰੇਸ਼ਨ 34 ਲੱਖ ਤੋਂ ਵੱਧ ਕੇ 40 ਲੱਖ ਹੋ ਚੁੱਕੀ ਹੈ ਅਤੇ ਅਸੀਂ ਹਰ ਨਾਗਰਿਕ ਤੱਕ ਪਹੁੰਚਣ ਵੱਲ ਵੱਧ ਰਹੇ ਹਾਂ | ਆਰ.ਜੇ.ਐਮ.ਸੀ. ਦੇ ਮੈਂਬਰ ਅਤੇ 'ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ' ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ, ''ਇਹ ਦੇਖ ਕੇ ਕਾਫੀ ਖੁਸ਼ੀ ਹੋਈ ਕਿ ਇਸ ਕਲੱਬ ਵਿਚ ਸਮਾਜ ਦੇ ਪ੍ਰਭਾਵਸ਼ਾਲੀ ਮੈਂਬਰ ਵੀ ਸ਼ਾਮਿਲ ਹਨ, ਜੋ ਕਿ ਇਸ ਕੈਂਪ ਵਿਚ ਆਪਣੇ ਕਾਰਡ ਬਣਾਉਣ ਲਈ ਪਹੁੰਚੇ | ਉਨ੍ਹਾਂ ਕਿਹਾ ਕਿ ਇਸ ਈਲੀਟ ਕਲੱਬ ਦੇ ਮੈਂਬਰਾਂ ਵਿਚ ਵਾਈਸ ਚਾਂਸਲਰ, ਵਿਧਾਇਕ, ਆਈ.ਏ.ਐਸ. ਅਧਿਕਾਰੀ, ਪ੍ਰਸਿੱਧ ਡਾਕਟਰ, ਉਦਯੋਗਪਤੀ ਅਤੇ ਮੰਤਰੀ ਸ਼ਾਮਲ ਹਨ, ਜਿਨ੍ਹਾਂ ਸਭ ਨੇ ਸਿਹਤ ਯੋਜਨਾ ਦੀ ਸ਼ਲਾਘਾ ਕੀਤੀ ਅਤੇ ਆਪਣੇ ਕਾਰਡ ਬਣਵਾਏ ਹਨ | ਕਲੱਬ ਦੇ ਮੈਂਬਰ ਰਾਹੁਲ ਮਹਿਤਾ ਨੇ ਕਿਹਾ, ਸਾਨੂੰ ਲੋਕਾਂ ਵਲੋਂ ਦਿਖਾਏ ਗਏ ਉਤਸ਼ਾਹ ਨੂੰ ਵੇਖਕੇ ਬਹੁਤ ਖੁਸ਼ੀ ਹੋਈ ਹੈ, ਕਲੱਬ ਦੇ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਸਟਾਫ਼ ਨੇ ਉਤਸ਼ਾਹ ਨਾਲ ਆਪਣੇ ਕਾਰਡ ਬਣਵਾਏ ਹਨ | ਉਨ੍ਹਾਂ ਕਿਹਾ ਕਿ ਦੋ ਦਿਨਾਂ ਦੇ ਆਰ.ਜੇ.ਐਮ.ਸੀ. ਕੈਂਪ ਵਿਚ 400 ਤੋਂ ਵੱਧ ਲੋਕਾਂ ਨੇ ਭਾਗ ਲਿਆ ਅਤੇ ਸਿਹਤ ਕਾਰਡ ਲਈ ਰਜਿਸਟ੍ਰੇਸ਼ਨ ਕਰਵਾਈ |
ਪਿਛਲੀ ਖ਼ਬਰ ਜੱਜ ਮਾਡਰਨ ਸਕੂਲ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਸਮਾਗਮ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।