08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਗੁਰੂ ਤੇਗ ਬਹਾਦਰ ਪਬਲਿਕ ਸਕੂਲ ਪਾਤੜਾਂ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ • ਅੱਵਲ ਰਹੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਕੀਤੀ ਹੌਸਲਾ ਅਫਜ਼ਾਈ

ਅਜੀਤ ਡੈਸਕ 18-04-2026
ਪਾਤੜਾਂ, 17 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਪਾਤੜਾਂ ਦੇ ਵਿਦਿਆਰਥੀਆਂ ਦਾ ਸੀ.ਬੀ.ਐਸ.ਈ. ਵਲੋਂ ਐਲਾਨਿਆਂ ਗਿਆ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਪ੍ਰਬੰਧਕਾਂ ਵਲੋਂ ਇਕ ਸਮਾਗਮ ਕਰਵਾਕੇ ਅੱਵਲ ਰਹੇ ਵਿਦਿਆਰਥੀਆਂ ਨੂੰ ਗੁਰੂ ਤੇਗ ਬਹਾਦਰ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਸੁਖਜੀਤ ਸਿੰਘ ਹੈਪੀ ਕਾਲੇਕਾ ਅਤੇ ਕਰਮਜੀਤ ਸਿੰਘ ਕਾਲੇਕਾ ਪ੍ਰਧਾਨ ਗੁਰਦੁਆਰਾ ਕਮੇਟੀ ਅਤੇ ਪਿ੍ੰਸੀਪਲ ਗੁਰਪ੍ਰੀਤ ਕੌਰ ਵਲੋਂ ਮੈਡਲ ਦੇ ਕੇ ਹੌਸਲਾ ਅਫਜਾਈ ਕੀਤੀ ਗਈ | ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਅਧਿਆਪਕਾਂ ਨੇ ਦੱਸਿਆ ਕਿ ਨਤੀਜਾ ਸੌ ਫੀਸਦੀ ਰਿਹਾ ਹੈ | ਇਸ ਪ੍ਰੀਖਿਆ ਵਿਚ 133 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿਚੋਂ ਇਸ਼ੀਤਾ ਗੋਇਲ ਨੇ 95.2 ਫੀਸਦੀ, ਜਪਬੀਰ ਸਿੰਘ 94.2 ਫੀਸਦੀ, ਜੈਸਮੀਨ ਕੌਰ 93.8 ਫੀਸਦੀ, ਜਸਪ੍ਰੀਤ ਸਿੰਘ ਅਤੇ ਅਭੀਜੋਤ ਸਿੰਘ ਨੇ 93.6 ਫੀਸਦੀ, ਅਵਰੀਨ ਕੌਰ 93 ਫੀਸਦੀ ਅਮਨਪ੍ਰੀਤ ਕੌਰ 93 ਫੀਸਦੀ, ਦੀਸ਼ਾਂਤ ਗੋਇਲ 92.6 ਫੀਸਦੀ ਅਤੇ ਰਾਜਵੀਰ ਕੌਰ ਨੇ 90.4 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ | ਇਸ ਤੋਂ ਇਲਾਵਾ 10 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ, 35 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ, 35 ਵਿਦਿਆਰਥੀਆਂ ਨੇ 70 ਫੀਸਦੀ ਤੋਂ ਵੱਧ ਅਤੇ 53 ਵਿਦਿਆਰਥੀਆਂ ਨੇ 60 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ | ਸਕੂਲ ਦੇ ਚੇਅਰਮੈਨ ਸੁਖਜੀਤ ਸਿੰਘ ਹੈਪੀ ਕਾਲੇਕਾ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੰਦਿਆਂ ਕਿਹਾ ਕਿ ਇਸ ਸਫਲਤਾ ਦੇ ਪਿੱਛੇ ਵਿਦਿਆਰਥੀਆਂ ਦੀ ਲਗਨ ਅਤੇ ਸਖ਼ਤ ਮਿਹਨਤ ਦੇ ਨਾਲ-ਨਾਲ ਪਿ੍ੰਸੀਪਲ ਗੁਰਪ੍ਰੀਤ ਕੌਰ ਦੀ ਅਗਵਾਈ ਵਿਚ ਅਧਿਆਪਕਾਂ ਦੀ ਅਣਥੱਕ ਮਿਹਨਤ ਦਾ ਵੱਡਾ ਯੋਗਦਾਨ ਹੈ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਸਕੂਲ ਮਨੇਜਮੈਂਟ ਵਲੋਂ ਗੁਰੂ ਤੇਗ ਬਹਾਦਰ ਸਕੂਲ ਦੇ ਵਿੱਦਿਅਰਾਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਤਰ੍ਹਾਂ ਦਾ ਵਿੱਦਿਅਕ ਮਾਹੌਲ ਦਿੱਤਾ ਜਾ ਰਿਹਾ ਹੈ ਜਿਸ ਦੀ ਬਦੋਲਤ ਵਿੱਦਿਆਰਥੀ ਵਿੱਦਿਆ ਦੇ ਨਾਲ ਹਰ ਖੇਤਰ ਵਿਚ ਸਕੂਲ ਦਾ ਨਾਮ ਰੌਸ਼ਨ ਕਰ ਰਹੇ ਹਨ | ਇਸ ਮੌਕੇ ਸਕੂਲ ਮੈਨੇਜਰ ਗੁਰਪਿੰਦਰ ਸਿੰਘ, ਦਰਸ਼ਨ ਸਿੰਘ ਕਾਲੇਕਾ, ਦਰਬਾਰਾ ਸਿੰਘ ਨਿਆਲ, ਕਰਨੈਲ ਸਿੰਘ, ਅਮਨ ਗੁੱਜਰ, ਅਮਰਜੀਤ ਸਿੰਘ, ਲਾਭ ਸਿੰਘ ਅਤੇ ਹੋਰ ਕਮੇਟੀ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਅÏਖੇ ਸਮੇਂ ਕਿਸਾਨਾਂ ਲਈ 'ਫਰਿਸ਼ਤੇ ਬਣੇ ਆੜ੍ਹਤੀ ਵਰਗ' • ਸਰਕਾਰ ਅਤੇ ਕਿਸਾਨ 'ਚ ਬਣੇ ਪੁਲ • ਆੜਤੀਆਂ ਐਸੋਸੀਏਸ਼ਨ ਨੇ... ਅਗਲੀ ਖ਼ਬਰ ਮੰਡੀਆਂ 'ਚ ਖਰੀਦ ਅਤੇ ਢੋਆ-ਢੁਆਈ ਨਾ ਹੋਣ ਕਾਰਨ ਬੋਰੀਆਂ ਦੇ ਲੱਗੇ ਢੇਰ • ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ 'ਤੇ ਮੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।