31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸਰਕਾਰ ਦੇ ਅੰਦਰੂਨੀ ਹਾਲਾਤ ਠੀਕ ਨਹੀਂ ਹਨ -ਸਤਨਾਮ ਸਿੰਘ ਬਹਿਰੂ <br/>

ਅਜੀਤ ਡੈਸਕ 19-04-2026
ਦੇਵੀਗੜ੍ਹ, 18 ਅਪ੍ਰੈਲ (ਰਾਜਿੰਦਰ ਸਿੰਘ ਮÏਜੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਿਛਲੇ ਦਿਨੀਂਾ ਚੰਡੀਗੜ੍ਹ ਵਿਖੇ ਆਪਣੀ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਦÏਰਾਨ ਭਿ੍ਸ਼ਟਾਚਾਰ ਅਤੇ ਧੱਕੇਸ਼ਾਹੀਆਂ ਵਿਰੁੱਧ ਦਿੱਤੀ ਗਈ ਸਖ਼ਤ ਚੇਤਾਵਨੀ 'ਤੇ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕÏਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ¢ ਸ. ਬਹਿਰੂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਆਪਣੇ ਆਗੂਆਂ ਨੂੰ ਲੋਕਾਂ ਵਿਚ ਜਾਣ ਤੋਂ ਪਹਿਲਾਂ ਆਪਣਾ ਅਕਸ ਸੁਧਾਰਨ ਦੀ ਦਿੱਤੀ ਹਦਾਇਤ ਇਹ ਸਿੱਧ ਕਰਦੀ ਹੈ ਕਿ ਸਰਕਾਰ ਦੇ ਅੰਦਰੂਨੀ ਹਾਲਾਤ ਠੀਕ ਨਹੀਂ ਹਨ¢ ਬਹਿਰੂ ਨੇ ਯਾਦ ਦਿਵਾਇਆ ਕਿ 16 ਮਾਰਚ 2022 ਨੂੰ ਖਟਕੜ ਕਲਾਂ ਦੀ ਪਵਿੱਤਰ ਧਰਤੀ 'ਤੇ ਸਹੁੰ ਚੁੱਕਣ ਵੇਲੇ ਮਾਨ ਨੇ ਪੰਜਾਬ ਨੂੰ ਭਿ੍ਸ਼ਟਾਚਾਰ ਮੁਕਤ ਕਰਨ ਦਾ ਐਲਾਨ ਕੀਤਾ ਸੀ, ਜਿਸ ਦਾ ਪੰਜਾਬੀਆਂ ਨੇ ਦਿਲੋਂ ਸਵਾਗਤ ਕੀਤਾ ਸੀ ¢ ਉਨ੍ਹਾਂ ਕਿਹਾ ਕਿ ਸਰਕਾਰ ਦੇ ਪਹਿਲੇ 6 ਮਹੀਨਿਆਂ ਵਿਚ ਭਿ੍ਸ਼ਟਾਚਾਰ ਵਿਰੁੱਧ ਸਖ਼ਤੀ ਦਾ ਅਸਰ ਸਰਕਾਰੀ ਦਫ਼ਤਰਾਂ ਵਿਚ ਦੇਖਣ ਨੂੰ ਮਿਲਿਆ ਸੀ, ਪਰ ਹÏਲੀ-ਹÏਲੀ ਅਧਿਕਾਰੀ ਅਤੇ ਕਰਮਚਾਰੀ ਮੁੜ ਪੁਰਾਣੀਆਂ ਸਰਕਾਰਾਂ ਵਾਂਗ ਹੀ ਬਿਨਾਂ ਕਿਸੇ ਡਰ ਤੋਂ ਰਿਸ਼ਵਤਖੋਰੀ ਵਿਚ ਲਿਪਤ ਹੋ ਗਏ ¢ ਕਿਸਾਨ ਆਗੂ ਨੇ ਕਿਹਾ ਕਿ ਹੁਣ ਜਦੋਂ ਚੋਣਾਂ ਨਜ਼ਦੀਕ ਆ ਰਹੀਆਂ ਹਨ, ਤਾਂ ਮੁੱਖ ਮੰਤਰੀ ਨੂੰ ਆਪਣੇ ਸਾਥੀਆਂ ਦਾ ਅਕਸ ਸੁਧਾਰਨ ਦੀ ਯਾਦ ਆਈ ਹੈ¢ ਉਨ੍ਹਾਂ ਸਵਾਲ ਕੀਤਾ ਕਿ ਕੀ ਇੰਨੇ ਥੋੜ੍ਹੇ ਸਮੇਂ ਵਿਚ ਭਿ੍ਸ਼ਟਾਚਾਰ ਦੇ ਲੱਗੇ ਦਾਗ ਸਾਫ਼ ਹੋ ਸਕਣਗੇ?


ਪਿਛਲੀ ਖ਼ਬਰ ਸਮਾਰਟ ਸਕੂਲ ਖਾਕਟਾ 'ਚ ਸਾਲਾਨਾ ਇਨਾਮ ਵੰਡ ਸਮਾਰੋਹ <br/> ਅਗਲੀ ਖ਼ਬਰ ਖੰਨਾ ਦੀ ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਦੀ ਪਹਿਲ, ਸ਼ਿਕਾਇਤ ਬਾਕਸ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।