07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਮੁੱਖ ਮੰਤਰੀ ਨੇ ਗੰਭੀਰ ਮਸਲੇ ਨੂੰ ਅਣਡਿੱਠਾ ਕੀਤਾ, ਸਿਆਸੀ ਸਮਾਗਮਾਂ 'ਚ ਰਹੇ ਵਿਅਸਤ : ਸਾਬਕਾ ਵਿਧਾਇਕ ਚੰਦੂਮਾਜਰਾ

ਅਜੀਤ ਡੈਸਕ 18-04-2026
ਸਨੌਰ, 17 ਅਪ੍ਰੈਲ (ਸੋਖਲ)-ਹਲਕਾ ਸਨÏਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕੇਂਦਰ ਸਰਕਾਰ ਵਲੋਂ ਹਾਲ ਹੀ ਵਿਚ ਜਾਰੀ ਕੀਤੀ ਗਈ ਚਿੱਠੀ ਵਿਚ ਖਰੀਦ ਮਾਪਦੰਡਾਂ ਵਿਚ ਦਿੱਤੀ ਗਈ ਢਿੱਲ ਦਾ ਸਵਾਗਤ ਕਰਦਿਆਂ ਧੰਨਵਾਦ ਪ੍ਰਗਟਾਇਆ¢ ਉਨ੍ਹਾਂ ਕਿਹਾ ਕਿ ਇਹ ਫੈਸਲਾ ਕਿਸਾਨਾਂ ਲਈ ਰਾਹਤਭਰਿਆ ਸਾਬਤ ਹੋਵੇਗਾ¢ ਸਾਬਕਾ ਵਿਧਾਇਕ ਚੰਦੂਮਾਜਰਾ ਨੇ ਸੂਬਾ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਗੰਭੀਰ ਮਸਲੇ ਵੱਲ ਯੋਗ ਧਿਆਨ ਨਹੀਂ ਦਿੱਤਾ ਅਤੇ ਸਿਆਸੀ ਸਮਾਗਮਾਂ ਵਿੱਚ ਹੀ ਵਿਅਸਤ ਰਹੇ¢ ਉਨ੍ਹਾਂ ਆਰੋਪ ਲਗਾਇਆ ਕਿ ਜੇ ਸੂਬਾ ਸਰਕਾਰ ਸਮੇਂ ਸਿਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੀ, ਤਾਂ ਕਿਸਾਨਾਂ ਨੂੰ 17 ਦਿਨਾਂ ਤੱਕ ਖਰੀਦ ਵਿਚ ਆਈ ਰੁਕਾਵਟਾਂ ਦਾ ਖਮਿਆਜ਼ਾ ਨਾ ਭੁਗਤਣਾ ਪੈਂਦਾ¢ ਚੰਦੂਮਾਜਰਾ ਨੇ ਕਿਹਾ ਕਿ ਮÏਜੂਦਾ ਹਾਲਾਤ ਸੂਬਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜੇ ਕਰਦੇ ਹਨ¢ ਉਨ੍ਹਾਂ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਇਸ ਵਾਰ ਮਿਲੀ ਰਿਆਤ ਬਿਨਾਂ ਕਿਸੇ ਕੱਟ ਦੇ ਦਿੱਤੀ ਗਈ ਹੈ, ਜਦਕਿ ਰਵਾਇਤੀ ਤÏਰ 'ਤੇ ਅਜਿਹੀਆਂ ਰਿਆਤਾਂ ਕੱਟ ਲਗਾ ਕੇ ਹੀ ਦਿੱਤੀਆਂ ਜਾਂਦੀਆਂ ਰਹੀਆਂ ਹਨ ਜਿਸ ਦੀ ਸਿਫਤ ਕਰਨੀ ਬਣਦੀ ਹੈ¢ ਅੰਤ ਵਿੱਚ, ਕੇਂਦਰ ਸਰਕਾਰ ਦੀ ਪ੍ਰਸ਼ੰਸਾ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਵਿਰੋਧੀ ਧਿਰ ਵਜੋਂ ਉਹ ਹਮੇਸ਼ਾਂ ਪੰਜਾਬ ਦੇ ਹੱਕਾਂ ਲਈ ਆਪਣੀ ਆਵਾਜ਼ ਉਠਾਉਂਦੇ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਯਤਨ ਜਾਰੀ ਰਹਿਣਗੇ¢
ਪਿਛਲੀ ਖ਼ਬਰ ਸੜਕ ਹਾਦਸੇ 'ਚ ਐਕਟਿਵਾ ਸਵਾਰ ਦੀ ਮੌਤ ਅਗਲੀ ਖ਼ਬਰ ਬਜ਼ੁਰਗ ਜੋੜੇ ਦੇ ਘਰੋਂ ਚੋਰੀ ਹੋਈ 5 ਲੱਖ ਦੀ ਨਕਦੀ ਤੇ ਗਹਿਣੇ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।