28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਲਾਲ ਸਿੰਘ ਦੀ ਸਮਾਜ ਸੇਵਾ ਭਰੀ ਜ਼ਿੰਦਗੀ ਤੋਂ ਨੌਜਵਾਨ ਆਗੂ ਸੇਧ ਲੈਣ-ਸੰਜੀਵ ਸ਼ਰਮਾ ਕਾਲੂ

ਅਜੀਤ ਡੈਸਕ 13-04-2026
ਪਟਿਆਲਾ, 12 ਅਪ੍ਰੈਲ (ਧਰਮਿੰਦਰ ਸਿੰਘ ਸਿੰਧੂ)-ਜ਼ਿਲ੍ਹਾ ਯੂਥ ਕਾਂਗਰਸ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਸੰਜੀਵ ਸ਼ਰਮਾ ਕਾਲੂ, ਸੰਤ ਲਾਲ ਬਾਂਗਾ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ, ਅਮਰਪ੍ਰੀਤ ਸਿੰਘ ਬੌਬੀ ਅਤੇ ਸੇਵਕ ਸਿੰਘ ਝਿੱਲ ਸਾਬਕਾ ਕੌਂਸਲਰ ਵਲੋਂ ਲਾਲ ਸਿੰਘ ਦੇ ਦੇਹਾਂਤ 'ਤੇ ਉਨ੍ਹਾਂ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਪੁੱਤਰ ਰਾਜਿੰਦਰ ਸਿੰਘ ਨਾਲ ਦੁੱਖ ਪ੍ਰਗਟ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੀ ਸਮਾਜ ਸੇਵਾ ਭਰੀ ਜ਼ਿੰਦਗੀ ਨੂੰ ਯਾਦ ਕੀਤਾ | ਆਗੂਆਂ ਨੇ ਕਿਹਾ ਕਿ ਲਾਲ ਸਿੰਘ ਇਕ ਸਾਦਗੀ ਪ੍ਰੇਮੀ, ਇਮਾਨਦਾਰ ਅਤੇ ਸਮਾਜ ਸੇਵਾ ਨਾਲ ਜੁੜੇ ਹੋਏ ਵਿਅਕਤੀ ਸਨ | ਉਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਦੌਰਾਨ ਲੋਕ ਭਲਾਈ ਦੇ ਕੰਮਾਂ ਵਿਚ ਯੋਗਦਾਨ ਪਾਇਆ ਅਤੇ ਇਲਾਕੇ ਵਿਚ ਆਪਣੀ ਵੱਖਰੀ ਪਛਾਣ ਬਣਾਈ | ਉਹ ਹਮੇਸ਼ਾ ਲੋਕਾਂ ਦੀ ਮਦਦ ਲਈ ਤਤਪਰ ਰਹਿੰਦੇ ਸਨ ਅਤੇ ਸਮਾਜ ਵਿਚ ਭਾਈਚਾਰੇ ਅਤੇ ਏਕਤਾ ਦਾ ਸੰਦੇਸ਼ ਦਿੰਦੇ ਰਹੇ | ਇਸ ਮੌਕੇ ਆਗੂਆਂ ਨੇ ਕਿਹਾ ਕਿ ਲਾਲ ਸਿੰਘ ਦਾ ਚਲੇ ਜਾਣਾ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ | ਉਨ੍ਹਾਂ ਦੀ ਜ਼ਿੰਦਗੀ ਤੋਂ ਪੇ੍ਰਰਨਾ ਲੈਂਦਿਆਂ ਅਸੀਂ ਸਭ ਨੂੰ ਸਮਾਜ ਸੇਵਾ ਦੇ ਰਾਹ 'ਤੇ ਤੁਰਨਾ ਚਾਹੀਦਾ ਹੈ | ਉਨ੍ਹਾਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿਚ ਹੌਸਲਾ ਦੇਵੇ |
ਪਿਛਲੀ ਖ਼ਬਰ ਪੰਜਾਬ ਸਰਕਾਰ ਰੈਲੀਆਂ ਛੱਡ ਕੇ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜੇ-ਸਾਧੂ ਸਿੰਘ ਧਰਮਸੋਤ ਅਗਲੀ ਖ਼ਬਰ ਰਾਜ ਪੱਧਰੀ ਖੇਡਾਂ 'ਚ ਤਗਮੇ ਜਿੱਤਣ ਵਾਲੇ ਬੱਚਿਆਂ ਦਾ ਸਰਕਾਰੀ ਐਲੀਮੈਂਟਰੀ ਸਕੂਲ ਅਰਾਈਾਮਾਜਰਾ ਵਲੋਂ ਸਾਈਕਲਾਂ ਨਾਲ ਸਨਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।