08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਨਰੋਆ ਸਮਾਜ ਸਿਰਜਣ ਲਈ ਅੱਗੇ ਆਉਣ-ਤਰੁਨਪ੍ਰੀਤ ਸਿੰਘ ਸੌਂਦ • ਸਵਾਮੀ ਵਿਵੇਕਾਨੰਦ ਇੰਸਟੀਚਿਊਟ ਦੇ ਸਾਲਾਨਾ ਸਮਾਗਮ 'ਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸੌਂਦ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਅਜੀਤ ਡੈਸਕ 18-04-2026
ਬਨੂੜ, 17 ਅਪ੍ਰੈਲ (ਭੁਪਿੰਦਰ ਸਿੰਘ)-ਪੇਂਡੂ ਵਿਕਾਸ ਤੇ ਪੰਚਾਇਤ, ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਨਰੋਏ ਸਮਾਜ ਦੀ ਸਿਰਜਣਾ ਲਈ ਅੱਗੇ ਆਉਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ. ਸੌਂਦ ਨੇ ਅੱਜ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੌਲੋਜੀ, ਬਨੂੜ ਵਿਖੇ ਕਰਵਾਏ ਗਏ ਸਪੋਨਟੈਨਿਆ-2026 ਦੇ ਸਾਲਾਨਾ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਉਪਰੰਤ ਕੀਤਾ | ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕਾਂ ਨੂੰ ਸੰਬੋਧਨ ਕਰਦੇ ਹੋਏ ਸੰਸਥਾ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ | ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਵਿਕਾਸ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਹੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਵਿਚ ਪ੍ਰੇਰਿਤ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਨੇ ਸੰਸਥਾ ਦੀ ਪੂਰੀ ਟੀਮ ਦੀ ਸ਼ਲਾਘਾ ਕੀਤੀ | ਮੰਤਰੀ ਨੇ ਕਿਹਾ ਕਿ ਸੰਸਥਾ ਵਲੋਂ ਕਰਵਾਏ ਸਭਿਆਚਾਰਕ ਪ੍ਰੋਗਰਾਮ ਬਹੁਤ ਹੀ ਉੱਤਮ ਅਤੇ ਪ੍ਰਭਾਵਸ਼ਾਲੀ ਸਨ | ਉਨ੍ਹਾਂ ਨੇ ਕਿਹਾ ਕਿ ਇਸ ਸੰਸਥਾ ਦੇ ਵਿਦਿਆਰਥੀ ਵੱਡੇ ਅਹੁਦਿਆਂ 'ਤੇ ਪਹੁੰਚ ਕੇ ਦੇਸ਼ ਅਤੇ ਵਿਦੇਸ਼ ਵਿਚ ਆਪਣਾ ਨਾਂਅ ਰੌਸ਼ਨ ਕਰ ਰਹੇ ਹਨ, ਜੋ ਕਿ ਸੰਸਥਾ ਲਈ ਮਾਣ ਦੀ ਗੱਲ ਹੈ | ਮੰਤਰੀ ਸੌਂਦ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਨੌਜਵਾਨੀ ਨੂੰ ਖ਼ਤਮ ਕਰਦੇ ਹਨ ਅਤੇ ਵਿਕਾਸ ਦੇ ਰਾਹ ਵਿਚ ਸਭ ਤੋਂ ਵੱਡੀ ਰੁਕਾਵਟ ਹਨ | ਉਨ੍ਹਾਂ ਨੇ ਨੌਜਵਾਨਾਂ ਨੂੰ ਸਿੱਖਿਆ, ਕੌਂਸਲ ਅਤੇ ਅਨੁਸ਼ਾਸਨ 'ਤੇ ਧਿਆਨ ਕੇਂਦਰਿਤ ਕਰਨ ਦੀ ਪੇ੍ਰਰਨਾ ਦਿੱਤੀ | ਇਸ ਦੌਰਾਨ ਸੰਸਥਾ ਦੇ ਚੇਅਰਮੈਨ ਅਸ਼ਵਨੀ ਗਰਗ ਨੇ ਦੱਸਿਆ ਕਿ ਇੰਸਟੀਚਿਊਟ ਵਿਚ ਇਸ ਸਮੇਂ ਲਗਭਗ 6000 ਵਿਦਿਆਰਥੀ ਪੜ੍ਹ ਰਹੇ ਹਨ, ਜਿਨ੍ਹਾਂ ਵਿਚ ਕਰੀਬ 500 ਵਿਦਿਆਰਥੀ ਵਿਦੇਸ਼ਾਂ ਤੋਂ ਵੀ ਹਨ | ਵਿਦਿਆਰਥੀਆਂ ਨੇ ਰੰਗਾਰੰਗ ਸਭਿਆਚਾਰਕ ਪੇਸ਼ਕਾਰੀ ਕੀਤੀ | ਇਸ ਮੌਕੇ ਰਾਜਪੁਰਾ ਦੇ ਐੱਸ.ਡੀ.ਐਮ. ਨਮਨ ਮਰਕਨ, ਡੀ.ਐੱਸ.ਪੀ. ਮਨਜੀਤ ਸਿੰਘ, ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ, ਸੰਸਥਾ ਦੇ ਚੇਅਰਮੈਨ ਅਸ਼ਵਨੀ ਗਰਗ, ਸਾਹਿਲ ਗਰਗ, ਵਿਸ਼ਾਲ ਗਰਗ, ਅੰਕੁਰ ਗਰਗ, ਡਾ. ਐੱਸ.ਕੇ. ਸੋਨੀ, ਸੰਜੀਵ ਸੈਣੀ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸੰਬੰਧੀ ਪਟਿਆਲਾ ਜ਼ਿਲ੍ਹਾ ਪੰਜਾਬ ਭਰ 'ਚੋਂ ਪਹਿਲੇ ਸਥਾਨ 'ਤੇ-ਸਿਹਤ ਮੰਤਰ... ਅਗਲੀ ਖ਼ਬਰ ਬਜ਼ੁਰਗ ਜੋੜੇ ਦੇ ਘਰੋਂ ਚੋਰੀ ਹੋਈ 5 ਲੱਖ ਦੀ ਨਕਦੀ ਤੇ ਗਹਿਣੇ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।