30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਐਡੂਮੌਂਟ ਵਰਲਡ ਸਕੂਲ ਦੇ ਜਮਾਤ ਨੌਵੀਂ ਦੇ ਵਿਦਿਆਰਥੀਆਂ ਦਾ ਆਈ.ਟੀ.ਆਈ. ਦੌਰਾ, ਤਕਨੀਕੀ ਗਿਆਨ ਨਾਲ ਹੋਏ ਰੂ-ਬਰੂ <br/>

ਅਜੀਤ ਡੈਸਕ 19-04-2026
ਨਾਭਾ, 18 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਸਥਿਤ ਐਡੂਮੌਂਟ ਵਰਲਡ ਸਕੂਲ ਦੇ ਜਮਾਤ ਨੌਵੀਂ ਦੇ ਵਿਦਿਆਰਥੀਆਂ ਵਲੋਂ ਪਿਛਲੇ ਦਿਨੀਂ ਸ੍ਰੀ ਆਈ.ਟੀ.ਆਈ. ਦਾ ਸਿੱਖਿਆਤਮਕ ਦੌਰਾ ਕੀਤਾ ਗਿਆ | ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਅਤੇ ਵੱਖ-ਵੱਖ ਹੁਨਰਾਂ ਬਾਰੇ ਜਾਗਰੂਕ ਕਰਨਾ ਸੀ, ਤਾਂ ਜੋ ਉਹ ਆਪਣੇ ਭਵਿੱਖ ਲਈ ਸਹੀ ਦਿਸ਼ਾ ਚੁਣ ਸਕਣ | ਇਸ ਵਿੱਦਿਅਕ ਦੌਰੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਵਿਜੇ ਲਕਸ਼ਮੀ ਨੇ ਦੱਸਿਆ ਕਿ ਆਈ.ਟੀ.ਆਈ. ਪਹੁੰਚਣ 'ਤੇ ਵਿਦਿਆਰਥੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਦੀ ਜਾਣਕਾਰੀ ਦਿੱਤੀ ਗਈ | ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਇਲੈਕਟ੍ਰੀਕਲ ਸੈਕਸ਼ਨ ਵਿਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਬਿਜਲੀ ਨਾਲ ਸੰਬੰਧਿਤ ਅਹਿਮ ਗੱਲਾਂ ਸਿੱਖੀਆਂ | ਸਕੂਲ ਪਿ੍ੰਸੀਪਲ ਨੇ ਦੱਸਿਆ ਕਿ ਆਈ.ਟੀ.ਆਈ. ਦੇ ਅਧਿਆਪਕਾਂ ਵਲੋਂ ਸਾਡੇ ਸਕੂਲ ਦੇ ਵਿਦਿਆਰਥੀਆਂ ਨੂੰ ਵਾਇਰਿੰਗ ਸਿਸਟਮ, ਸਰਕਿਟ ਬਣਾਉਣ ਦੇ ਤਰੀਕੇ, ਬਿਜਲੀ ਦੇ ਉਪਕਰਣਾਂ ਦੀ ਵਰਤੋਂ ਅਤੇ ਸੁਰੱਖਿਆ ਦੇ ਨਿਯਮਾਂ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਵਲੋਂ ਆਪਣੇ ਹੱਥਾਂ ਨਾਲ ਕੁਝ ਛੋਟੇ-ਛੋਟੇ ਪ੍ਰਯੋਗ ਵੀ ਕਰਕੇ ਵੇਖੇ ਗਏ | ਜਿਸ ਨਾਲ ਉਨ੍ਹਾਂ ਦੀ ਰੁਚੀ ਹੋਰ ਵਧ ਗਈ | ਉਪਰੰਤ ਵਿਦਿਆਰਥੀਆਂ ਨੂੰ ਪਲੰਬਿੰਗ ਵਿਭਾਗ ਵਿਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਪਾਈਪ ਲਗਾਉਣ ਦੇ ਤਰੀਕੇ, ਪਾਣੀ ਦੇ ਸਹੀ ਪ੍ਰਬੰਧਨ ਅਤੇ ਲੀਕੇਜ ਨੂੰ ਠੀਕ ਕਰਨ ਦੇ ਤਰੀਕੇ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਕਿਵੇਂ ਘਰੇਲੂ ਸਮੱਸਿਆਵਾਂ ਨੂੰ ਸੌਖੇ ਤਰੀਕੇ ਨਾਲ ਹੱਲ ਕੀਤਾ ਜਾ ਸਕਦਾ ਹੈ | ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਦਿਖਾਇਆ ਅਤੇ ਕਈ ਪ੍ਰਸ਼ਨ ਪੁੱਛੇ | ਉਨ੍ਹਾਂ ਕਿਹਾ ਕਿ ਆਈ.ਟੀ.ਆਈ. ਦੇ ਮਾਹਿਰ ਅਧਿਆਪਕਾਂ ਵਲੋਂ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਸੰਤੁਸ਼ਟੀ ਭਰਪੂਰ ਜਵਾਬ ਦਿੱਤੇ ਗਏ | ਸਕੂਲ ਦੇ ਡਾਇਰੈਕਟਰ ਕਾਜਲ ਨਾਗਪਾਲ ਨੇ ਕਿਹਾ ਕਿ ਇਸ ਤਰ੍ਹਾਂ ਦੇ ਦੌਰੇ ਵਿਦਿਆਰਥੀਆਂ ਦੇ ਗਿਆਨ ਨੂੰ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਵੱਖ-ਵੱਖ ਤਕਨੀਕੀ ਖੇਤਰਾਂ ਨਾਲ ਜਾਣੂ ਕਰਵਾਉਂਦੇ ਹਨ | ਭਵਿੱਖ 'ਚ ਅਜਿਹੇ ਪ੍ਰੋਗਰਾਮ ਹੋਰ ਵੀ ਬਣਾਏ ਜਾਣਗੇ | ਇਹ ਦੌਰਾ ਵਿਦਿਆਰਥੀਆਂ ਲਈ ਯਾਦਗਾਰ ਅਤੇ ਲਾਭਦਾਇਕ ਸਾਬਤ ਹੋਇਆ |

ਪਿਛਲੀ ਖ਼ਬਰ ਲੋਕ ਸਭਾ 'ਚ ਮਹਿਲਾ ਰਿਜ਼ਰਵੇਸ਼ਨ ਬਿੱਲ ਦਾ ਗਿਰਨਾ ਲੋਕਤੰਤਰ ਦੀ ਜਿੱਤ-ਸੰਜੀਵ ਸ਼ਰਮਾ ਕਾਲੂ <br/> ਅਗਲੀ ਖ਼ਬਰ ਸੜਕ ਹਾਦਸੇ 'ਚ ਦੋ ਮੌਤਾਂ, ਦੋ ਜ਼ਖਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।