28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਹਲਕਾ ਸਨੌਰ 'ਚ 'ਆਪ' ਨੂੰ ਵੱਡਾ ਝਟਕਾ ਗੌਰਵ ਸੰਧੂ ਦੀ ਅਗਵਾਈ ਹੇਠ ਦਰਜਨਾਂ ਵਿਅਕਤੀ ਕਾਂਗਰਸ 'ਚ ਸ਼ਾਮਿਲ

ਅਜੀਤ ਡੈਸਕ 13-04-2026
ਸਨੌਰ, 12 ਅਪ੍ਰੈਲ (ਸੋਖਲ)-ਹਲਕਾ ਸਨੌਰ ਦੇ ਪਿੰਡ ਭਾਖਰ 'ਚ ਰਾਜਨੀਤਿਕ ਹਲਚਲ ਉਸ ਵੇਲੇ ਤੇਜ਼ ਹੋ ਗਈ, ਜਦੋਂ ਦਰਜਨਾਂ ਪਰਿਵਾਰ 'ਆਪ' ਨੂੰ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਇਹ ਸਾਰੇ ਪਰਿਵਾਰ ਸੀਨੀਅਰ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਾਮਿਲ ਹੋਏ | ਇਸ ਮੌਕੇ ਗੌਰਵ ਸੰਧੂ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਅਤੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਮੁਕਰ ਜਾਣ ਕਾਰਨ ਲੋਕਾਂ 'ਚ ਨਿਰਾਸ਼ਾ ਵਧ ਰਹੀ ਹੈ | ਖ਼ਾਸ ਤੌਰ 'ਤੇ ਪੰਜਾਬ ਦੀਆਂ ਔਰਤਾਂ ਨਾਲ ਕੀਤਾ ਗਿਆ 1000 ਰੁਪਏ ਮਹੀਨਾ ਦੇਣ ਦਾ ਵਾਅਦਾ ਪੂਰਾ ਨਾ ਹੋਣ ਕਾਰਨ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ | ਕਾਂਗਰਸ ਵਿਚ ਸ਼ਾਮਿਲ ਹੋਣ ਵਾਲਿਆਂ 'ਚ ਜਸਵਿੰਦਰ ਸਿੰਘ ਮੋਣੀ ਭਾਖਰ, ਪਰਮਿੰਦਰ ਕੌਰ (ਪੰਚਾਇਤ ਮੈਂਬਰ), ਜਗਜੀਤ ਸਿੰਘ, ਕਰਮਜੀਤ ਕੌਰ (ਸਾਬਕਾ ਪੰਚਾਇਤ ਮੈਂਬਰ), ਤਜਿੰਦਰ ਸਿੰਘ (ਕਿਸਾਨ ਯੂਨੀਅਨ), ਹਰਵਿੰਦਰ ਸਿੰਘ ਭਾਖਰ, ਕਵਿਤਾ ਦੇਵੀ, ਰੁਪਿੰਦਰ ਕੌਰ, ਮੰਸੀ ਦੇਵੀ, ਨਿਰਮਲਾ ਦੇਵੀ, ਰਮਨਦੀਪ ਕੌਰ, ਮਨਪ੍ਰੀਤ ਕੌਰ, ਰਣਜੀਤ ਕੌਰ | ਇਸ ਦੌਰਾਨ ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਕਿਹਾ ਕਿ ਉਹ 'ਆਪ' ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਇਲਾਕੇ ਦੇ ਵਿਕਾਸ ਲਈ ਕਾਂਗਰਸ ਨੂੰ ਮਜ਼ਬੂਤ ਬਣਾਉਣ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਹੋਰ ਕਈ ਕਾਂਗਰਸੀ ਆਗੂ ਅਤੇ ਵਰਕਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਨਿੱਜੀ ਸਕੂਲ ਬੱਸਾਂ ਦੀਆਂ ਮਨਮਾਨੀਆਂ ਫ਼ੀਸਾਂ ਵਿਰੁੱਧ 'ਸਲੈਬ ਸਿਸਟਮ' ਲਾਗੂ ਕੀਤਾ ਜਾਵੇ -ਐਡਵੋਕੇਟ ਸ਼ਾਹਪੁਰ ਅਗਲੀ ਖ਼ਬਰ ਹਲਕਾ ਸਨੌਰ ਵਿਚ ਮਾਨ ਸਰਕਾਰ ਦੀਆਂ ਨੀਤੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਰਣਜੋਧ ਸਿੰਘ ਹਡਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।